ਭਾਜਪਾ ਦੇ ਸੂਬਾ ਹੈੱਡਕੁਆਰਟਰ ਸੈਕਟਰ 37-ਏ ਚੰਡੀਗੜ੍ਹ ਵਿਖੇ ਸੁਨੀਲ ਜਾਖੜ ਦਾ ਤਾਜਪੋਸ਼ੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ’ਚ ਅਸ਼ਵਨੀ ਸ਼ਰਮਾ ਨੂੰ ਛੱਡ ਕੇ ਭਾਜਪਾ ਦੇ ਸੂਬਾ ਇੰਚਾਰਜ ਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ, ਸਹਿ-ਇੰਚਾਰਜ ਡਾ.
Trending Photos
Sunil Jakhar: ਭਾਜਪਾ ਦੇ ਸੂਬਾ ਹੈੱਡਕੁਆਰਟਰ ਸੈਕਟਰ 37-ਏ ਚੰਡੀਗੜ੍ਹ ਵਿਖੇ ਸੁਨੀਲ ਜਾਖੜ ਦਾ ਤਾਜਪੋਸ਼ੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ’ਚ ਅਸ਼ਵਨੀ ਸ਼ਰਮਾ ਨੂੰ ਛੱਡ ਕੇ ਭਾਜਪਾ ਦੇ ਸੂਬਾ ਇੰਚਾਰਜ ਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ, ਸਹਿ-ਇੰਚਾਰਜ ਡਾ. ਨਰਿੰਦਰ ਸਿੰਘ ਰੈਨਾ ਤੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਤੋਂ ਭਾਜਪਾ ਦੀ ਸੂਬਾਈ ਦੀ ਸਮੁੱਚੀ ਲੀਡਰਸ਼ਿਪ ਤੇ ਵਰਕਰ ਹਾਜ਼ਰ ਹੋਏ।
ਹਾਲਾਂਕਿ ਬੀਤੇ ਦਿਨੀਂ ਸ਼ਰਮਾ ਨੇ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਉਣ ਲਈ ਭਾਜਪਾ ਹਾਈ ਕਮਾਨ ਦਾ ਧੰਨਵਾਦ ਕਰਦੇ ਹੋਏ ਇਸ ਫ਼ੈਸਲੇ ਦਾ ਸਵਾਗਤ ਕੀਤਾ। ਜਾਖੜ ਨੂੰ ਪੰਜਾਬ ਦਾ ਪ੍ਰਧਾਨ ਬਣਾਉਣ ਨਾਲ ਸੂਬੇ ਵਿਚ ਭਾਰਤੀ ਜਨਤਾ ਪਾਰਟੀ ਹੋਰ ਮਜ਼ਬੂਤ ਹੋਵੇਗੀ ਕਿਉਂਕਿ ਉਹ ਜ਼ਮੀਨ ਨਾਲ ਜੁੜੇ ਹੋਏ ਅਤੇ ਬਹੁਤ ਸੁਲਝੇ ਹੋਏ ਆਗੂ ਹਨ।
ਇਹ ਵੀ ਪੜ੍ਹੋ : Punjab Weather News: ਸੰਗਰੂਰ ਦੇ ਮੂਨਕ ਇਲਾਕੇ 'ਚ ਖਤਰੇ ਦੇ ਨਿਸ਼ਾਨ ਤੋਂ ਉੱਤੇ ਪਹੁੰਚਿਆ ਘੱਗਰ ਦਰਿਆ; ਪ੍ਰਸ਼ਾਸਨ ਹੋਇਆ ਅਲਰਟ
ਤਾਜਪੋਸ਼ੀ ਸਮਾਗਮ ਦੌਰਾਨ ਸੁਨੀਲ ਜਾਖੜ ਨੇ ਕਿਹਾ ਕਿ ਭਾਜਪਾ ਨੂੰ ਹੁਣ ਛੋਟੇ ਭਰਾ ਵਾਲੀ ਸੋਚ ਤਿਆਗਣ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਪਹਿਲਾਂ ਕਈ ਸਮਝੌਤੇ ਕਰ ਚੁੱਕੇ ਹਾਂ ਪਰ ਹੁਣ ਨਹੀਂ ਕਰਾਂਗਾ। ਉਨ੍ਹਾਂ ਨੇ ਕਿਹਾ ਕਿ ਹੁਣ ਭਾਜਪਾ ਨੂੰ ਵੱਡੀ ਜ਼ਿੰਮੇਵਾਰ ਲੈਣ ਦੀ ਜ਼ਰੂਤ ਹੈ।
ਸੁਨੀਲ ਜਾਖੜ ਦੇ ਤਾਜਪੋਸ਼ੀ ਸਮਾਗਮ ਵਿੱਚ ਨਾ ਪੁੱਜਣ ਕਾਰਨ ਸਾਬਕਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਖੇਦ ਜ਼ਾਹਿਰ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਨੂੰ ਅਹੁਦਾ ਸੰਭਾਲਣ ਉਤੇ ਹਾਰਦਿਕ ਵਧਾਈ। ਉਨ੍ਹਾਂ ਨੇ ਲਿਖਿਆ ਕਿ ਉਹ ਸਿਹਤ ਖ਼ਰਾਬ ਹੋਣ ਦੇ ਕਾਰਨ ਪ੍ਰੋਗਰਾਮ ਵਿੱਚ ਸ਼ਾਮਲ ਨਹੀਂ ਹੋ ਸਕੇ। ਇਸ ਲਈ ਉਨ੍ਹਾਂ ਨੂੰ ਖੇਦ ਹੈ। ਉਮੀਦ ਕਰਦਾ ਹਾਂ ਕਿ ਤੁਹਾਡਾ ਅਨੁਭਵ ਪਾਰਟੀ ਨੂੰ ਨਵੀਂ ਸੇਧ ਦਵੇਗਾ।
ਇਹ ਵੀ ਪੜ੍ਹੋ : World Population Day 2023: ਅੱਜ ਵਿਸ਼ਵ ਆਬਾਦੀ ਦਿਵਸ, ਕਿਉਂ ਮਨਾਇਆ ਜਾਂਦਾ ਹੈ ਇਹ ਖਾਸ ਦਿਨ, ਜਾਣੋ ਇਸ ਵਾਰ ਦੀ ਥੀਮ