Sultanpur Lodhi News (ਚੰਦਰ ਮੜ੍ਹੀਆ): ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਨਾਲ ਸੰਬੰਧਤ ਪਿੰਡ ਸਰੂਪਵਾਲ ਵਿਚ ਇਕ ਕਿਸਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਮਲਕੀਤ ਸਿੰਘ ਪੁੱਤਰ ਅਰਜਨ ਸਿੰਘ ਨਿਵਾਸੀ ਪਿੰਡ ਸਰੂਪਵਾਲ ਆਪਣੇ ਘਰ ਦੇ ਬਾਹਰ ਖੜ੍ਹਾ ਸੀ ਅਤੇ ਉਸ ਦੇ ਘਰ ਦੀ ਉਸਾਰੀ ਨੂੰ ਲੈ ਕੇ ਕੰਮ ਚੱਲ ਰਿਹਾ ਸੀ।


COMMERCIAL BREAK
SCROLL TO CONTINUE READING

ਇਸ ਦੌਰਾਨ ਉਸ ਦਾ ਆਪਣੇ ਗੁਆਂਢੀ ਤਰਸੇਮ ਸਿੰਘ ਸੋਨੀ ਪੁੱਤਰ ਮਹਿੰਗਾ ਸਿੰਘ ਨਾਲ ਨਾਲੀ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਮਾਮੂਲੀ ਵਿਵਾਦ ਹੋ ਗਿਆ। ਇਸ ਮਗਰੋਂ ਤਰਸੇਮ ਸਿੰਘ ਨੇ ਆਪਣੇ ਰਿਵਾਲਵਰ ਨਾਲ ਮਲਕੀਤ ਸਿੰਘ ਅਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਕਾਰਣ ਮੌਕੇ 'ਤੇ ਹੀ ਮਲਕੀਤ ਸਿੰਘ ਦੀ ਮੌਤ ਹੋ ਗਈ। 


ਇਹ ਵੀ ਪੜ੍ਹੋ: Worst Web Series On OTT: ਭੁੱਲਕੇ ਵੀ ਨਾ ਦੇਖਣਾ OTT 'ਤੇ ਇਹ 5 ਵੈੱਬ ਸੀਰੀਜ਼, ਨਹੀਂ ਤਾਂ ਮੂਡ ਖਰਾਬ ਹੋ ਜਾਵੇਗਾ!


ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਸੁਲਤਾਨਪੁਰ ਲੋਧੀ ਦੇ ਡੀ. ਐੱਸ. ਪੀ. ਵਿਪਨ ਕੁਮਾਰ ਅਤੇ ਥਾਣਾ ਕਬੀਰਪੁਰ ਦੀ ਪੁਲਿਸ ਟੀਮ ਜਾਂਚ ਲਈ ਪਹੁੰਚੀ। ਪੁਲਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਮੌਕੇ ਦੋਸ਼ੀ ਤਰਸੇਮ ਸਿੰਘ ਨੇ ਕਬੂਲ ਕੀਤਾ ਕਿ ਉਸ ਨੂੰ ਇਸ ਘਟਨਾ ਦਾ ਪਛਤਾਵਾ ਹੈ ਅਤੇ ਉਸਨੇ ਮਲਕੀਤ ਸਿੰਘ ਤੇ ਆਤਮ ਰੱਖਿਆ ਲਈ ਗੋਲ਼ੀ ਚਲਾਈ ਹੈ। 


ਇਹ ਵੀ ਪੜ੍ਹੋ: Punjab News: ਪੰਜਾਬ ਆਪਣੇ ਬ੍ਰਾਂਡ ਅਧੀਨ ਬਾਜ਼ਾਰ 'ਚ ਉਤਾਰੇਗਾ ਰੇਸ਼ਮ ਉਤਪਾਦ; ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਲੋਗੋ ਜਾਰੀ