Supreme Court: ਸੁਪਰੀਮ ਕੋਰਟ ਨੇ ਪੰਜਾਬ ਵਿੱਚ ਡਰੱਗ ਦੇ ਵਧਦੇ ਮਾਮਲਿਆਂ ਉਤੇ ਚਿੰਤਾ ਜ਼ਾਹਿਰ ਕੀਤੀ ਹੈ। ਅਦਾਲਤ ਨੇ ਕਿਹਾ ਕਿ ਇਹ ਚਿੰਤਾ ਦਾ ਵਿਸ਼ਾ ਹੈ ਕਿ ਸਰਹੱਦ ਤੋਂ ਵੱਡੀ ਗਿਣਤੀ ਵਿੱਚ ਡਰੱਗਜ਼ ਪੰਜਾਬ ਵਿੱਚ ਭੇਜਿਆ ਜਾ ਰਿਹਾ ਹੈ।


COMMERCIAL BREAK
SCROLL TO CONTINUE READING

ਕੁਝ ਸਥਾਨਕ ਫਾਰਮਾ ਕੰਪਨੀਆਂ ਅਤੇ ਪੁਲਿਸ ਦੇ ਲੋਕ ਵੀ ਇਸ ਵਿੱਚ ਸ਼ਾਮਲ ਹਨ। ਅਦਾਲਤ ਨੇ ਕਿਹਾ ਕਿ ਅਜਿਹੀ ਸੂਰਤ ਵਿੱਚ ਹੇਠਲੀਆਂ ਅਦਾਲਤਾਂ ਨੂੰ ਅਜਿਹੇ ਲੋਕਾਂ ਨੂੰ ਜ਼ਮਾਨਤ ਦੇਣ ਵਿੱਚ ਸਾਵਧਾਨੀ ਵਰਤਣੀ ਚਾਹੀਦੀ, ਜਿਨ੍ਹਾਂ ਦੀ ਵਾਰ-ਵਾਰ ਅਜਿਹੇ ਮਾਮਲਿਆਂ ਵਿੱਚ ਭੂਮਿਕਾ ਪਾਈ ਜਾਂਦੀ ਹੈ।


ਇਹ ਵੀ ਪੜ੍ਹੋ : Punjab Weather Update: ਪੰਜਾਬ 'ਚ ਸੰਘਣੀ ਧੁੰਦ, ਮੌਸਮ ਵਿਭਾਗ ਵੱਲੋਂ ਯੇਲੋ ਅਲਰਟ, ਜਾਣੋ ਆਪਣੇ ਸ਼ਹਿਰ ਦਾ ਹਾਲ


ਅਦਾਲਤ ਨੇ ਇਹ ਟਿੱਪਣੀ ਇੱਕ ਡਰੱਗ ਪੈਡਲਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਉਤੇ ਸੁਣਵਾਈ ਦੌਰਾਨ ਕੀਤੀ ਹੈ।


ਕਾਬਿਲੇਗੌਰ ਹੈ ਕਿ ਮੰਗਲਵਾਰ ਨੂੰ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਕੰਬਾਈਨ ਚਾਲਕ ਨੂੰ ਡੇਢ ਕਿੱਲੋ ਹੈਰੋਇਨ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਮੁਲਜ਼ਮ ਅਮਰੀਕਾ ਬੈਠੇ ਤਸਕਰ ਦੇ ਕਹਿਣ ਉਤੇ ਹੈਰੋਇਨ ਦੀ ਖੇਪ ਲੈਣ ਲਈ ਉਸ ਦੇ ਹੀ ਪਿੰਡ ਆਇਆ ਸੀ। ਥਾਣਾ ਕੋਤਵਾਲੀ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਹੈ।


ਇਹ ਜਾਣਕਾਰੀ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੰਗਲਵਾਰ ਨੂੰ ਪੁਲਿਸ ਲਾਈਨਜ਼ ਵਿਖੇ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਇਸ ਦੌਰਾਨ ਏਡੀਸੀਪੀ ਹਰਪ੍ਰੀਤ ਸਿੰਘ ਮੰਡੇਰ ਵੀ ਮੌਜੂਦ ਸਨ। ਪੁਲਿਸ ਕਮਿਸ਼ਨਰ ਭੁੱਲਰ ਨੇ ਹੈਰੋਇਨ ਅਤੇ ਡਰੱਗ ਮਨੀ ਸਮੇਤ ਫੜੇ ਗਏ ਮੁਲਜ਼ਮ ਦੀ ਪਛਾਣ ਮੋਗਾ ਜ਼ਿਲ੍ਹੇ ਦੇ ਥਾਣਾ ਬੱਧਨੀ ਦੇ ਪਿੰਡ ਰਾਮ ਵਾਸੀ ਹਰਪ੍ਰੀਤ ਸਿੰਘ ਵਜੋਂ ਕੀਤੀ ਹੈ। ਉਨ੍ਹਾਂ ਦੱਸਿਆ ਕਿ 36 ਸਾਲਾ ਮੁਲਜ਼ਮ 10ਵੀਂ ਪਾਸ ਹੈ ਅਤੇ ਮੂਲ ਰੂਪ ਵਿੱਚ ਕੰਬਾਈਨ ਆਪ੍ਰੇਟਰ ਦਾ ਕੰਮ ਕਰਦਾ ਹੈ।


ਸੀਪੀ ਭੁੱਲਰ ਨੇ ਦੱਸਿਆ ਕਿ ਇਸ ਤਸਕਰੀ ਦਾ ਨੈੱਟਵਰਕ ਮਨਦੀਪ ਸਿੰਘ ਅਮਰੀਕਾ ਵਿੱਚ ਬੈਠ ਕੇ ਚਲਾ ਰਿਹਾ ਸੀ। ਹਰਪ੍ਰੀਤ ਸਿੰਘ ਅਤੇ ਅਮਰੀਕਾ ਸਥਿਤ ਤਸਕਰ ਮਨਦੀਪ ਸਿੰਘ ਇੱਕੋ ਪਿੰਡ ਦੇ ਵਸਨੀਕ ਹਨ। ਇਸ ਦੇ ਨਾਲ ਹੀ ਏ.ਡੀ.ਸੀ.ਪੀ ਸਿਟੀ-1 ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਸਮੱਗਲਰ ਸ੍ਰੀ ਦਰਬਾਰ ਸਾਹਿਬ ਨੇੜੇ ਸਥਿਤ ਮੋਚੀ ਬਾਜ਼ਾਰ 'ਚ ਹੈਰੋਇਨ ਦੀ ਖੇਪ ਲੈਣ ਲਈ ਮੌਜੂਦ ਹਨ। ਇਸ ਦੇ ਆਧਾਰ ਉਤੇ ਏ.ਸੀ.ਪੀ ਸੈਂਟਰਲ ਸੁਰਿੰਦਰ ਸਿੰਘ ਅਤੇ ਥਾਣਾ ਕੋਤਵਾਲੀ ਦੇ ਇੰਚਾਰਜ ਇੰਸਪੈਕਟਰ ਸ਼ਿਵ ਦਰਸ਼ਨ ਦੀ ਅਗਵਾਈ 'ਚ ਟੀਮਾਂ ਨੇ ਮੋਚੀ ਬਾਜ਼ਾਰ 'ਚ ਕਾਰਵਾਈ ਕਰਦੇ ਹੋਏ ਸਮੱਗਲਰ ਹਰਪ੍ਰੀਤ ਸਿੰਘ ਨੂੰ ਡੇਢ ਕਿੱਲੋ ਹੈਰੋਇਨ ਤੇ 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ।


ਡੀਸੀਪੀ ਹਰਪ੍ਰੀਤ ਸਿੰਘ ਮੰਡੇਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਨੇ ਇਸ ਤੋਂ ਪਹਿਲਾਂ ਵੀ ਅਮਰੀਕਾ ਸਥਿਤ ਤਸਕਰ ਮਨਪ੍ਰੀਤ ਉਰਫ਼ ਮੰਨੂ ਮੁਹਾਵਾ ਵੱਲੋਂ ਚਲਾਏ ਜਾ ਰਹੇ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਸੀ। ਇਸਲਾਮਾਬਾਦ ਥਾਣਾ ਪੁਲਸ ਨੇ ਉਕਤ ਮਾਮਲੇ 'ਚ 7 ਪਿਸਤੌਲ, 22.5 ਕਿਲੋ ਹੈਰੋਇਨ, 23 ਲੱਖ ਰੁਪਏ ਦੀ ਡਰੱਗ ਮਨੀ, ਡਰੋਨ ਸਪੇਅਰ ਪਾਰਟਸ ਅਤੇ ਰਿਮੋਟ ਬਰਾਮਦ ਕੀਤੇ ਹਨ।


ਇਹ ਵੀ ਪੜ੍ਹੋ : Punjab Nagar Nigam Election: ਹਾਈ ਕੋਰਟ ਨੇ ਇੱਕ ਹਫ਼ਤੇ 'ਚ ਮੰਗਿਆ ਨਗਰ ਨਿਗਮ ਚੋਣਾਂ ਦਾ ਸ਼ਡਿਊਲ