ਸੁਨੀਲ ਜਾਖੜ ਨੇ ਕੀਤੀ ਮੁੱਖ ਮੰਤਰੀ ਭਗਵੰਤ ਮਾਨ ਦੀ ਰੱਜ ਕੇ ਤਾਰੀਫ਼, ਕਿਹਾ ਮੁੱਖ ਮੰਤਰੀ ਹੋਵੇ ਤਾਂ....
Advertisement

ਸੁਨੀਲ ਜਾਖੜ ਨੇ ਕੀਤੀ ਮੁੱਖ ਮੰਤਰੀ ਭਗਵੰਤ ਮਾਨ ਦੀ ਰੱਜ ਕੇ ਤਾਰੀਫ਼, ਕਿਹਾ ਮੁੱਖ ਮੰਤਰੀ ਹੋਵੇ ਤਾਂ....

ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਆਗੂ ਸੁਨੀਲ ਜਾਖੜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਖੂਬ ਤਾਰੀਫ ਕੀਤੀ ਹੈ। ਸੁਨੀਲ ਜਾਖੜ ਦਾ ਕਹਿਣਾ ਹੈ ਕਿ ਭਗਵੰਤ ਮਾਨ ਨੇ ਮੂੰਗੀ ਦੀ ਫਸਲ ਨੂੰ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦਣ ਦਾ ਐਲਾਨ ਕਰਕੇ ਚੰਗੀ ਪਹਿਲਕਦਮੀ ਕੀਤੀ ਹੈ। 

ਸੁਨੀਲ ਜਾਖੜ ਨੇ ਕੀਤੀ ਮੁੱਖ ਮੰਤਰੀ ਭਗਵੰਤ ਮਾਨ ਦੀ ਰੱਜ ਕੇ ਤਾਰੀਫ਼, ਕਿਹਾ ਮੁੱਖ ਮੰਤਰੀ ਹੋਵੇ ਤਾਂ....

ਚੰਡੀਗੜ: ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਆਗੂ ਸੁਨੀਲ ਜਾਖੜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਖੂਬ ਤਾਰੀਫ ਕੀਤੀ ਹੈ। ਸੁਨੀਲ ਜਾਖੜ ਦਾ ਕਹਿਣਾ ਹੈ ਕਿ ਭਗਵੰਤ ਮਾਨ ਨੇ ਮੂੰਗੀ ਦੀ ਫਸਲ ਨੂੰ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦਣ ਦਾ ਐਲਾਨ ਕਰਕੇ ਚੰਗੀ ਪਹਿਲਕਦਮੀ ਕੀਤੀ ਹੈ। ਸੁਨੀਲ ਜਾਖੜ ਨੇ ਕਿਹਾ ਕਿ ਸੀ.ਐਮ. ਭਗਵੰਤ ਮਾਨ ਕੇਂਦਰ ਸਰਕਾਰ ਦੀ ਪਹਿਲਕਦਮੀ ਨੂੰ ਅੱਗੇ ਵਧਾ ਰਹੇ ਹਨ।

 

ਸੁਨੀਲ ਜਾਖੜ ਨੇ ਟਵੀਟ ਕਰਕੇ ਭਗਵੰਤ ਮਾਨ ਦੀ ਤਾਰੀਫ ਕੀਤੀ ਹੈ। ਉਨ੍ਹਾਂ ਕਿਹਾ ਕੇਂਦਰ ਸਰਕਾਰ ਦੀ ਪਹਿਲਕਦਮੀ ਨੂੰ ਅੱਗੇ ਵਧਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ। ਕੇਂਦਰ ਸਰਕਾਰ ਮੂੰਗੀ ਦੀ ਖਰੀਦ ਨੂੰ ਲੈ ਕੇ ਚੰਗਾ ਕੰਮ ਕਰ ਰਹੀ ਹੈ। ਪੰਜਾਬ ਨੇ ਵੀ ਇਸ ਨੂੰ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦਣ ਦੀ ਚੰਗੀ ਪਹਿਲ ਕੀਤੀ ਹੈ।

 

ਸੁਨੀਲ ਜਾਖੜ ਨੇ ਸੀਐਮ ਭਗਵੰਤ ਮਾਨ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਵੈਟ ਘਟਾਉਣ ਦੀ ਅਪੀਲ ਕੀਤੀ ਹੈ। ਸੁਨੀਲ ਜਾਖੜ ਨੇ ਕਿਹਾ, ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਐਕਸਾਈਜ਼ ਡਿਊਟੀ ਘਟਾ ਦਿੱਤੀ ਹੈ। ਹੁਣ ਪੰਜਾਬ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਉਹ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਵੈਟ ਘਟਾਵੇ।

 

 

WATCH LIVE TV 

 

Trending news