ਫਗਵਾੜਾ ਸ਼ੂਗਰ ਮਿੱਲ ਦੇ ਬਾਹਰ ਚੱਲ ਰਹੇ ਧਰਨੇ ਨੂੰ 31 ਕਿਸਾਨ ਜਥੇਬੰਦੀਆਂ ਦਾ ਵੱਲੋਂ ਸਮਰਥਨ ਦਿੱਤਾ ਗਿਆ ਹੈ। ਜਥੇਬੰਦੀਆਂ ਨੇ ਕਿਹਾ ਕਿ ਜੇਕਰ ਸ਼ੂਗਰ ਮਿਲ ਵੱਲੋਂ ਕਿਸਾਨਾਂ ਨੂੰ ਬਕਾਇਆ ਰਕਮ ਜਾਰੀ ਨਾ ਕੀਤੀ ਗਈ ਤਾਂ 25 ਅਗਸਤ ਨੂੰ ਸ਼ੂਗਰ ਮਿਲ ਦੇ ਬਾਹਰ ਹੀ ਵੱਡਾ ਇਕੱਠ ਕੀਤਾ ਜਾਵੇਗਾ ਅਤੇ ਅਣਮਿਥੇ ਸਮੇਂ ਲਈ ਪੱਕਾ ਮੋਰਚਾ ਲਗਾਇਆ ਜਾਵੇਗਾ।
Trending Photos
ਚੰਡੀਗੜ੍ਹ- ਗੰਨੇ ਦੀ ਬਕਾਇਆ ਰਾਸ਼ੀ ਨਾ ਮਿਲਣ ਦੇ ਵਿਰੋਧ ਵਿੱਚ ਫਗਵਾੜਾ ਸ਼ੂਗਰ ਮਿਲ ਦੇ ਬਾਹਰ ਬੈਠੇ ਕਿਸਾਨਾਂ ਦੇ ਧਰਨੇ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ, ਜਦੋਂ 31 ਕਿਸਾਨ ਜਥੇਬੰਦੀਆਂ ਵੱਲੋਂ ਇਸ ਧਰਨੇ ਨੂੰ ਸਮਰਥਨ ਦਿੱਤਾ ਗਿਆ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਜੇਕਰ ਸ਼ੂਗਰ ਮਿਲ ਵੱਲੋਂ ਕਿਸਾਨਾਂ ਨੂੰ ਬਕਾਇਆ ਰਕਮ ਨਾ ਦਿੱਤੀ ਗਈ ਤਾਂ 25 ਅਗਸਤ ਨੂੰ ਫਗਵਾੜਾ ਹਾਈਵੇਅ ‘ਤੇ ਅਣਮਿੱਥੇ ਸਮੇਂ ਲਈ ਵੱਡਾ ਇਕੱਠ ਕਰਨਗੇ। ਉਨ੍ਹਾਂ ਕਿਹਾ ਕਿ ਮਿੱਲ ਵੱਲ ਕਿਸਾਨਾਂ ਦੇ 72 ਕਰੋੜ ਰੁਪਏ ਬਕਾਇਆ ਪਏ ਹਨ। ਪਰ ਨਾ ਤਾਂ ਸਰਕਾਰ ਇਸ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਨਾ ਹੀ ਖੰਡ ਮਿੱਲ ਪ੍ਰਬੰਧਕ ਪੈਸੇ ਦੇਣ ਦਾ ਨਾਮ ਲੈ ਰਹੇ ਹਨ। ਜਥੇਬੰਦੀਆਂ ਨੇ ਦੇਰ ਰਾਤ ਹੋਈ ਮੀਟਿੰਗ ‘ਚ ਫੈਸਲਾ ਲਿਆ ਕਿ ਜਲਦ ਹੀ ਫਗਵਾੜਾ ਸ਼ੂਗਰ ਮਿੱਲ ਬਾਹਰ ਚੱਲ ਰਹੇ ਧਰਨੇ ਨੂੰ ਵੀ ਦਿੱਲੀ ਦੇ ਬਾਰਡਰਾਂ, ਕਿਸਾਨੀ ਅੰਦੋਲਨ ਵਾਂਗ ਤਬਦੀਲ ਕੀਤਾ ਜਾਵੇਗਾ।
ਹਾਈਵੇਅ ਜਾਮ ਕਾਰਨ ਸਫ਼ਰ ਕਰਨ ਵਾਲਿਆਂ ਨੂੰ ਆ ਰਹੀਆਂ ਮੁਸ਼ਕਿਲਾਂ
ਕਿਸਾਨਾਂ ਵੱਲੋਂ ਪਿਛਲੇ ਕਈ ਦਿਨਾਂ ਤੋਂ ਫਗਵਾੜਾ ਹਾਈਵੇਅ ਜਾਮ ਕਰਨ ਨਾਲ ਲੋਕਾਂ ਨੂੰ ਪੰਜਾਬ ‘ਚ ਸਫਰ ਕਰਨ ਨੂੰ ਲੈ ਕੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂਕਿ ਪੁਲਸ ਵੱਲੋਂ ਲੋਕਾਂ ਨੂੰ ਮੁਸ਼ਕਿਲਾਂ ਨਾ ਆਉਣ ਇਸਦੇ ਲਈ ਟ੍ਰੈਫਿਕ ਡਾਇਵਰਟ ਕਰ ਕੇ ਰੂਟ ਪਲਾਨ ਜਾਰੀ ਕੀਤਾ ਗਿਆ ਹੈ। ਪਰ ਫਿਰ ਵੀ ਆਉਣ-ਜਾਣ ਵਾਲੇ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਲਖੀਮਪੁਰ ਘਟਨਾ
ਲਖੀਮਪੁਰ ਘਟਨਾ ‘ਤੇ ਬੋਲਦੇ ਹੋਏ ਜਥੇਬੰਦੀਆਂ ਨੇ ਫੈਸਲਾ ਲਿਆ ਕਿ ਲਖੀਮਪੁਰ ਘਟਨਾ ‘ਚ ਹਾਲੇ ਤੱਕ ਇਨਸਾਫ਼ ਨਹੀਂ ਮਿਲਿਆ। ਇਸ ਸਬੰਧੀ 16 ਅਗਸਤ ਨੂੰ ਸਾਰੀਆਂ ਜਥੇਬੰਦੀਆਂ ਵੱਖ-ਵੱਖ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਵੀ ਸੌਂਪਣਗੀਆਂ। ਉਨ੍ਹਾਂ ਦੱਸਿਆ ਕਿ ਜਲਦ ਹੀ ਲਖੀਮਪੁਰ ਘਟਨਾ ਦੇ ਇਨਸਾਫ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ 18 ਅਗਸਤ ਨੂੰ 10 ਹਜ਼ਾਰਾਂ ਕਿਸਾਨਾਂ ਦਾ ਜੱਥਾ ਲਖੀਮਪੁਰ ਪਹੁੰਚੇਗਾ ਅਤੇ ਇਨਸਾਫ਼ ਲਈ ਸੰਘਰਸ਼ ਸ਼ੁਰੂ ਕਰੇਗਾ।
ਲੰਪੀ ਸਕਿਨ
ਪੰਜਾਬ ਵਿੱਚ ਤੇਜ਼ੀ ਨਾਲ ਫੈਲ ਰਹੀ ਲੰਪੀ ਸਕਿਨ ਬਿਮਾਰੀ ਬਾਰੇ ਭਾਵੇ ਪੰਜਾਬ ਸਰਾਕਰ ਵੱਲੋਂ ਅਡਵਾਈਜ਼ਰੀ ਜਾਰੀ ਕੀਤੀ ਗਈ ਹੈ। ਪਰ ਫਿਰ ਵੀ ਇਹ ਬਿਮਾਰੀ ਪਸ਼ੂਆਂ ਨੂੰ ਤੇਜ਼ੀ ਨਾਲ ਆਪਣੀ ਲਪੇਟ ‘ਚ ਲੈ ਰਹੀ ਹੈ। ਇਸਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ‘ਤੇ ਸਵਾਲ ਵੀ ਚੁੱਕੇ ਹਨ ਅਤੇ ਸਮੇਂ ਸਿਰ ਸਹੀ ਕਦਮ ਚੁੱਕੇ ਕੇ ਪਸ਼ੂਆਂ ਦਾ ਇਲਾਜ ਕਰਵਾਉਣ ਦੀ ਸਰਕਾਰ ਨੂੰ ਅਪੀਲ ਵੀ ਕੀਤੀ ਹੈ।
WATCH LIVE TV