ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅਦਾਲਤ ਨੇ ਭੇਜੇ ਸੰਮਨ
Advertisement

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅਦਾਲਤ ਨੇ ਭੇਜੇ ਸੰਮਨ

ਇਹ ਮਾਮਲਾ 2009 ਦਾ ਹੈ ਜਿਸ ਵਿਚ ਹੁਸ਼ਿਆਰਪੁਰ ਦੇ ਵਸਨੀਕ ਬਲਵੰਤ ਸਿੰਘ ਖੇੜਾ ਨੇ ਅਕਾਲੀ ਦਲ ਦੇ ਇਹਨਾਂ 3 ਆਗੂਆਂ ਖਿਲਾਫ਼ ਦੋਹਰੇ ਸੰਵਿਧਾਨ ਪੇਸ਼ ਕਰਨ ਦਾ ਕੇਸ ਦਰਜ ਕਰਵਾਇਆ ਸੀ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅਦਾਲਤ ਨੇ ਭੇਜੇ ਸੰਮਨ

ਚੰਡੀਗੜ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹੁਸ਼ਿਆਰਪੁਰ ਦੀ ਇਕ ਅਦਾਲਤ ਨੇ ਸੰਮਨ ਭੇਜੇ ਹਨ।ਪ੍ਰਕਾਸ਼ ਸਿੰਘ ਬਾਦਲ ਸਭ ਤੋਂ ਜ਼ਿਆਦਾ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਹਨ ਅਤੇ ਉਹਨਾਂ ਨੂੰ ਸੰਮਨ ਭੇਜੇ ਜਾਣ ਦੇ ਕਾਰਨਾਂ 'ਤੇ ਚਰਚਾਵਾਂ ਤੇਜ਼ ਹਨ।
ਦਰਅਸਲ ਇਹ ਸੰਮਨ ਪ੍ਰਕਾਸ਼ ਸਿੰਘ ਬਾਦਲ ਨੂੰ ਦੋਹਰੇ ਸੰਵਿਧਾਨ ਦੇ ਮਾਮਲੇ ਵਿਚ ਕੀਤੇ ਗਏ ਹਨ ਅਤੇ 28 ਨਵੰਬਰ ਨੂੰ ਅਦਾਲਤ ਵਿਚ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ।ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੂੰ ਵੀ ਅਦਾਲਤ ਵੱਲੋਂ ਸੰਮਨ ਜਾਰੀ ਕੀਤੇ ਗਏ ਸਨ ਅਤੇ ਦੋਵੇਂ ਆਗੂ ਅਦਾਲਤ ਵਿਚ ਪੇਸ਼ ਵੀ ਹੋਏ ਸਨ।

ਇਹ ਮਾਮਲਾ 2009 ਦਾ ਹੈ ਜਿਸ ਵਿਚ ਹੁਸ਼ਿਆਰਪੁਰ ਦੇ ਵਸਨੀਕ ਬਲਵੰਤ ਸਿੰਘ ਖੇੜਾ ਨੇ ਅਕਾਲੀ ਦਲ ਦੇ ਇਹਨਾਂ 3 ਆਗੂਆਂ ਖਿਲਾਫ਼ ਦੋਹਰੇ ਸੰਵਿਧਾਨ ਪੇਸ਼ ਕਰਨ ਦਾ ਕੇਸ ਦਰਜ ਕਰਵਾਇਆ  ਸੀ।ਕਿਉਂਕਿ ਅਕਾਲੀ ਦਲ ਵੱਲੋਂ ਧਾਰਮਿਕ ਚੋਣਾਂ ਲਈ ਆਪਣੇ ਆਪ ਨੂੰ ਧਾਰਮਿਕ ਪਾਰਟੀ ਦੱਸਿਆ ਜਾਂਦਾ ਹੈ ਅਤੇ ਰਾਜਨੀਤਿਕ ਚੋਣਾਂ ਦੌਰਾਨ ਹਲਫ਼ਨਾਮੇ ਵਿਚ ਸਿਆਸੀ ਪਾਰਟੀ ਦੱਸਿਆ ਜਾਂਦਾ ਹੈ।ਸੁਖਬੀਰ ਸਿੰਘ ਬਾਦਲ ਅਤੇ ਦਲਜੀਤ ਸਿੰਘ ਚੀਮਾ ਨੂੰ ਜ਼ਮਾਨਤ ਦੇ ਦਿੱਤੀ ਗਈ ਅਤੇ ਹੁਣ ਪ੍ਰਕਾਸ਼ ਸਿੰਘ ਬਾਦਲ ਨੂੰ  28 ਨਵੰਬਰ ਵਾਲੇ ਦਿਨ ਪੇਸ਼ ਹੋਣ ਲਈ ਬੁਲਾਇਆ ਗਿਆ ਹੈ।

 

WATCH LIVE TV

 

Trending news