Sultanpur Lodhi News: ਸੁਲਤਾਨਪੁਰ ਲੋਧੀ 'ਚ ਪੈਂਦੇ ਪਿੰਡ ਦਰੀਏ ਵਾਲ ਵਿਖੇ ਅੱਜ ਦੁਪਹਿਰੇ ਇੱਕ ਨੌਜਵਾਨ ਦੀ ਖੇਤਾਂ 'ਚ ਕੰਮ ਕਰਦਿਆਂ ਅਚਾਨਕ ਟਰੈਕਟਰ ਪਲਟਣ ਨਾਲ ਮੌਤ ਹੋਣ ਦੀ ਖਬਰ ਪ੍ਰਾਪਤ ਹੋਈ। ਨੌਜਵਾਨ ਦੀ ਮੌਤ ਨਾਲ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ।


COMMERCIAL BREAK
SCROLL TO CONTINUE READING

ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਜਸਕਰਨਪ੍ਰੀਤ ਸਿੰਘ ਆਪਣੇ ਖੇਤਾਂ ਵਿੱਚ ਕੰਬਾਈਨ ਨਾਲ ਝੋਨੇ ਦੀ ਕਟਾਈ ਕਰਵਾ ਰਿਹਾ ਸੀ ਤਾਂ ਟਰੈਕਟਰ ਮਗਰ ਟਰਾਲੀ ਪਾ ਕੇ ਉਹ ਖੇਤਾਂ 'ਚ ਝੋਨਾ ਲੱਦਣ ਲਈ ਆਇਆ, ਜਿਸ ਦੌਰਾਨ ਟਰੈਕਟਰ ਬੇਕਾਬੂ ਹੋ ਕੇ ਅਚਾਨਕ ਪਲਟ ਗਿਆ ਅਤੇ ਜਸਕਰਨਪ੍ਰੀਤ ਸਿੰਘ ਉਸ ਦੇ ਹੇਠਾਂ ਆ ਗਿਆ। ਆਲੇ ਦੁਆਲੇ ਦੇ ਕਿਸਾਨਾਂ ਨੇ 20 ਮਿੰਟ ਦੀ ਜੱਦੋ ਜਹਿਦ ਉਪਰੰਤ ਜਸਕਰਨ ਸਿੰਘ ਨੂੰ ਟਰੈਕਟਰ ਹੇਠੋਂ ਕੱਢਿਆ ਅਤੇ ਤੁਰੰਤ ਸੁਲਤਾਨਪੁਰ ਲੋਧੀ ਦੇ ਇੱਕ ਪ੍ਰਾਈਵੇਟ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਵੱਲੋਂ ਨੌਜਵਾਨ ਕਿਸਾਨ ਜਸਕਰਨਪ੍ਰੀਤ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ।


ਦੱਸ ਦਈਏ ਕਿ 19 ਸਾਲਾ ਨੌਜਵਾਨ ਜਸਕਰਨ ਸਿੰਘ ਦੇ ਪਿਤਾ ਦੀ 11 ਸਾਲ ਪਹਿਲਾਂ ਹੀ ਮੌਤ ਹੋ ਚੁੱਕੀ ਸੀ ਤੇ ਘਰ 'ਚ ਆਪਣੀ ਦਾਦੀ, ਮਾਤਾ ਅਤੇ ਭੈਣ ਨਾਲ ਰਹਿੰਦਾ ਸੀ ਅਤੇ ਪਰਿਵਾਰ ਦਾ ਇੱਕ ਇਕਲੌਤਾ ਸਹਾਰਾ ਸੀ। ਨੌਜਵਾਨ ਕਿਸਾਨ ਜਸਕਰਨਪ੍ਰੀਤ ਸਿੰਘ ਦੀ ਹੋਈ ਦਰਦਨਾਕ ਮੌਤ ਕਾਰਨ ਸਮੁੱਚੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਤੇ  ਨਗਰ ਨਿਵਾਸੀਆਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਕਿਸਾਨ ਜਸਕਰਨਪ੍ਰੀਤ ਸਿੰਘ ਦੇ ਪਰਿਵਾਰ ਨੂੰ ਤਰੁੰਤ ਆਰਥਿਕ ਸਹਾਇਤਾ ਦਿੱਤੀ ਜਾਵੇ। ਸ਼ਾਮ ਨੂੰ ਮ੍ਰਿਤਕ ਜਸਕਰਨਪ੍ਰੀਤ ਸਿੰਘ ਦਾ ਅੰਤਿਮ ਸੰਸਕਾਰ ਵੀ ਕਰ ਦਿੱਤਾ ਗਿਆ। ਅੰਤਿਮ ਸੰਸਕਾਰ ਹੋਕੇ ਮ੍ਰਿਤਕ ਜਸਕਰਨਪ੍ਰੀਤ ਸਿੰਘ ਜੀ ਮ੍ਰਿਤਕ ਦੇਹ ਨੂੰ ਅਗਨੀ ਭੇਟ ਉਸਦੀ ਭੈਣ ਵੱਲੋਂ ਕੀਤੀ ਗਈ।