Sunil Jakhar Letter News: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਦੁਆਬੇ ਇਲਾਕੇ ਲਈ ਵੱਡੀ ਮੰਗ ਕੀਤੀ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤੀਜੀ ਵਾਰ ਦੇਸ਼ ਦਾ ਪ੍ਰਧਾਨ ਮੰਤਰੀ ਬਣਨ ਲਈ ਵਧਾਈ ਦਿੱਤੀ। ਉਥੇ ਹੀ ਉਨ੍ਹਾਂ ਨੇ ਜਲੰਧਰ ਦੇ ਨਜ਼ਦੀਕ ਸਥਿਤ ਆਦਮਪੁਰ ਹਵਾਈ ਅੱਡੇ ਦਾ ਨਾਮ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂ ਉਤੇ ਰੱਖਣ ਦੀ ਮੰਗ ਕੀਤੀ ਹੈ।


COMMERCIAL BREAK
SCROLL TO CONTINUE READING

ਇਸ ਤੋਂ ਇਲਾਵਾ ਉਨ੍ਹਾਂ ਨੇ ਤੁਗਲਕਾਬਾਦ ਵਿੱਚ ਗੁਰੂ ਰਵਿਦਾਸ ਮੰਦਰ ਦੀ ਪੁਨਰ ਉਸਾਰੀ ਅਤੇ ਚਾਰੇ ਪਾਸੇ ਢੁੱਕਵੀਂ ਅਤੇ ਸੁੰਦਰ ਵਾਟਿਕਾ ਬਣਾਉਣ ਸਬੰਧੀ ਲਿਖਿਆ ਹੈ। ਉਨ੍ਹਾਂ ਨੇ ਲਿਖਿਆ ਕਿ ਪੰਜਾਬ ਦੇ ਲੋਕਾਂ ਦੀ ਇਸ ਨਾਲ ਕਾਫੀ ਭਾਵਨਾਵਾਂ ਜੁੜੀਆਂ ਹੋਈਆਂ ਹਨ।


ਆਪਣੀ ਚਿੱਠੀ ਵਿਚ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਦਾ ਧਿਆਨ ਉਨ੍ਹਾਂ ਦੋ ਮੁੱਦਿਆਂ ਵੱਲ ਖਿੱਚਿਆ ਹੈ ਜਿਨ੍ਹਾਂ ਦਾ ਲੋਕਾਂ ਦੇ ਮਨਾਂ ਉਤੇ ਡੂੰਘਾ ਭਾਵਾਨਾਤਮਕ ਅਤੇ ਅਧਿਆਤਮਿਕ ਪ੍ਰਭਾਵ ਹੈ। ਇਹ ਮੁੱਦੇ ਸਮਾਜ ਪ੍ਰਤੀ ਪਾਰਟੀ ਦੀ ਵਚਨਬੱਧਤਾ ਨਾਲ ਵੀ ਜੁੜੇ ਹਨ।


ਸੁਨੀਲ ਜਾਖੜ ਨੇ ਲਿਖਿਆ ਹੈ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂਅ ਉਤੇ ਆਦਮਪੁਰ ਹਵਾਈ ਅੱਡੇ ਦਾ ਨਾਂਅ ਰੱਖਣ ਦੀ ਪੰਜਾਬ ਦੀ ਪੁਰਾਣੀ ਮੰਗ ਹੈ। ਇਸ ਸਬੰਧੀ ਪ੍ਰਧਾਨ ਮੰਤਰੀ ਨੇ ਆਪਣੀ ਪੰਜਾਬ ਫੇਰੀ ਦੌਰਾਨ ਅਜਿਹੀ ਇੱਛਾ ਵੀ ਪ੍ਰਗਟਾਈ ਸੀ। ਸੂਬਾ ਪ੍ਰਧਾਨ ਨੇ ਆਖਿਆ ਕਿ ਜੇਕਰ ਅਜਿਹਾ ਕੀਤਾ ਜਾਂਦਾ ਹੈ ਤਾਂ ਇਸ ਨਾਲ ਪੰਜਾਬ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਪੂਰੀ ਹੋ ਜਾਵੇਗੀ।


ਕਾਬਿਲੇਗੌਰ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੁਸ਼ਿਆਰਪੁਰ ਵਿੱਚ ਚੋਣ ਪ੍ਰਚਾਰ ਦੌਰਾਨ ਇਸ ਦਾ ਜ਼ਿਕਰ ਵੀ ਕੀਤਾ ਸੀ। ਉਨ੍ਹਾਂ ਆਦਮਪੁਰ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਹਵਾਈ ਅੱਡਾ ਰੱਖਣ ਦਾ ਵਾਅਦਾ ਕੀਤਾ। ਇਸ ਨੂੰ ਧਿਆਨ ਵਿਚ ਰੱਖ ਕੇ ਇਹ ਪੱਤਰ ਲਿਖਿਆ ਗਿਆ ਹੈ। ਆਦਮਪੁਰ ਹਵਾਈ ਅੱਡੇ ਤੋਂ ਕਈ ਰਾਜਾਂ ਨੂੰ ਫਾਇਦਾ ਹੋ ਰਿਹਾ ਹੈ।


ਇਹ ਵੀ ਪੜ੍ਹੋ : Pathankot News: ਪਠਾਨਕੋਟ ਵਾਈਲਡਲਾਈਫ ਸੈਂਚੂਰੀ ਦਾ ਐਕਸ਼ਨ; ਮਾਈਨਿੰਗ ਕਰ ਰਹੇ 13 ਕਰੱਸ਼ਰਾਂ ਨੂੰ ਨੋਟਿਸ ਜਾਰੀ


ਆਦਮਪੁਰ ਹਵਾਈ ਅੱਡਾ ਹਿਮਾਚਲ ਪ੍ਰਦੇਸ਼, ਪਠਾਨਕੋਟ ਤੇ ਜੰਮੂ ਦੇ ਨਾਲ ਦੁਆਬੇ ਲਈ ਬਹੁਤ ਮਹੱਤਵ ਰੱਖਦਾ ਹੈ। ਇਸ ਦੀ ਸ਼ੁਰੂਆਤ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਹੋਈ ਸੀ। ਇਸ ਦੀ ਸ਼ੁਰੂਆਤ ਦਿੱਲੀ ਤੋਂ ਕੀਤੀ ਗਈ ਸੀ। ਇਸ ਦੇ ਨਾਲ ਹੀ ਹੁਸ਼ਿਆਰਪੁਰ ਨੂੰ ਛੋਟੀ ਕਾਸ਼ੀ ਵਜੋਂ ਜਾਣਿਆ ਜਾਂਦਾ ਹੈ। ਇਹ ਗੁਰੂ ਰਵਿਦਾਸ ਦਾ ਵੀ ਪਵਿੱਤਰ ਸਥਾਨ ਹੈ।


ਇਹ ਵੀ ਪੜ੍ਹੋ : Petrol Diesel Price: ਅੱਜ ਬਦਲੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ,ਕਈ ਸੂਬਿਆਂ 'ਚ ਹੋਇਆ ਮਹਿੰਗਾ, ਜਾਣੋ ਰੇਟ