Sukhpal Khaira News: ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਐਤਵਾਰ ਨੂੰ ਖੰਨਾ ਪੁੱਜੇ ਜਿਥੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੰਗਰੂਰ ਤੋਂ ਲੋਕ ਸਭਾ ਚੋਣ ਲੜਨ ਦੀਆਂ ਚਰਚਾਵਾਂ ਤੋਂ ਇਨਕਾਰ ਨਹੀਂ ਕੀਤਾ ਹੈ।
Trending Photos
Sukhpal Khaira News (ਧਰਮਿੰਦਰ ਸਿੰਘ) : ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਐਤਵਾਰ ਨੂੰ ਖੰਨਾ ਪੁੱਜੇ ਜਿਥੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੰਗਰੂਰ ਤੋਂ ਲੋਕ ਸਭਾ ਚੋਣ ਲੜਨ ਦੀਆਂ ਚਰਚਾਵਾਂ ਤੋਂ ਇਨਕਾਰ ਨਹੀਂ ਕੀਤਾ ਹੈ।
ਇਸ ਦੌਰਾਨ ਖਹਿਰਾ ਨੇ ਕਿਹਾ ਕਿ ਜਦ ਉਹ ਨਾਭਾ ਜੇਲ੍ਹ ਵਿੱਚ ਸਨ ਤਾਂ ਉਥੇ ਉਨ੍ਹਾਂ ਨੂੰ ਮਿਲਣ ਆਏ ਕਾਂਗਰਸ ਦੇ ਸੀਨੀਅਰ ਨੇਤਾਵਾਂ ਨੇ ਉਦੋਂ ਪਲਾਨਿੰਗ ਸ਼ੁਰੂ ਕਰ ਦਿੱਤੀ ਸੀ ਕਿ ਉਨ੍ਹਾਂ ਨੂ ਸੰਗਰੂਰ ਤੋਂ ਚੋਣ ਲੜਾਈ ਜਾਵੇ।
ਉਨ੍ਹਾਂ ਨੇ ਕਿਹਾ ਸੀ ਕਿ ਜਿਸ ਤਰੀਕੇ ਨਾਲ ਉਨ੍ਹਾਂ ਨਾਲ ਬੇਇਨਸਾਫੀ ਕੀਤੀ ਹੈ, ਇਸ ਦਾ ਸਹੀ ਜਵਾਬ ਦੇਣ ਦਾ ਤਰੀਕਾ ਇਹੀ ਹੈ ਕਿ ਸੰਗਰੂਰ ਤੋਂ ਚੋਣ ਲੜ ਕੇ ਕਾਂਗਰਸ ਜਿੱਤ ਦਰਜ ਕਰੇ। ਫਿਰ ਵੀ ਉਨ੍ਹਾਂ ਦੀ ਤਰਜ਼ੀਹ ਇਹ ਕਿ ਉਥੋਂ ਕਾਂਗਰਸ ਦਾ ਪੱਧਰ ਤੇ ਯੋਗ ਨੇਤਾ ਚੋਣ ਲੜੇ।
ਇਸ ਦੇ ਬਾਵਜੂਦ ਕਾਂਗਰਸ ਜੇਕਰ ਉਨ੍ਹਾਂ ਨੂੰ ਚੋਣ ਲੜਨ ਦਾ ਹੁਕਮ ਦੇਵੇਗੀ ਤਾਂ ਉਹ ਪੂਰੀ ਤਰ੍ਹਾਂ ਨਾਲ ਤਿਆਰ ਹਨ। ਕਿਸੇ ਵੀ ਚੁਣੌਤੀ ਤੋਂ ਪਿੱਛੇ ਨਹੀਂ ਹਟਣਗੇ। ਖਹਿਰਾ ਨੇ ਇਕ ਵਾਰ ਫਿਰ ਆਮ ਆਦਮੀ ਪਾਰਟੀ ਉਤੇ ਨਿਸ਼ਾਨਾ ਸਾਧਿਆ।
ਖਹਿਰਾ ਬੋਲੇ ਕਿ ਇਸ ਤੋਂ ਪਹਿਲਾ ਕੈਪਟਨ ਅਮਰਿੰਦਰ ਨੂੰ ਵੀਆਈਪੀ ਕਲਚਰ ਲੈ ਕੇ ਆਉਣ ਅਤੇ ਰਾਜੇ ਮਹਾਰਾਜੇ ਦੀ ਤਰ੍ਹਾਂ ਜ਼ਿੰਦਗੀ ਜੀਣ ਨੂੰ ਲੈ ਕੇ ਵਿਰੋਧੀ ਘੇਰਦੇ ਰਹੇ ਪਰ ਹੁਣ ਆਪ ਸਰਕਾਰ ਜ਼ਿਆਦਾ ਵੀਆਈਪੀ ਕਲਚਰ ਲੈ ਕੇ ਆਈ ਹੈ।
ਸੀਐਮ ਭਗਵੰਤ ਮਾਨ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਮਾਲ ਕੇ ਇਨ੍ਹਾਂ ਕੋਲ ਇੱਕ ਹਜ਼ਾਰ ਤੋਂ ਜ਼ਿਆਦਾ ਗਨਮੈਨ ਹੈ। ਸਾਰਿਆਂ ਕੋਲ ਕਰੋੜਾਂ ਰੁਪਏ ਦੀਆਂ ਲਗਜ਼ਰੀ ਸਰਕਾਰੀ ਗੱਡੀਆਂ ਹਨ। ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਹੋ ਰਹੀ ਹੈ। ਖਹਿਰਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ 'ਚ 'ਆਪ' ਦੇ ਵਰਤ 'ਤੇ ਚੁਟਕੀ ਲਈ।
ਖਹਿਰਾ ਨੇ ਕਿਹਾ ਕਿ ਜਦੋਂ ਪੰਜਾਬ ਵਿੱਚ ਕਿਸੇ ਵੀ ਪਾਰਟੀ ਦੇ ਆਗੂ ਨੂੰ ਬਿਨਾਂ ਕਿਸੇ ਕਸੂਰ ਦੇ ਜੇਲ੍ਹ ਵਿੱਚ ਡੱਕ ਦਿੱਤਾ ਜਾਂਦਾ ਹੈ ਅਤੇ ਫਿਰ ਉਸ ਵਿਰੁੱਧ ਰੋਸ ਮੁਜ਼ਾਹਰੇ ਹੁੰਦੇ ਹਨ ਤਾਂ ਪੰਜਾਬ ਸਰਕਾਰ ਚੁੱਪ ਰਹਿੰਦੀ ਹੈ।
ਹੁਣ ਜਦੋਂ ਕੇਜਰੀਵਾਲ ਸ਼ਰਾਬ ਘੁਟਾਲੇ ਵਿੱਚ ਫੜੇ ਗਏ ਹਨ ਤਾਂ ਹਰ ਕੋਈ ਡਰਾਮਾ ਰਚ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਹੁਣ ਇਸ ਦਾ ਕੋਈ ਫਾਇਦਾ ਨਹੀਂ ਹੋਵੇਗਾ। ਲੋਕ ਤੁਹਾਡੀ ਸੱਚਾਈ ਜਾਣ ਚੁੱਕੇ ਹਨ।
ਇਹ ਵੀ ਪੜ੍ਹੋ : AAP Hunger Strike: ਕੇਜਰੀਵਾਲ ਦੀ ਗ੍ਰਿਫ਼ਤਾਰੀ; ਖਟਕੜ ਕਲਾਂ 'ਚ ਸੀਐਮ ਭਗਵੰਤ ਮਾਨ ਸਮੇਤ 'ਆਪ' ਵਰਕਰ ਭੁੱਖ ਹੜਤਾਲ 'ਤੇ ਬੈਠੇ