Congress On Sukhpal Khaira: ਸੁਖਪਾਲ ਖਹਿਰਾ ਦਾ ਪ੍ਰਵਾਸੀਆਂ ਦੇ ਮੁੱਦੇ ਬਿਆਨ, ਕਾਂਗਰਸ ਪਾਰਟੀ ਨੇ ਦਿੱਤੀ ਸਫਾਈ
Advertisement
Article Detail0/zeephh/zeephh2255452

Congress On Sukhpal Khaira: ਸੁਖਪਾਲ ਖਹਿਰਾ ਦਾ ਪ੍ਰਵਾਸੀਆਂ ਦੇ ਮੁੱਦੇ ਬਿਆਨ, ਕਾਂਗਰਸ ਪਾਰਟੀ ਨੇ ਦਿੱਤੀ ਸਫਾਈ

 ਸੰਗਰੂਰ ’ਚ ਚੋਣ ਪ੍ਰਚਾਰ ਦੌਰਾਨ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਵਿੱਚ ਪਰਵਾਸੀਆਂ ਦੇ ਮੁੱਦੇ ਨੂੰ ਲੈਕੇ ਬਿਆਨ ਦਿੱਤਾ ਹੈ। ਜਿਸ ਤੋਂ ਬਾਅਦ ਲਗਾਤਾਰ ਉਨ੍ਹਾਂ ਦਾ ਵਿਰੋਧ ਸ਼ੁਰੂ ਹੋ ਗਿਆ ਹੈ। ਖਹਿਰਾ ਦੇ ਇਸ ਬਿਆਨ ਦਾ ਹਰ ਪਰਾਟੀ ਵਿਰੋਧ ਕਰ ਰਹੀ ਹੈ। ਹੁਣ ਕਾਂਗਰਸ ਨੇ ਵੀ ਸੁਖਪਾਲ ਖਹਿਰਾ ਦੇ ਇਸ ਬਿਆਨ ਤੋਂ ਕਿਨਾਰਾ ਕਰ ਲਿਆ

Congress On Sukhpal Khaira: ਸੁਖਪਾਲ ਖਹਿਰਾ ਦਾ ਪ੍ਰਵਾਸੀਆਂ ਦੇ ਮੁੱਦੇ ਬਿਆਨ, ਕਾਂਗਰਸ ਪਾਰਟੀ ਨੇ ਦਿੱਤੀ ਸਫਾਈ

Sukhpal Khaira: ਸੰਗਰੂਰ ’ਚ ਚੋਣ ਪ੍ਰਚਾਰ ਦੌਰਾਨ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਵਿੱਚ ਪਰਵਾਸੀਆਂ ਦੇ ਮੁੱਦੇ ਨੂੰ ਲੈਕੇ ਬਿਆਨ ਦਿੱਤਾ ਹੈ। ਜਿਸ ਤੋਂ ਬਾਅਦ ਲਗਾਤਾਰ ਉਨ੍ਹਾਂ ਦਾ ਵਿਰੋਧ ਸ਼ੁਰੂ ਹੋ ਗਿਆ ਹੈ। ਖਹਿਰਾ ਦੇ ਇਸ ਬਿਆਨ ਦਾ ਹਰ ਪਰਾਟੀ ਵਿਰੋਧ ਕਰ ਰਹੀ ਹੈ। ਹੁਣ ਕਾਂਗਰਸ ਨੇ ਵੀ ਸੁਖਪਾਲ ਖਹਿਰਾ ਦੇ ਇਸ ਬਿਆਨ ਤੋਂ ਕਿਨਾਰਾ ਕਰ ਲਿਆ ਹੈ।

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਪਸ਼ਟੀਕਰਨ ਦਿੰਦੇ ਹੋਏ ਕਿਹਾ ਕਿ ਚਾਹੇ ਕੋਈ ਉੱਤਰ ਪ੍ਰਦੇਸ਼ ਤੋਂ ਆਉਂਦਾ ਚਾਹੇ ਕੋਈ ਉੱਤਰਾਖੰਡ ਤੋਂ ਚਾਹੇ ਬਿਹਾਰ ਤੋਂ ਸਾਰੇ ਸਾਡੇ ਭਰਾ ਨੇ ਸਭ ਨੂੰ ਪੰਜਾਬ ਵਿੱਚ ਆਉਣ ਦਾ ਪੂਰਾ ਹੱਕ ਹੈ। ਕੋਈ ਵੀ ਵਿਅਕਤੀ ਪੰਜਾਬ ਵਿੱਚ ਜਮੀਨ ਲੈ ਸਕਦਾ ਹੈ, ਜੇਕਰ ਕੋਈ ਆਖਦਾ ਹੈ ਕਿ ਪੰਜਾਬ ਵਿੱਚ ਪਰਵਾਸੀ ਕੋਈ ਜ਼ਮੀਨ ਨਹੀਂ ਖਰੀਦ ਸਕਦਾ ਉਹ ਉਸਦੀ ਨਿੱਜੀ ਰਾਇ ਹੋ ਸਕਦੀ ਹੈ।

ਉਹਨਾਂ ਨੇ ਕਿਹਾ ਪੰਜਾਬ ਕਾਂਗਰਸ ਦੇ ਪ੍ਰਧਾਨ ਹੋਣ ਦੇ ਨਾਤੇ "ਮੈਂ ਇਹ ਸਾਫ ਕਰਨਾ ਚਾਹੁੰਦਾ ਹਾਂ ਕਿ ਦੂਜੀਆਂ ਪਾਰਟੀਆਂ ਇਸ ਗੱਲ ਨੂੰ ਗਲਤ ਤਰੀਕੇ ਨਾਲ ਪੇਸ਼ ਕਰਕੇ ਕਾਂਗਰਸ ਨੂੰ ਢਾਹ ਲਾਉਣਾ ਚਾਹੁੰਦੇ ਹਨ....ਪਰ ਕਾਂਗਰਸ ਹਮੇਸ਼ਾ ਹੀ ਸਾਰੇ ਪ੍ਰਵਾਸੀ ਭਾਈਚਾਰੇ ਦੇ ਨਾਲ ਹੈ ਅਤੇ ਹਮੇਸ਼ਾ ਉਹਨਾਂ ਦੇ ਨਾਲ ਖੜਦੀ ਰਹੇਗੀ"

ਕਾਂਗਰਸ ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਤੇ ਸਾਬਕਾ ਸਪੀਕਰ ਰਾਣਾ ਕੇਪੀ ਨੇ ਵੀ ਖਹਿਰਾ ਦੇ ਬਿਆਨ ਨਿੱਜੀ ਹੈ ਮੇਰਾ ਉਸ ਨਾਲ ਕੋਈ ਲੈਣਾ ਦੇਣ ਨਹੀਂ ਹੈ...ਯੂਪੀ ਅਤੇ ਬਿਹਾਰ ਦੇ ਲੋਕ ਜਿਹੜੇ ਪੰਜਾਬ ਵਿੱਚ ਕੰਮ ਕਰਦੇ ਹਨ। ਉਹ ਸਾਡੇ ਲਈ ਬਹੁਤ ਜ਼ਿਆਦਾ ਜ਼ਰੂਰੀ ਹਨ, ਉਨ੍ਹਾਂ ਦਾ ਪੰਜਾਬ ਦੀ Economy ਵਿੱਚ ਬਹੁਤ ਵੱਡਾ ਯੋਗਦਾਨ ਹੈ। ਪ੍ਰਵਾਸ ਦੁਨੀਆ ਦਾ ਫੇਨੋਮੇਨਾ ਹੈ, ਪੰਜਾਬ ਦੇ ਲੋਕ ਵਿਦੇਸ਼ਾਂ ਵਿੱਚ ਜਾ ਕੇ ਕੰਮ ਕਰ ਰਹੇ ਹਨ। ਦੂਜੇ ਸੂਬਿਆਂ ਦੇ ਲੋਕ ਪੰਜਾਬ ਵਿੱਚ ਆ ਕੇ ਕੰਮ ਕਰ ਰਹੇ ਹਨ। ਇਸੇ ਤਰ੍ਹਾਂ ਹੀ ਚੱਕਰ ਚਲ ਰਿਹਾ ਹੈ।

ਪੂਰਾ ਮਾਮਲਾ ਕੀ ਹੈ?

ਸੁਖਪਾਲ ਸਿੰਘ ਖਹਿਰਾ ਨੇ ਸੰਗਰੂਰ ਵਿੱਚ ਚੋਣ ਪ੍ਰਚਾਰ ਦੌਰਾਨ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ’ਚ ਗੈਰ-ਪੰਜਾਬੀਆਂ ਨੂੰ ਵੋਟ ਪਾਉਣ ਦਾ ਅਧਿਕਾਰ ਨਾ ਦਿੱਤਾ ਜਾਵੇ। ਜੇਕਰ ਅਗਲੇ 15-20 ਸਾਲਾਂ ’ਚ ਜ਼ਰੂਰੀ ਕਦਮ ਨਾ ਚੁੱਕੇ ਗਏ ਤਾਂ ਪੰਜਾਬ ’ਚ ਨਾ ਤਾਂ ਪੰਜਾਬੀ ਲੱਭਣਗੇ ਅਤੇ ਨਾ ਹੀ ਪੱਗਾ ਵਾਲੇ। ਖਹਿਰਾ ਨੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਵਲੋਂ ਹਿਮਾਚਲ ਪ੍ਰਦੇਸ਼ ਦੀ ਤਰਜ ’ਤੇ ਕਾਨੂੰਨ ਬਣਾਉਣ ਲਈ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾ ਨੂੰ ਖਰੜਾ ਦਿੱਤਾ ਹੋਇਆ ਹੈ, ਪਰ ਉਸ ਮਾਮਲੇ ’ਚ ਕੋਈ ਕਾਰਵਾਈ ਨਹੀਂ ਕੀਤੀ ਗਈ। ਪੰਜਾਬ ਸਿਰਫ਼ ਇੱਕ ਅਜਿਹਾ ਸੂਬਾ ਹੈ, ਜਿੱਥੇ ਪੰਜਾਬੀ ਬਹੁ-ਗਿਣਤੀ ’ਚ ਹਨ। ਸੋ, ਪੰਜਾਬ ਨੂੰ ਬਚਾਉਣ ਲਈ ਸਖ਼ਤ ਕਾਨੂੰਨ ਲਾਗੂ ਕਰਨੇ ਪੈਣਗੇ।

 

 

Trending news