Supreme Court hearing on SYL canal issue news: SYL ਦੇ ਮੁੱਦੇ 'ਤੇ ਵੀਰਵਾਰ ਯਾਨੀ ਜਨਵਰੀ 19 ਨੂੰ ਸੁਪਰੀਮ ਕੋਰਟ 'ਚ ਸੁਣਵਾਈ ਹੋਵੇਗੀ। ਇਸ ਦੌਰਾਨ ਕੇਂਦਰ ਸਰਕਾਰ ਵੱਲੋਂ ਸੁਪਰੀਮ ਕੋਰਟ 'ਚ ਰਿਪੋਰਟ ਰੱਖੀ ਜਾਵੇਗੀ। ਦੱਸ ਦਈਏ ਕਿ 4 ਜਨਵਰੀ ਨੂੰ ਕੇਂਦਰ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੀਟਿੰਗ ਕੀਤੀ ਗਈ ਸੀ।  


COMMERCIAL BREAK
SCROLL TO CONTINUE READING

ਇਸ ਮੀਟਿੰਗ ਦੌਰਾਨ ਕੇਂਦਰ ਵੱਲੋਂ SYL ਦੇ ਮੁੱਦੇ 'ਤੇ ਆਪਣਾ ਪੱਖ ਰੱਖਿਆ ਗਿਆ ਸੀ ਹਾਲਾਂਕਿ ਇਹ ਮੀਟਿੰਗ ਬੇਸਿੱਟਾ ਰਹੀ ਸੀ। ਦੱਸਣਯੋਗ ਹੈ ਕਿ ਇਹ ਮੀਟਿੰਗ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦੀ ਅਗਵਾਈ ਹੇਠ ਦਿੱਲੀ ਵਿਖੇ ਕੀਤੀ ਗਈ ਸੀ। ਇਸ ਮੀਟਿੰਗ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਬਿਆਨ ਦਿੱਤਾ ਸੀ ਕਿ ਉਨ੍ਹਾਂ ਵੱਲੋਂ ਪੰਜਾਬ ਦਾ ਪੱਖ ਮਜ਼ਬੂਤੀ ਨਾਲ ਰੱਖਿਆ ਗਿਆ ਸੀ। 


ਹਾਲਾਂਕਿ ਹੁਣ ਦੇਖਣਾ ਹੋਵੇਗਾ ਕਿ ਕੇਂਦਰ ਦੀ ਰਿਪੋਰਟ ਵਿੱਚ ਕੀ ਪੱਖ ਰੱਖਿਆ ਜਾਂਦਾ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਇਹ ਵੀ ਕਿਹਾ ਸੀ ਕਿ ਪੰਜਾਬ ਵਿੱਚ 78 ਫੀਸਦੀ ਬਲਾਕ ਡਾਰਕ ਜ਼ੋਨ ਹਨ।  ਇਸ ਦੌਰਾਨ ਉਨ੍ਹਾਂ ਨੇ ਯਮੁਨਾ ਸਤਲੁਜ ਲਿੰਕ ਬਣਾਉਣ ਦੀ ਬਜਾਏ ਪੰਜਾਬ ਨੂੰ ਯਮੁਨਾ ਦਾ ਪਾਣੀ ਦੇਣ ਲਈ ਵੀ ਕਿਹਾ ਸੀ।  


ਭਗਵੰਤ ਮਾਨ ਨੇ ਇਸ ਮੀਟਿੰਗ ਤੋਂ ਬਾਅਦ ਇਹ ਵੀ ਕਿਹਾ ਸੀ ਕਿ ਐਸਵਾਈਐਲ ਬਣਾਉਣ ਦੀ ਬਜਾਏ ਵਾਈਐਸਐਲ ਬਣਾਉਣਾ ਚਾਹੀਦਾ ਹੈ ਤਾਂ ਜੋ ਯਮੁਨਾ ਸਤਲੁਜ ਲਿੰਕ ਬਣਾ ਕੇ ਪੰਜਾਬ ਨੂੰ ਪਾਣੀ ਦਿੱਤਾ ਜਾਵੇ ਕਿਉਂਕਿ ਉਨ੍ਹਾਂ ਦਾ ਕਹਿਣਾ ਸੀ ਕਿ ਸਤਲੁਜ ਸੂਆ ਬਣ ਕੇ ਰਹਿ ਗਿਆ ਹੈ। 


ਇਹ ਵੀ ਪੜ੍ਹੋ: SYL canal issue: ਐਸਵਾਈਐਲ ਮੁੱਦੇ 'ਤੇ ਪੰਜਾਬ ਤੇ ਹਰਿਆਣਾ ਵਿਚਕਾਰ ਹੋਈ ਮੀਟਿੰਗ ਰਹੀ ਬੇਸਿੱਟਾ


ਇਸ ਦੌਰਾਨ ਭਗਵੰਤ ਮਾਨ ਨੇ ਇੱਕ ਹੋਰ ਬਿਆਨ ਦਿੱਤਾ ਸੀ ਕਿ ਪਾਣੀ ਦੀ ਵੰਡ ਸਹੀ ਨਹੀਂ ਹੋਈ। ਇਸਦੇ ਨਾਲ ਹੀ CM Bhagwant Mann ਨੇ ਕਿਹਾ ਸੀ ਕਿ ਪਾਣੀ ਦਾ ਪੱਧਰ ਘੱਟਦਾ ਜਾ ਰਿਹਾ ਹੈ ਅਤੇ ਪੰਜਾਬ ਕੋਲ ਪਾਣੀ ਨਹੀਂ ਹੈ। ਇਸ ਦੌਰਾਨ ਭਗਵੰਤ ਮਾਨ ਨੇ ਇਹ ਵੀ ਕਿਹਾ ਸੀ ਕਿ ਉਨ੍ਹਾਂ ਦੇ ਵਕੀਲ ਸੁਪਰੀਮ ਕੋਰਟ ਜਾਣਗੇ ਅਤੇ ਪੰਜਾਬ ਦਾ ਪੱਖ ਰੱਖਣਗੇ।


ਇਹ ਵੀ ਪੜ੍ਹੋ: Breaking News: ਅੱਜ ਤੋਂ ਮੁੜ ਸ਼ੁਰੂ ਹੋਈ 108 ਐਂਬੂਲੈਂਸ ਸੇਵਾ, ਸਰਕਾਰ ਨਾਲ ਹੋਇਆ ਸਮਝੌਤਾ


(For more news apart from Supreme Court's hearing on SYL canal issue, stay tuned to Zee PHH)