Sunanda Sharma father health update: ਪੰਜਾਬੀ ਅਦਾਕਰਾ ਅਤੇ ਗਾਇਕਾ ਸੁਨੰਦਾ ਸ਼ਰਮਾ ਨੇ ਆਪਣੇ ਸੋਸ਼ਲ ਮੀਡਿਆ ਅਕਾਊਂਟ 'ਤੇ ਇੱਕ ਤਸਵੀਰ ਸਾਂਝੀ ਕੀਤੀ ਹੈ ਜਿਸ ਵਿੱਚ ਉਸਨੇ ਇੱਕ ਡਰਿੱਪ ਲੱਗੇ ਹੋਏ ਹੱਥ ਨੂੰ ਫੜਿਆ ਹੋਇਆ ਹੈ ਅਤੇ ਨਾਲ ਹੀ ਇੱਕ ਭਾਵੁਕ ਨੋਟ ਲਿਖਿਆ ਹੈ। 


COMMERCIAL BREAK
SCROLL TO CONTINUE READING

ਸੁਨੰਦਾ ਸ਼ਰਮਾ ਆਪਣੇ ਸੋਸ਼ਲ ਮੀਡਿਆ ਅਕਾਊਂਟ 'ਤੇ ਕਾਫ਼ੀ ਐਕਟਿਵ ਰਹਿੰਦੀ ਹੈ ਅਤੇ ਆਏ ਦਿਨ ਆਪਣੇ ਪਰਿਵਾਰ ਨਾਲ ਤਸਵੀਰ ਸਾਂਝੀ ਕਰਦੀ ਰਹਿੰਦੀ ਹੈ। ਹਾਲ ਹੀ ਵਿੱਚ ਸੁਨੰਦਾ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਤਸਵੀਰ ਸਾਂਝੀ ਕੀਤੀ ਜਿਸ ਵਿੱਚ ਉਸਨੇ ਇੱਕ ਹੱਥ ਫੜਿਆ ਹੋਇਆ ਹੈ ਜਿਸ 'ਤੇ ਡਰਿੱਪ ਲੱਗੀ ਹੋਈ ਹੈ।  


ਇਸ ਦੇ ਨਾਲ ਹੀ ਸੁਨੰਦਾ ਸ਼ਰਮਾ ਨੇ ਕੈਪਸ਼ਨ ਵਿੱਚ ਲਿਖਿਆ ਕਿ 'ਜ਼ਿੰਦਗੀ ਦੀ ਕਿਤਾਬ 'ਚ ਸਭ ਤੋਂ ਸੋਹਣਾ ਪੰਨਾ ਪਿਓ ਦਾ ਪਿਆਰ ਹੁੰਦਾ ਹੈ।'  


ਇਸ ਨੋਟ ਤੋਂ ਲੱਗ ਰਿਹਾ ਹੈ ਕਿ ਸੁਨੰਦਾ ਸ਼ਰਮਾ ਦੇ ਪਿਤਾ ਦੀ ਸਿਹਤ ਕੁਝ ਠੀਕ ਨਹੀਂ ਹੈ ਇਸ ਕਰਕੇ ਗਾਇਕਾ ਦੇ ਪਿਤਾ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਸੁਨੰਦਾ ਸ਼ਰਮਾ ਦੀ ਇਸ ਪੋਸਟ ਤੋਂ ਇਹ ਗੱਲ ਜ਼ਾਹਿਰ ਹੈ ਕਿ ਉਹ ਆਪਣੇ ਪਿਤਾ ਦੀ ਸਿਹਤ ਨੂੰ ਲੈਕੇ ਕਾਫ਼ੀ ਪ੍ਰੇਸ਼ਾਨ ਹੈ। 


ਇਹ ਵੀ ਪੜ੍ਹੋ: Turkey and Syria earthquake news: ਤੁਰਕੀ ਤੇ ਸੀਰੀਆ 'ਚ ਭੂਚਾਲ ਕਰਕੇ ਮਰਨ ਵਾਲਿਆਂ ਦੀ ਗਿਣਤੀ 15,000 ਤੋਂ ਵੱਧ


ਸੁਨੰਦਾ ਦੀ ਇਹ ਪੋਸਟ ਦੇਖ ਉਸਦੇ ਪ੍ਰਸ਼ੰਸ਼ਕ ਵੀ ਉਸ ਲਈ ਪ੍ਰੇਸ਼ਾਨ ਹਨ। ਸੁਨੰਦਾ ਸ਼ਰਮਾ ਦੇ ਕਰੀਅਰ ਦੀ ਗੱਲ ਕਰੀਏ ਤਾਂ ਸੁਨੰਦਾ ਸ਼ਰਮਾ ਉੱਚ ਪੰਜਾਬੀ ਗਾਇਕਾਂ ਵਿੱਚੋ ਇੱਕ ਹੈ। ਉਸ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। 


ਇਨ੍ਹਾਂ ਗੀਤਾਂ ਦੇ ਨਾਲ ਉਸ ਨੇ ਇੰਡਸਟਰੀ ‘ਚ ਖ਼ਾਸ ਜਗ੍ਹਾ ਬਣਾ ਲਈ ਹੈ। ਸੁਨੰਦਾ ਨੇ ਗੀਤਾਂ ਦੇ ਨਾਲ-ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਆਪਣੀ ਕਲਾ ਦਾ ਨਮੂਨਾ ਪੇਸ਼ ਕੀਤਾ ਹੈ। ਸੁਨੰਦਾ ਸ਼ਰਮਾ ਦਿਲਜੀਤ ਦੋਸਾਂਝ ਦੇ ਨਾਲ ਵੀ ਉਸ ਦੀ ਫ਼ਿਲਮ ‘ਚ ਨਜ਼ਰ ਆ ਚੁੱਕੀ ਹੈ। ਸੁਨੰਦਾ ਨੂੰ ਗਾਉਣ ਦਾ ਸ਼ੌਂਕ ਬਹੁਤ ਸਮੇਂ ਤੋਂ ਸੀ ਅਤੇ ਇਹੀ ਸ਼ੌਂਕ ਉਨ੍ਹਾਂ ਨੂੰ ਗਾਇਕੀ ਦੇ ਖੇਤਰ ‘ਚ ਲੈ ਆਇਆ।


ਇਹ ਵੀ ਪੜ੍ਹੋ: ਨੀਰੂ ਬਾਜਵਾ ਨੇ ਆਪਣੀ ਵੈਡਿੰਗ ਐਨੀਵਰਸਰੀ 'ਤੇ ਆਪਣੇ ਪਤੀ ਨੂੰ ਦਿੱਤੀ ਵਧਾਈ!


(For more news apart from Sunanda Sharma's father's health update, stay tuned to Zee PHH)