Supreme Court News: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਡੱਲੇਵਾਲ ਨੂੰ ਮੈਡੀਕਲ ਸਹਾਇਤਾ ਦੇਣ ਬਾਰੇ ਹਲਫਨਾਮਾ ਦਾਖ਼ਲ ਕਰਨ ਦੇ ਹੁਕਮ
Advertisement
Article Detail0/zeephh/zeephh2576671

Supreme Court News: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਡੱਲੇਵਾਲ ਨੂੰ ਮੈਡੀਕਲ ਸਹਾਇਤਾ ਦੇਣ ਬਾਰੇ ਹਲਫਨਾਮਾ ਦਾਖ਼ਲ ਕਰਨ ਦੇ ਹੁਕਮ

Supreme Court News: ਸੁਪਰੀਮ ਕੋਰਟ ਨੇ 31 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ 'ਤੇ ਚਿੰਤਾ ਪ੍ਰਗਟਾਈ ਹੈ। 

 Supreme Court News: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਡੱਲੇਵਾਲ ਨੂੰ ਮੈਡੀਕਲ ਸਹਾਇਤਾ ਦੇਣ ਬਾਰੇ ਹਲਫਨਾਮਾ ਦਾਖ਼ਲ ਕਰਨ ਦੇ ਹੁਕਮ

Supreme Court News:  ਸੁਪਰੀਮ ਕੋਰਟ ਨੇ 31 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ 'ਤੇ ਚਿੰਤਾ ਪ੍ਰਗਟਾਈ ਹੈ। ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਬੈਂਚ ਨੇ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਦੀਆਂ ਹਦਾਇਤਾਂ ਨੂੰ ਅਮਲ ਵਿੱਚ ਨਾ ਲਿਆਉਣ ਲਈ ਪੰਜਾਬ ਸਰਕਾਰ ਦੇ ਰਵੱਈਏ 'ਤੇ ਨਾਰਾਜ਼ਗੀ ਜ਼ਾਹਰ ਕੀਤੀ। ਪੰਜਾਬ ਸਰਕਾਰ ਨੇ ਕਿਹਾ ਕਿ ਧਰਨਾਕਾਰੀ ਕਿਸਾਨ ਨਹੀਂ ਚਾਹੁੰਦੇ ਕਿ ਡੱਲੇਵਾਲ ਨੂੰ ਧਰਨੇ ਵਾਲੀ ਥਾਂ ਤੋਂ ਤਬਦੀਲ ਕੀਤਾ ਜਾਵੇ।

ਐਸਜੀ ਤੁਸ਼ਾਰ ਮਹਿਤਾ ਨੇ ਕਿਹਾ ਕਿ ਕੁਝ ਲੋਕ ਕਿਸਾਨ ਆਗੂ ਨੂੰ ਇਸ ਤਰ੍ਹਾਂ ਬੰਧਕ ਨਹੀਂ ਬਣਾ ਕੇ ਨਹੀਂ ਰੱਖ ਸਕਦੇ। ਡੱਲੇਵਾਲ ਨੂੰ ਮੈਡੀਕਲ ਸਹਾਇਤਾ ਦਿੱਤੀ ਜਾਵੇ। ਐਸਸੀ ਨੇ ਕਿਹਾ ਕਿ ਸਾਨੂੰ ਉਨ੍ਹਾਂ ਕਿਸਾਨਾਂ ਦੇ ਇਰਾਦਿਆਂ 'ਤੇ ਸ਼ੱਕ ਹੈ ਜੋ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਵਿੱਚ ਰੁਕਾਵਟ ਪਾ ਰਹੇ ਹਨ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਇੱਕ ਵਿਅਕਤੀ ਦੀ ਜਾਨ ਦਾਅ 'ਤੇ ਹੈ ਤੁਹਾਨੂੰ ਇਸ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।

ਇਹ ਵੀ ਪੜ੍ਹੋ : Manmohan Singh Death News live: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ਪਿਛੋਂ ਦੇਸ਼ ਸੋਗ 'ਚ ਡੁੱਬਿਆ; ਪੜ੍ਹੋ ਹਰ ਵੱਡੀ ਖ਼ਬਰ

ਜੇਕਰ ਕਾਨੂੰਨ ਵਿਵਸਥਾ ਵਿਗੜਦੀ ਹੈ ਤਾਂ ਉਸ ਨਾਲ ਸਖ਼ਤੀ ਨਾਲ ਨਿਪਟਿਆ ਜਾਵੇ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕੱਲ੍ਹ ਤੱਕ ਡੱਲੇਵਾਲ ਦੀ ਸਿਹਤ ਅਤੇ ਮੈਡੀਕਲ ਸਹਾਇਤਾ ਦੇਣ ਬਾਰੇ ਹਲਫ਼ਨਾਮਾ ਦਾਇਰ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਸੂਬੇ ਦੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਭਲਕੇ ਹੋਣ ਵਾਲੀ ਸੁਣਵਾਈ ਵਿੱਚ ਆਨਲਾਈਨ ਹਾਜ਼ਰ ਹੋਣ ਲਈ ਵੀ ਕਿਹਾ ਹੈ।

ਜਸਟਿਸ ਸੂਰਿਆ ਕਾਂਤ ਨੇ ਕਿਹਾ ਕਿ ਅਸੀਂ ਸੁਣਵਾਈ ਦੌਰਾਨ ਵੀਡੀਓ ਕਾਨਫਰੰਸਿੰਗ ਰਾਹੀਂ ਜਗਜੀਤ ਡੱਲੇਵਾਲ ਨਾਲ ਵੀ ਗੱਲ ਕਰਾਂਗੇ। ਉਸ ਤੋਂ ਬਾਅਦ ਕੋਈ ਹੁਕਮ ਦੇਵਾਂਗੇ। ਅਦਾਲਤ ਦੀ ਪਹਿਲੀ ਤਰਜੀਹ ਉਸ ਦੀ ਜ਼ਿੰਦਗੀ ਹੈ।

70 ਸਾਲਾ ਕਿਸਾਨ ਆਗੂ ਜਗਜੀਤ ਡੱਲੇਵਾਲ 32 ਦਿਨਾਂ ਤੋਂ ਮਰਨ ਵਰਤ 'ਤੇ ਹਨ। ਪਹਿਲਾਂ ਉਸ ਨੇ ਖਾਣਾ ਖਾਣਾ ਛੱਡ ਦਿੱਤਾ ਸੀ, ਹੁਣ ਉਹ ਪਾਣੀ ਵੀ ਨਹੀਂ ਪੀ ਰਿਹਾ। ਪਾਣੀ ਪੀਣ ਤੋਂ ਬਾਅਦ ਉਨ੍ਹਾਂ ਨੂੰ ਉਲਟੀਆਂ ਆ ਰਹੀਆਂ ਹਨ। ਉਨ੍ਹਾਂ ਦੇ ਸਾਥੀ ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਦੱਸਿਆ ਕਿ ਉਨ੍ਹਾਂ ਦਾ ਬਲੱਡ ਪ੍ਰੈਸ਼ਰ 88/59 ਹੋ ਗਿਆ ਹੈ।

 

 

ਇਹ ਵੀ ਪੜ੍ਹੋ : Punjab Weather News: ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੜਕੇ ਸ਼ੁਰੂ ਹੋਈ ਹਲਕੀ ਬਾਰਿਸ਼; ਅੱਜ ਤੋਂ ਬਦਲੇਗਾ ਮੌਸਮ ਦਾ ਮਿਜ਼ਾਜ

Trending news