Sultanpur Lodhi News: ਗੁਰਦੁਆਰਾ ਸ਼੍ਰੀ ਸੰਤ ਘਾਟ ਸਾਹਿਬ ਤੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਇਆ
Sultanpur Lodhi News: ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੁਰਬ ਦੇਸ਼ ਭਰ ਵਿੱਚ ਭਾਰੀ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ।
Sultanpur Lodhi News: ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੁਰਬ ਦੇਸ਼ ਭਰ ਵਿੱਚ ਭਾਰੀ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੇਸ਼-ਵਿਦੇਸ਼ ਵਿੱਚ ਵੀ ਧਾਰਮਿਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਧਰਤੀ ਸੁਲਤਾਨਪੁਰ ਲੋਧੀ ਵਿਖੇ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਮੌਕੇ ਦੁਨੀਆਂ ਭਰ ਤੋਂ ਸੰਗਤ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ ਉਤੇ ਪਹੁੰਚ ਰਹੀਆਂ ਹਨ।
ਇਸ ਦੌਰਾਨ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 554ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸੰਤ ਘਾਟ ਸਾਹਿਬ ਤੋਂ ਪੁਰਾਤਨ ਰਵਾਇਤ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਵਿਸ਼ਾਲ ਨਗਰ ਵਿੱਚ ਜਨ ਸੈਲਾਬ ਉਮੜਿਆ ਅਤੇ ਨਤਮਸਤਕ ਹੋਇਆ। ਸੰਗਤ ਨੇ ਸਵੇਰ ਤੋਂ ਹੀ ਪੁੱਜ ਕੇ ਸੇਵਾ ਕੀਤੀ। ਗੁਰੂ ਨਾਨਕ ਦੇਵ ਜੀ ਪਵਿੱਤਰ ਵੇਈਂ ਵਿੱਚ ਇਸ਼ਨਾਨ ਕਰਨ ਲਈ ਚੁੱਭੀ ਮਾਰਨ ਤੋਂ ਬਾਅਦ ਜਿਸ ਅਸਥਾਨ ਉਤੇ ਪ੍ਰਗਟ ਹੋਏ ਸਨ, ਉੱਥੇ ਗੁਰਦੁਆਰਾ ਸੰਤ ਘਾਟ ਸਾਹਿਬ ਬਣਿਆ ਹੋਇਆ ਹੈ। ਇੱਥੇ ਹੀ ਗੁਰੂ ਜੀ ਨੇ ਮੂਲ ਮੰਤਰ ਦਾ ਉਚਾਰਨ ਕੀਤਾ ਸੀ।
ਇਹ ਵੀ ਪੜ੍ਹੋ : Amritsar News: ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਦਰਬਾਰ ਸਾਹਿਬ ਤੋਂ ਸਜਾਇਆ ਅਲੌਕਿਕ ਨਗਰ ਕੀਰਤਨ
ਇੱਥੋਂ ਹੀ ਬਾਣੀ ਦੀ ਸ਼ੁਰੂਆਤ ਹੋਈ ਸੀ। ਜਿਸ ਕਰਕੇ ਦੇਸ਼ -ਵਿਦੇਸ਼ ਤੋਂ ਸੰਗਤ ਨਗਰ ਕੀਰਤਨ ਵਿੱਚ ਸ਼ਾਮਿਲ ਹੋ ਕੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਆਪਣੇ ਆਪ ਨੂੰ ਵਡਭਾਗਾ ਸਮਝ ਰਹੀ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਪਵਿੱਤਰ ਕਾਲੀ ਵੇਈਂ ਵਿੱਚ ਹਰ ਰੋਜ਼ ਇਸ਼ਨਾਨ ਕਰ ਕੇ ਭਗਤੀ ਕਰਿਆ ਕਰਦੇ ਸਨ। ਇੱਥੇ ਹੀ ਕਾਲੀਂ ਵੇਈਂ ਦੇ ਕੰਢੇ ਮੌਜੂਦਾ ਸਮੇਂ ਗੁਰਦੁਆਰਾ ਬੇਰ ਸਾਹਿਬ ਸੁਸ਼ੋਭਿਤ ਹੈ। ਜਿਸ ਕਰਕੇ ਪੁਰਾਤਨ ਰਵਾਇਤ ਨਾਲ ਵਿਸ਼ਾਲ ਨਗਰ ਕੀਰਤਨ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪਹੁੰਚ ਕੇ ਸਪੰਨ ਹੋਵੇਗਾ। ਇਸ ਨਗਰ ਕੀਰਤਨ ਵਿੱਚ ਸਕੂਲੀ ਬੱਚੇ ਤੇ ਗੱਤਕਾ ਪਾਰਟੀਆਂ ਖਿੱਚ ਦਾ ਕੇਂਦਰ ਬਣੇ ਹੋਏ ਹਨ।
ਇਹ ਵੀ ਪੜ੍ਹੋ : Chandigarh Farmers Protest: ਚੰਡੀਗੜ੍ਹ 'ਚ ਅੱਜ ਕਿਸਾਨਾਂ ਦਾ ਕੂਚ, ਕਈ ਸੜਕਾਂ ਬੰਦ, ਪੁਲਿਸ ਨੇ ਜਾਰੀ ਕੀਤੀ ਟ੍ਰੈਫਿਕ ਐਡਵਾਈਜਰੀ
ਸੁਲਤਾਨਪੁਰ ਲੋਧੀ ਤੋਂ ਚੰਦਰ ਮੜੀਆ ਦੀ ਰਿਪੋਰਟ