ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਸੁਨੀਲ ਜਾਖੜ
Advertisement

ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਸੁਨੀਲ ਜਾਖੜ

ਪੰਜਾਬ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਅੱਜ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋ ਗਏ ਹਨ

ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਸੁਨੀਲ ਜਾਖੜ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਅੱਜ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋ ਗਏ ਹਨ, ਸੁਨੀਲ ਜਾਖੜ ਨੂੰ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਪਾਰਟੀ ਵਿੱਚ ਸ਼ਾਮਲ ਕੀਤਾ। ਦੱਸ ਦੇਈਏ ਕਿ ਜਾਖੜ ਦੇ ਭਾਜਪਾ 'ਚ ਸ਼ਾਮਲ ਹੋਣ ਦਾ ਫੈਸਲਾ ਬੀਤੇ ਦਿਨ ਹੀ ਕੀਤਾ ਗਿਆ ਸੀ। ਕਾਂਗਰਸ ਨੂੰ ਅਲਵਿਦਾ ਕਹਿਣ ਵਾਲੇ ਜਾਖੜ ਨੇ ਬੁੱਧਵਾਰ ਨੂੰ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। 
 

fallback

ਕਾਬਲੇਗੌਰ ਹੈ ਕਿ ਸੁਨੀਲ ਜਾਖੜ ਨੇ ਬੀਤੇ ਦਿਨੀਂ ਲਾਇਵ ਹੋ ਕੇ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਸੀ। ਉਦੈਪੁਰ 'ਚ ਕਾਂਗਰਸ ਦੇ ਚਿੰਤਨ ਸ਼ਿਵਿਰ ਦਰਮਿਆਨ ਸੁਨੀਲ ਜਾਖੜ ਨੇ ਫੇਸਬੁੱਕ 'ਤੇ ਪਾਰਟੀ ਛੱਡਣ ਦਾ ਐਲਾਨ ਕੀਤਾ ਸੀ। ਦੱਸ ਦੇਈਏ ਕਿ ਸੁਨੀਲ ਜਾਖੜ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਨੂੰ ਅਲਵਿਦਾ ਕਹਿਣ ਦੀ ਤਿਆਰੀ ਉਦੋਂ ਹੀ ਕਰ ਲਈ ਸੀ, ਜਦੋਂ ਕਾਂਗਰਸ ਹਾਈਕਮਾਂਡ ਨੇ ਕੈਪਟਨ ਅਮਰਿੰਦਰ ਸਿੰਘ ਦੀ ਥਾਂ ਲੈ ਕੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਸੀ। 
 

ਫਰਵਰੀ ਦੇ ਪਹਿਲੇ ਮਹੀਨੇ ਉਨ੍ਹਾਂ ਨੇ ਸਰਗਰਮ ਰਾਜਨੀਤੀ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ। ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ। ਪਰ ਭਤੀਜੇ ਦੀ ਚੋਣ ਮੁਹਿੰਮ ਦੌਰਾਨ ਜਾਖੜ ਨੇ ਦਾਅਵਾ ਕੀਤਾ ਕਿ ਪਿਛਲੇ ਸਾਲ ਅਮਰਿੰਦਰ ਸਿੰਘ ਦੇ ਅਚਾਨਕ ਅਸਤੀਫਾ ਦੇਣ ਤੋਂ ਬਾਅਦ 42 ਵਿਧਾਇਕ ਚਾਹੁੰਦੇ ਸਨ ਕਿ ਉਹ ਪੰਜਾਬ ਦਾ ਮੁੱਖ ਮੰਤਰੀ ਬਣੇ।

 

Trending news