Supreme Court on Manish Sisodia's arrest and Delhi Liquor Scam news: ਸੁਪਰੀਮ ਕੋਰਟ ਵੱਲੋਂ ਮੰਗਲਵਾਰ ਨੂੰ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਆਬਕਾਰੀ ਨੀਤੀ ਮਾਮਲੇ 'ਚ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ।


COMMERCIAL BREAK
SCROLL TO CONTINUE READING

ਇਸ ਦੌਰਾਨ ਉੱਚ ਨਿਆਂਪਾਲਿਕਾ ਵੱਲੋਂ ਮਨੀਸ਼ ਸਿਸੋਦੀਆ ਨੂੰ ਦਿੱਲੀ ਹਾਈ ਕੋਰਟ ਜਾਣ ਦਾ ਸੁਝਾਅ ਦਿੱਤਾ ਗਿਆ ਹੈ। ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਅਦਾਲਤ ਇਸ ਪੜਾਅ 'ਤੇ ਪਟੀਸ਼ਨ 'ਤੇ ਵਿਚਾਰ ਕਰਨ ਲਈ ਤਿਆਰ ਨਹੀਂ ਹੈ ਅਤੇ ਸਿਸੋਦੀਆ ਨੂੰ ਦਿੱਲੀ ਹਾਈ ਕੋਰਟ ਜਾਣ ਦਾ ਸੁਝਾਅ ਦਿੱਤਾ।


ਅਦਾਲਤ ਨੇ ਟਿੱਪਣੀ ਕੀਤੀ ਕਿ ਸਿਸੋਦੀਆ ਲਈ ਵੱਖ-ਵੱਖ ਕਾਨੂੰਨੀ ਉਪਾਅ ਉਪਲਬਧ ਹਨ, ਜਿਸ ਦੇ ਤਹਿਤ ਦਿੱਲੀ ਦੀ ਅਦਾਲਤ ਵਿੱਚ ਐਫਆਈਆਰ ਅਤੇ ਜ਼ਮਾਨਤ ਪਟੀਸ਼ਨ ਨੂੰ ਰੱਦ ਕਰਨ ਲਈ ਪ੍ਰਭਾਵਸ਼ਾਲੀ ਉਪਾਅ ਸ਼ਾਮਲ ਹਨ।


ਇਸ ਦੌਰਾਨ ਇਹ ਵੀ ਕਿਹਾ ਗਿਆ ਕਿ ਇਹ ਬਹੁਤ ਗਲਤ ਮਿਸਾਲ ਕਾਇਮ ਕਰੇਗਾ। ਦਿੱਲੀ ਦੇ ਉਪ ਮੁੱਖ ਮੰਤਰੀ ਦੀ ਨੁਮਾਇੰਦਗੀ ਕਰ ਰਹੇ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਅਦਾਲਤ ਨੂੰ ਸਿਸੋਦੀਆ ਨੂੰ ਰਾਹਤ ਦੇਣ ਦੀ ਅਪੀਲ ਕਰਦਿਆਂ ਸਵਾਲ ਕੀਤਾ ਕਿ ਗ੍ਰਿਫ਼ਤਾਰੀ ਦੀ ਲੋੜ ਕਿਉਂ ਪਈ। 


ਇਹ ਵੀ ਪੜ੍ਹੋ: Punjab Budget Session 2023: ਪੰਜਾਬ ਦੇ ਰਾਜਪਾਲ ਨੇ ਦਿੱਤੀ ਬਜਟ ਇਜਲਾਸ ਨੂੰ ਮਨਜ਼ੂਰੀ


ਦੱਸ ਦਈਏ ਕਿ ਸੀਬੀਆਈ ਅਦਾਲਤ ਵੱਲੋਂ ਆਬਕਾਰੀ ਨੀਤੀ ਮਾਮਲੇ ਵਿੱਚ ਪੁੱਛਗਿੱਛ ਕਰਨ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਉਨ੍ਹਾਂ ਨੂੰ 5 ਦਿਨਾਂ ਦੇ ਰਿਮਾਂਡ 'ਤੇ ਭੇਜ ਦਿੱਤਾ ਗਿਆ ਸੀ। 


ਆਮ ਆਦਮੀ ਪਾਰਟੀ ਦੇ ਨੇਤਾਵਾਂ ਅਤੇ ਵਰਕਰਾਂ ਵੱਲੋਂ ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਦੇ ਖਿਲਾਫ ਸੋਮਵਾਰ ਨੂੰ ਵੱਖ-ਵੱਖ ਸੂਬਿਆਂ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ ਸੀ। 


ਇਹ ਵੀ ਪੜ੍ਹੋ: ਡੇਰਾ ਪ੍ਰੇਮੀਆਂ ਨਾਲ ਜੁੜੇ ਬਰਗਾੜੀ ਬੇਅਦਬੀ ਮਾਮਲੇ 'ਤੇ ਸੁਪਰੀਮ ਕੋਰਟ ਦਾ ਵੱਡਾ ਐਲਾਨ, ਪੰਜਾਬ ਤੋਂ ਬਾਹਰ ਹੋਵੇਗੀ ਸੁਣਵਾਈ


(For more news apart from Supreme Court on Manish Sisodia's arrest and Delhi Liquor Scam, stay tuned to Zee PHH)