Jagtar Hawara News: ਜਗਤਾਰ ਹਵਾਰਾ ਦੀ ਪਟੀਸ਼ਨ `ਤੇ ਸੁਪਰੀਮ ਕੋਰਟ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ
Jagtar Hawara News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ਉਤੇ ਸੁਪਰੀਮ ਕੋਰਟ ਨੇ ਦਿੱਲੀ, ਪੰਜਾਬ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ।
Jagtar Hawara News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ਉਤੇ ਸੁਪਰੀਮ ਕੋਰਟ ਨੇ ਦਿੱਲੀ, ਪੰਜਾਬ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ। ਜਗਤਾਰ ਸਿੰਘ ਹਵਾਰਾ ਨੇ ਤਿਹਾੜ ਜੇਲ੍ਹ ਵਿੱਚ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਟਰਾਂਸਫਰ ਕਰਨ ਦੀ ਮੰਗ ਕੀਤੀ ਹੈ।
ਹਵਾਰਾ ਕਰੀਬ 28 ਸਾਲ ਤੋਂ ਜੇਲ੍ਹ ਵਿੱਚ ਬੰਦ ਹੈ। 2004 ਵਿੱਚ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਸੁਰੰਗ ਬਣਾ ਕੇ ਜਗਤਾਰ ਸਿੰਘ ਹਵਾਰਾ ਆਪਣੇ ਸਾਥੀਆਂ ਦੇ ਨਾਲ ਭੱਜ ਗਿਆ ਸੀ। 2005 ਵਿੱਚ ਫਿਰ ਤੋਂ ਗ੍ਰਿਫ਼ਤਾਰ ਹੋਣ ਤੋਂ ਬਾਅਦ ਉਸ ਨੂੰ ਤਿਹਾੜ ਜੇਲ੍ਹ ਵਿੱਚ ਟਰਾਂਸਫਰ ਕਰ ਦਿੱਤਾ ਗਿਆ ਸੀ।
ਇਸ ਮਗਰੋਂ ਇਸ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ। ਜਸਟਿਸ ਬੀ.ਆਰ. ਗਵਈ ਅਤੇ ਕੇ.ਵੀ. ਵਿਸ਼ਵਨਾਥਨ ਦੀ ਬੈਂਚ ਇਸ ਪਟੀਸ਼ਨ 'ਤੇ 4 ਹਫ਼ਤਿਆਂ ਬਾਅਦ ਸੁਣਵਾਈ ਕਰਨਗੇ। ਜਗਤਾਰ ਸਿੰਘ ਹਵਾਰਾ ਨੇ ਆਪਣੇ ਆਪ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਹੈ।
ਪਟੀਸ਼ਨਰ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕਰਨ ਲਈ ਇਸ ਆਧਾਰ 'ਤੇ ਪਟੀਸ਼ਨ ਦਾਇਰ ਕੀਤੀ ਗਈ ਹੈ ਕਿ ਜੇਲ੍ਹ ਵਿੱਚ ਉਸ ਦਾ ਵਤੀਰਾ ਚੰਗਾ ਹੈ, ਇਹ ਅਪਰਾਧ ਗੰਭੀਰ ਸਮਾਜਿਕ ਅਸ਼ਾਂਤੀ ਦੇ ਪਿਛੋਕੜ ਵਿੱਚ ਵਾਪਰਿਆ ਹੈ। ਜਗਤਾਰ ਸਿੰਘ ਹਵਾਰਾ ਦੀ ਧੀ ਪੰਜਾਬ ਵਿੱਚ ਰਹਿੰਦੀ ਹੈ ਅਤੇ ਉਹ ਕਿਸੇ ਕੇਸ ਵਿੱਚ ਲੰਬਿਤ ਅਦਾਲਤੀ ਕਾਰਵਾਈ ਵਿੱਚ ਹਾਜ਼ਰ ਹੋਣ ਵਿੱਚ ਅਸਮਰੱਥ ਹੈ।
ਹਵਾਰਾ 'ਤੇ 27 ਜੁਲਾਈ 2007 ਨੂੰ ਭਾਰਤੀ ਦੰਡਾਵਲੀ, 1860 ਦੀਆਂ ਧਾਰਾਵਾਂ 120-ਬੀ, 302, 307 ਅਤੇ 1995 ਲਈ ਵਿਸਫੋਟਕ ਪਦਾਰਥ ਐਕਟ, 1908 ਦੀਆਂ ਧਾਰਾਵਾਂ 3(ਬੀ), 4(ਬੀ) ਅਤੇ 5(ਬੀ) ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਬੰਬ ਧਮਾਕਿਆਂ ਲਈ ਉਸ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਸੀ ਜਿਸ ਵਿੱਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਅਤੇ 16 ਹੋਰ ਲੋਕਾਂ ਦੀ ਜਾਨ ਚਲੀ ਗਈ ਸੀ।
ਦੱਸ ਦੇਈਏ ਕਿ ਜਗਤਾਰ ਸਿੰਘ ਹਵਾਰਾ ਇਸ ਸਮੇਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਹਵਾਰਾ ਨੇ ਆਪਣੇ ਸਾਥੀਆਂ ਨਾਲ ਮਿਲ ਕੇ 1995 'ਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ 'ਤੇ ਬੰਬ ਧਮਾਕਾ ਕੀਤਾ ਸੀ। ਇਸ ਕੇਸ ਵਿੱਚ ਹਵਾਰਾ ਤੋਂ ਇਲਾਵਾ ਪਰਮਜੀਤ ਸਿੰਘ ਭਿਉਰਾ, ਬਲਵੰਤ ਸਿੰਘ ਰਾਜੋਆਣਾ ਤੇ ਜਗਤਾਰ ਸਿੰਘ ਤਾਰਾ ਸਮੇਤ ਕਈ ਹੋਰਾਂ ਨੂੰ ਮੁਲਜ਼ਮ ਬਣਾਇਆ ਗਿਆ ਸੀ।
ਇਨ੍ਹਾਂ ਵਿਚੋਂ ਜ਼ਿਆਦਾਤਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਹਵਾਰਾ ਇਸ ਮਾਮਲੇ ਵਿੱਚ ਪਹਿਲਾਂ ਪੰਜਾਬ ਦੀ ਬੁੜੈਲ ਜੇਲ੍ਹ ਵਿੱਚ ਬੰਦ ਸੀ ਪਰ ਉਹ 2004 ਵਿੱਚ ਸੁਰੰਗ ਪੁੱਟ ਕੇ ਉਥੋਂ ਫਰਾਰ ਹੋ ਗਿਆ ਸੀ। ਇਸ ਤੋਂ ਬਾਅਦ ਉਸ ਨੂੰ 2005 ਵਿੱਚ ਫਿਰ ਗ੍ਰਿਫ਼ਤਾਰ ਕਰ ਲਿਆ ਗਿਆ। ਉਦੋਂ ਤੋਂ ਉਹ ਦਿੱਲੀ ਦੀ ਜੇਲ੍ਹ ਵਿੱਚ ਬੰਦ ਹੈ।
ਇਹ ਵੀ ਪੜ੍ਹੋ : Ludhiana News: MP ਸੰਜੀਵ ਅਰੋੜਾ ਨੇ ਸਿਵਲ ਹਸਪਤਾਲ ਤੇ ਹਲਵਾਰਾ ਏਅਰਪੋਰਟ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ