Sunil Jakhar VS CM Mann: ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਹਰਿਆਣਾ-ਪੰਜਾਬ ਬਾਰਡਰ ਤੇ ਲਗਾਤਰਾ ਸੰਘਰਸ਼ ਕਰ ਰਹੇ ਹਨ। ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਰੋਕਣ ਲਈ ਬਾਰਡਰ 'ਤੇ ਸਖ਼ਤ ਬੈਰੀਕੇਡਿੰਗ ਕੀਤੀ ਹੋਈ ਹੈ। ਇਸੇ ਵਿਚਾਲੇ ਕਿਸਾਨਾਂ ਤੇ ਕੇਂਦਰ ਵਿਚਾਲੇ ਮੀਟਿੰਗਾਂ ਦਾ ਦੌਰ ਵੀ ਚੱਲ ਰਿਹਾ ਹੈ।ਬੀਜੇਪੀ ਪ੍ਰਧਾਨ ਸੁਨੀਲ ਜਾਖੜ ਨੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਹੋਈਆਂ ਮੀਟਿੰਗ ਨੂੰ ਲੈਕੇ ਮੁੱਖ ਮੰਤਰੀ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਪ੍ਰਦਰਸ਼ਨ ਦੀ ਆੜ ਵਿੱਚ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੇ ਹਨ। ਪੰਜਾਬ ਸਰਕਾਰ ਆਪਣੇ ਕੀਤੇ ਵਾਅਦੇ ਪਹਿਲਾਂ ਨਿਭਾਉਣ ਫਿਰ ਕੇਂਦਰ ਦੀ ਕਾਰਜਗੁਜਾਰੀ 'ਤੇ ਸਵਾਲ ਚੁੱਕਣ।


COMMERCIAL BREAK
SCROLL TO CONTINUE READING

ਬੀਜੇਪੀ ਪ੍ਰਧਾਨ ਨੇ ਆਪਣੇ ਸ਼ੋਸਲ ਮੀਡੀਆ 'ਤੇ ਪੋਸਟ ਕਰਦੇ ਹੋਏ ਮੁੱਖ ਮੰਤਰੀ ਮਾਨ ਸੂਬੇ ਦੇ ਲੋਕਾਂ ਨੂੰ ਦੱਸਣ ਕਿ ਕਿਸਾਨਾਂ ਦੇ ਵਕੀਲ ਹੋਣ ਦਾ ਵਕਾਲਤਨਾਮਾ ਉਨ੍ਹਾਂ ਨੂੰ ਕਿਸ ਨੇ ਦਿੱਤਾ। ਉਨ੍ਹਾਂ ਨੇ X 'ਤੇ ਲਿਖਿਆ...


ਇਹ ਦੁੱਖਦਾਈ ਹੈ ਕਿ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਕਾਰ ਗੱਲਬਾਤ ਸਿਰੇ ਨਹੀਂ ਲੱਗ ਸਕੀ। ਪਰ ਇਸ ਗੱਲਬਾਤ ਦੇ ਫੇਲ ਹੋਣ ਦਾ ਪਹਿਲਾਂ ਹੀ ਡਰ ਸੀ ਕਿਉਂਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਦੇ ਵਕੀਲ ਵਜੋਂ ਕੰਮ ਕਰ ਰਹੇ ਸਨ ਜਿੰਨ੍ਹਾਂ ਨੂੰ ਗੱਲਬਾਤ ਦੇ ਫੇਲ੍ਹ ਹੋਣ ਨਾਲ ਹੀ ਸਿਆਸੀ ਲਾਹਾ ਮਿਲਣਾ ਸੀ। ਅਜਿਹਾ ਹੋਣ ਨਾਲ ਉਨ੍ਹਾਂ ਨੂੰ ਕੇਂਦਰ ਸਰਕਾਰ ਦਾ ਨਾਂਅ ਬਦਨਾਮ ਕਰਨ ਅਤੇ ਕਿਸਾਨਾਂ ਨੂੰ ਦਿੱਲੀ ਦੇ ਰਾਹ ਤੋਰਨ ਦਾ ਮੌਕਾ ਮਿਲ ਜਾਣਾ ਸੀ, ਜਿਹੜੇ ਪਹਿਲਾਂ ਚੰਡੀਗੜ੍ਹ ਆਉਣਾ ਚਾਹੁੰਦੇ ਸਨ। ਕਿਸਾਨਾਂ ਅਤੇ ਕੇਂਦਰ ਸਰਕਾਰ ਵੱਲੋਂ ਗੱਲਬਾਤ ਰਾਹੀਂ ਮਸਲਾ ਹੱਲ ਕਰਨ ਦੇ ਕੀਤੇ ਜਾ ਰਹੇ ਸੁਹਿਰਦ ਯਤਨਾਂ ਨੂੰ ਅਸਫਲ ਕਰਨ ਵਿਚ ਮੁੱਖ ਮੰਤਰੀ ਹੁਣ ਕਾਮਯਾਬ ਹੋ ਗਏ ਹਨ। ਪਰ ਪੰਜਾਬ ਦੇ ਲੋਕ ਇਹ ਵੀ ਜਾਣਨਾ ਚਾਹੁੰਦੇ ਹਨ ਕਿ ਭਗਵੰਤ ਮਾਨ ਨੂੰ ਕਿਸਾਨਾਂ ਦੇ ਵਕੀਲ ਹੋਣ ਦਾ ਵਕਾਲਤਨਾਮਾ ਕਿਸ ਨੇ ਦਿੱਤਾ ਜਿਨ੍ਹਾਂ ਨੇ 5 ਮਿੰਟ ਵਿਚ ਐਮਐਸਪੀ ਦੇਣ ਦਾ ਨਾ ਤਾਂ ਵਾਅਦਾ ਨਿਭਾਇਆ ਅਤੇ ਨਾ ਹੀ ਕਿਸਾਨਾਂ ਨੂੰ ਸਮੇਂ ਸਿਰ ਮੁਆਵਜਾ ਦਿੱਤਾ।