Sukhwinder Sukhi: ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸੁੱਖੀ ਆਪ `ਚ ਹੋਏ ਸ਼ਾਮਲ
Sukhwinder Sukhi: ਅਕਾਲੀ ਦਲ ਦੇ ਸਿਰਫ 3 ਹੀ ਵਿਧਾਇਕ ਸਨ। ਹੁਣ ਸੁਖਵਿੰਦਰ ਸੁੱਖੀ ਦੇ ਆਪ ਵਿਚ ਜਾਣ ਤੋਂ ਬਾਅਦ ਅਕਾਲੀ ਦਲ ਕੋਲ ਸਿਰਫ 2 ਵਿਧਾਇਕ ਹੀ ਰਹਿ ਗਏ ਹਨ।
Sukhwinder Sukhi: ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਹੈ। ਜਦੋਂ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸੁੱਖੀ ਨੇ ਪਾਰਟੀ ਦਾ ਸਾਥ ਛੱਡਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਆਮ ਆਮਦੀ ਪਾਰਟੀ ਦਾ ਪੱਲਾ ਫੜ ਲਿਆ ਹੈ।
ਮੁੱਖ ਮੰਤਰੀ ਵੱਲੋਂ ਡਾਕਟਰ ਸੁਖਵਿੰਦਰ ਸੁੱਖੀ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ ਗਿਆ ਤੇ ਕਿਹਾ ਕਿ ਪੰਜਾਬ ਨੂੰ ਰੰਗਲਾ ਬਣਾਉਣ ਦਾ ਕਾਰਵਾ ਹੋਰ ਵਧਿਆ ਹੈ। ਡਾਕਟਰ ਸੁੱਖੀ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਵੇਖ ਕੇ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਉਹਨਾਂ ਇੱਕ ਪੁਰਾਣਾ ਕਿੱਸਾ ਵੀ ਸੁਣਾਇਆ। ਜਿਸ ਤਹਿਤ ਇੱਕ ਭਰਿਸ਼ਟ ਨੈਬ ਤਹਸੀਲਦਾਰ ਨੂੰ ਮੁੱਖ ਮੰਤਰੀ ਨੇ ਉਹਨਾਂ ਦੇ ਕਹਿਣ ਤੇ ਤੁਰੰਤ ਸਸਪੈਂਡ ਕਰ ਦਿੱਤਾ ਸੀ।
ਇਸ ਮੌਕੇ ਡਾ. ਸੁੱਖੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੈਨੂੰ ਉਸ ਵਕਤ ਜੁਆਇਨ ਕਰਵਾਇਆ ਹੈ ਜਦੋਂ ਪਾਰਟੀ ਕੋਲ ਪਹਿਲਾਂ ਹੀ 90 ਵਿਧਾਇਕ ਹਨ। ਉਨ੍ਹਾਂ ਨਵਾਂਸ਼ਹਿਰ 'ਚ ਮੈਡੀਕਲ ਕਾਲਜ ਖੋਲ੍ਹਣ ਦਾ ਵਾਅਦਾ ਕੀਤਾ। ਪਾਰਟੀ 'ਚ ਰਹਿੰਦਿਆਂ ਜਨਤਾ ਪ੍ਰਤੀ ਵਫਾਦਾਰੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਪੂਰਾ ਮਾਣ ਦਿੱਤਾ ਪਰ ਬੰਗਾ ਹਲਕਾ ਨੂੰ ਅਣਗੌਲਿਆ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਹ ਆਪ 'ਚ ਹਲਕੇ ਦੇ ਵਿਕਾਸ ਲਈ ਸ਼ਾਮਲ ਹੋਏ ਹਨ।
ਦੱਸਣ ਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਤਿੰਨ ਵਿਧਾਇਕ ਚੁਣੇ ਗਏ ਸਨ ਜਿਨਾਂ ਵਿੱਚੋਂ ਇੱਕ ਡਾਕਟਰ ਸੁਖਵਿੰਦਰ ਸੁੱਖੀ ਸਨ ਜੋ ਹੁਣ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਹੁਣ ਅਕਾਲੀ ਦਲ ਕੋਲ ਬਿਕਰਮ ਸਿੰਘ ਮਜੀਠੀਆ ਦੇ ਧਰਮ ਪਤਨੀ ਗਨੀਵ ਕੌਰ ਮਜੀਠੀਆ ਅਤੇ ਮਨਪ੍ਰੀਤ ਸਿੰਘ ਇਆਲੀ ਦੋ ਵਿਧਾਇਕ ਰਹਿ ਗਏ ਹਨ ਤੇ ਇਹਨਾਂ ਵਿੱਚੋਂ ਵੀ ਮਨਪ੍ਰੀਤ ਇਯਾਲੀ ਨਾਰਾਜ਼ ਚੱਲ ਰਹੇ ਹਨ। ਡਾਕਟਰ ਸੁਖਵਿੰਦਰ ਸੁਖੀ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਨਾਲ ਪੰਜਾਬ ਦੀ ਸਿਆਸਤ ਵਿੱਚ ਵੱਡੀ ਚਰਚਾ ਛਿੜ ਗਈ।