Behbal Kalan News: ਸੁਖਰਾਜ ਨੇ ਮਰਨ ਵਰਤ `ਤੇ ਬੈਠਣ ਦਾ ਐਲਾਨ ਕੀਤਾ, ਗੋਲੀਕਾਂਡ ਮਾਮਲੇ `ਚ ਚਲਾਨ ਪੇਸ਼ ਕਰਨ ਦੀ ਮੰਗ
Behbal Kalan News: SIT ਨੇ ਦੋਸ਼ੀਆਂ ਖ਼ਿਲਾਫ਼ ਚਲਾਨ ਪੇਸ਼ ਹੀਂ ਕੀਤਾ ਉਹ 23 ਜਾਂ 24 ਦਸੰਬਰ ਤੋਂ ਮਰਨ ਵਰਤ `ਤੇ ਬੈਠ ਜਾਵੇਗਾ।
Behbal Kalan News: ਬਹਿਬਲਕਲਾਂ ਗੋਲੀਕਾਂਡ ਵਿਚ ਮਾਰੇ ਗਏ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਨੇ ਮਰਨ ਵਰਤ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ । ਸੁਖਰਾਜ ਨੇ ਸਰਕਾਰ ਤੋਂ ਮੰਗ ਕੀਤਾ ਹੈ ਕਿ 22 ਦਸੰਬਰ ਨੂੰ ਫ਼ਰੀਦਕੋਟ ਅਦਾਲਤ ਵਿਚ ਇਸ ਮਾਮਲੇ ਦੀ ਸੁਣਵਾਈ ਹੈ।
ਜੇਕਰ ਉਸ ਦਿਨ SIT ਨੇ ਦੋਸ਼ੀਆਂ ਖ਼ਿਲਾਫ਼ ਚਲਾਨ ਪੇਸ਼ ਹੀਂ ਕੀਤਾ ਉਹ 23 ਜਾਂ 24 ਦਸੰਬਰ ਤੋਂ ਮਰਨ ਵਰਤ 'ਤੇ ਬੈਠ ਜਾਵੇਗਾ। ਉਦੋਂ ਤੱਕ ਮਰਨ ਵਰਤ ਨਹੀਂ ਛੱਡੇਗਾ ਜਦੋਂ ਤੱਕ ਦੋਸ਼ੀਆਂ ਦੀ ਪਛਾਣ ਜਨਤਕ ਕਰਕੇ ਟਰਾਇਲ ਸ਼ੁਰੂ ਨਹੀਂ ਹੁੰਦਾ। ਇਹ ਵੀ ਐਲਾਨ ਕੀਤਾ ਕਿ ਦੋਸ਼ੀ ਜਨਤਕ ਹੋਣਗੇ ਜਾਂ ਫਿਰ ਮੇਰੀ ਲਾਸ਼ ਮੋਰਚੇ ਵਿਚੋਂ ਉਠੇਗੀ।
ਸੁਖਰਾਜ ਨੇ ਕਿਹਾ ਕਰੀਬ 8 ਸਾਲ ਦਾ ਲੰਬਾ ਸਮਾਂ ਹੋ ਗਿਆ ਬੇਅਦਬੀ ਨੂੰ ਪਰ ਕੌਮ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਪਹਿਲਾਂ ਕਾਂਗਰਸ ਨੇ ਸਰਕਾਰ ਬਣਾਈ ਹੁਣ ਆਮ ਆਦਮੀ ਪਾਰਟੀ ਨੇ ਵੀ ਬੇਅਦਬੀ ਮਾਮਲੇ ਨੂੰ ਆਧਾਰ ਬਣਾ ਕੇ ਸਰਕਾਰ ਬਣਾਈ ਅਤੇ 24 ਘੰਟਿਆਂ ਵਿੱਚ ਦੋਸ਼ੀਆਂ ਨੂੰ ਫੜੇ ਜਾਣ ਦੀ ਗੱਲ ਕਹੀ ਸੀ, ਪਰ ਹੁਣ ਪੌਣੇ 2 ਸਾਲ ਦਾ ਸਮਾਂ ਬੀਤ ਗਿਆ ਪਰ ਹਾਲੇ ਵੀ ਜਾਂਚ ਉੱਥੇ ਦੀ ਉੱਥੇ ਹੈ।
ਇਹ ਵੀ ਪੜ੍ਹੋ: Mohali Encounter News: ਖਰੜ ਨੇੜੇ ਪੁਲਿਸ ਤੇ ਬਦਮਾਸ਼ ਵਿਚਾਲੇ ਐਨਕਾਊਂਟਰ; ਪੁਲਿਸ ਦਾ ਨਾਕਾ ਤੋੜ ਕੇ ਭੱਜਿਆ ਸੀ ਮੁਲਜ਼ਮ
ਕੀ ਹੈ ਬਹਿਬਲ ਕਲਾਂ ਗੋਲੀ ਕਾਂਡ ਦਾ ਮਾਮਲਾ ?
ਦੱਸ ਦਈਏ ਕਿ ਪਿੰਡ ਬਹਿਬਲ ਕਲਾਂ ਵਿੱਚ ਬੇਅਦਬੀ ਕਾਂਡ ਦੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਲੈ ਕੇ ਸ਼ਾਂਤਮਈ ਧਰਨੇ ’ਤੇ ਬੈਠੀ ਸਿੱਖ ਸੰਗਤ ’ਤੇ 14 ਅਕਤੂਬਰ 2015 ਨੂੰ ਉੱਚ ਪੁਲਿਸ ਅਧਿਕਾਰੀਆਂ ਨੇ ਗੋਲੀਆਂ ਚਲਾ ਦਿੱਤੀਆਂ ਸਨ ਤੇ ਇਸ ਗੋਲੀ ਕਾਂਡ ਵਿੱਚ ਕ੍ਰਿਸ਼ਨ ਭਗਵਾਨ ਸਿੰਘ ਤੇ ਗੁਰਜੀਤ ਸਿੰਘ ਨਾਮ ਦੇ ਵਿਅਕਤੀ ਦੀ ਮੌਤ ਹੋ ਗਈ ਸੀ ਤੇ ਕੁਝ ਵਿਅਕਤੀ ਜ਼ਖ਼ਮੀ ਹੋ ਗਏ ਸਨ।
ਸ਼੍ਰੋਮਣੀ ਅਕਾਲੀ ਦਲ ਭਾਜਪਾ ਗੱਠਜੋੜ ਦੀ ਸਰਕਾਰ ਸਮੇਂ ਵਾਪਰੇ ਇਸ ਗੋਲੀ ਕਾਂਡ ਨੇ ਪੰਜਾਬ ਦੇ ਸਿਆਸੀ ਹਾਲਾਤ ਨੂੰ ਕਾਫੀ ਪ੍ਰਭਾਵਿਤ ਕੀਤਾ ਹੈ। ਪਹਿਲਾਂ ਸ਼੍ਰੋਮਣੀ ਅਕਾਲੀ ਦਲ, ਫਿਰ ਕਾਂਗਰਸ ਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇਸ ਗੋਲੀ ਕਾਂਡ ਦੀ ਜਾਂਚ ਲਈ 7 ਦੇ ਕਰੀਬ ਟੀਮਾਂ ਦਾ ਗਠਨ ਕੀਤਾ ਜਾ ਚੁੱਕਿਆ ਹੈ ਪਰ ਅਜੇ ਵੀ ਪੜਤਾਲ ਅਧੂਰੀ ਹੈ।
ਇਹ ਵੀ ਪੜ੍ਹੋ: Punjab Crime News: NCRB ਨੇ ਲਾਪਤਾ ਲੋਕਾਂ ਦੇ ਅੰਕੜੇ ਕੀਤੇ ਜਾਰੀ, ਪੰਜਾਬ ਦਾ ਡਾਟਾ ਹੈਰਾਨ ਕਰਨ ਵਾਲਾ