Balwant Singh Rajoana: SC ਨੇ ਰਾਸ਼ਟਰਪਤੀ ਦਫ਼ਤਰ ਨੂੰ ਰਾਜੋਆਣਾ ਦੀ ਅਪੀਲ `ਤੇ ਦੋ ਹਫ਼ਤਿਆਂ `ਚ ਫ਼ੈਸਲਾ ਲੈਣ ਲਈ ਕਿਹਾ
Balwant Singh Rajoana: ਸੁਪਰੀਮ ਕੋਰਟ ਨੇ ਰਾਸ਼ਟਰਪਤੀ ਦਫ਼ਤਰ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ਉਤੇ ਦੋ ਹਫ਼ਤੇ ਵਿੱਚ ਫੈਸਲਾ ਲਿਆ ਜਾਵੇ।
Balwant Singh Rajoana: ਸੁਪਰੀਮ ਕੋਰਟ ਨੇ ਰਾਸ਼ਟਰਪਤੀ ਦਫ਼ਤਰ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ਉਤੇ ਦੋ ਹਫ਼ਤੇ ਵਿੱਚ ਫੈਸਲਾ ਲਿਆ ਜਾਵੇ।
ਸੁਪਰੀਮ ਕੋਟ ਨੇ ਸਪੱਸ਼ਟ ਕੀਤਾ ਹੈ ਜੇਕਰ ਇਸ ਦਰਮਿਆਨ ਰਾਸ਼ਟਰਪਤੀ ਵੱਲੋਂ ਰਹਿਮ ਪਟੀਸ਼ਨ ਉਤੇ ਕੋਈ ਫ਼ੈਸਲਾ ਨਹੀਂ ਲਿਆ ਜਾਂਦਾ ਤਾਂ ਇਸ ਸੂਰਤ ਵਿੱਚ ਅਦਾਲਤ ਰਾਜੋਆਣਾ ਦੀ ਰਾਹਤ ਦੀ ਮੰਗ ਉਤੇ ਵਿਚਾਰ ਕਰੇਗਾ। ਸੁਪਰੀਮ ਕੋਰਟ ਅੱਗੇ 5 ਦਸੰਬਰ ਨੂੰ ਇਸ ਉਤੇ ਸੁਣਵਾਈ ਕਰੇਗਾ।
ਸੁਪਰੀਮ ਕੋਰਟ ਨੇ ਭਾਰਤ ਦੇ ਰਾਸ਼ਟਰਪਤੀ ਦੇ ਸਕੱਤਰ ਨੂੰ ਫਾਂਸੀ ਦੀ ਸਜ਼ਾ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ਦਾ ਮਾਮਲਾ ਰਾਸ਼ਟਰਪਤੀ ਸਾਹਮਣੇ ਰੱਖਣ ਦੇ ਹੁਕਮ ਦਿੱਤੇ ਹਨ। ਇਸ 'ਤੇ ਦੋ ਹਫ਼ਤਿਆਂ ਦੇ ਅੰਦਰ ਵਿਚਾਰ ਕਰਨ ਦੀ ਬੇਨਤੀ ਵੀ ਕੀਤੀ ਗਈ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇਸ ਮਾਮਲੇ ਦੀ ਸੁਣਵਾਈ ਦੋ ਹਫਤੇ ਪਹਿਲਾਂ ਹੋਈ ਸੀ। ਜਸਟਿਸ ਬੀਆਰ ਗਵਈ, ਪ੍ਰਸ਼ਾਂਤ ਕੁਮਾਰ ਮਿਸ਼ਰਾ ਅਤੇ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ ਕਿਹਾ ਸੀ ਕਿ ਉਹ ਮਾਮਲੇ ਦੀ ਸੁਣਵਾਈ ਤੋਂ ਬਾਅਦ ਹੀ ਰਾਹਤ 'ਤੇ ਵਿਚਾਰ ਕਰਨਗੇ। ਰਾਜੋਆਣਾ ਨੂੰ 1995 ਵਿੱਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਸੀ।
ਇਹ ਵੀ ਪੜ੍ਹੋ : Punjab Breaking Live Updates: ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ
ਅੱਜ ਯਾਨੀ 18 ਨਵੰਬਰ ਨੂੰ ਹੋਈ ਇਸ ਸੁਣਵਾਈ 'ਚ ਸੁਪਰੀਮ ਕੋਰਟ ਨੇ ਇਸ ਮੁੱਦੇ 'ਤੇ ਫੈਸਲਾ ਸੁਣਾਇਆ ਹੈ। ਪਿਛਲੀ ਸੁਣਵਾਈ ਤੋਂ ਲੈ ਕੇ ਅੱਜ ਦੀ ਸੁਣਵਾਈ ਤੱਕ ਕੇਂਦਰ ਸਰਕਾਰ ਵੱਲੋਂ ਜਵਾਬ ਦਾਖ਼ਲ ਕੀਤਾ ਗਿਆ ਹੈ। ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ। ਰਾਜੋਆਣਾ ਪਟੀਸ਼ਨ ਵਿੱਚ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਮੰਗ ਕਰ ਰਹੇ ਹਨ। ਪਟੀਸ਼ਨ 'ਚ ਦਲੀਲ ਦਿੱਤੀ ਗਈ ਸੀ ਕਿ ਭਾਰਤ ਸਰਕਾਰ ਨੇ ਉਸ ਦੀ ਰਹਿਮ ਦੀ ਅਪੀਲ 'ਤੇ ਫੈਸਲਾ ਲੈਣ 'ਚ ਕਾਫੀ ਦੇਰੀ ਕੀਤੀ ਹੈ। ਉਹ ਕਰੀਬ 29 ਸਾਲਾਂ ਤੋਂ ਜੇਲ੍ਹ ਵਿੱਚ ਹੈ।
ਇਹ ਵੀ ਪੜ੍ਹੋ : Charanjit Channi: ਔਰਤਾਂ ਬਾਰੇ ਵਿਵਾਦਤ ਬਿਆਨ 'ਚ ਘਿਰੇ ਚਰਨਜੀਤ ਚੰਨੀ; ਮਹਿਲਾ ਕਮਿਸ਼ਨ ਵੱਲੋਂ ਨੋਟਿਸ ਜਾਰੀ