Kurunari Farmers Protest: ਖਨੌਰੀ ਸਰਹੱਦ ਉਤੇ ਕਿਸਾਨ ਆਗੂਆਂ ਨੇ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਉਹ ਮਰਨ ਵਰਤ ਉਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਆਦੇਸ਼ ਮੁਤਾਬਕ ਸਪੈਸ਼ਲ ਪ੍ਰੈੱਸ ਕਾਨਫਰੰਸ ਕਰ ਰਹੇ ਹਨ।
Trending Photos
Kurunari Farmers Protest: ਖਨੌਰੀ ਸਰਹੱਦ ਉਤੇ ਕਿਸਾਨ ਆਗੂਆਂ ਨੇ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਉਹ ਮਰਨ ਵਰਤ ਉਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਆਦੇਸ਼ ਮੁਤਾਬਕ ਸਪੈਸ਼ਲ ਪ੍ਰੈੱਸ ਕਾਨਫਰੰਸ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਡੱਲੇਵਾਲ ਦੇ ਮਰਨ ਵਰਤ ਦਾ 34ਵਾਂ ਦਿਨ ਹੈ। ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਹੈ ਕਿ ਉਨ੍ਹਾਂ ਤੋਂ ਇਲਾਵਾ ਕਿਸੇ ਵੀ ਵਿਅਕਤੀ ਦਾ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ।
ਇਸ ਲਈ ਉਹ ਮਰਨ ਵਰਤ ਉਤੇ ਬੈਠੇ ਹਨ। ਜਦੋਂ ਕਿਸੇ ਵਿਅਕਤੀ ਨੂੰ ਕਿਸੇ ਵੀ ਜਗ੍ਹਾ ਤੋਂ ਇਨਸਾਫ਼ ਨਾ ਮਿਲੇ ਤਾਂ ਉਸ ਦੀ ਆਖਰੀ ਆਸ ਉਮੀਦ ਸੁਪਰੀਮ ਕੋਰਟ ਹੁੰਦੀ ਹੈ ਪਰ ਸੁਪਰੀਮ ਕੋਰਟ ਵਿੱਚ ਜੋ ਟਿੱਪਣੀਆਂ ਹੋਈਆਂ ਉਨ੍ਹਾਂ ਨਾਲ ਉਨ੍ਹਾਂ ਦੇ ਮਨ ਨੂੰ ਬਹੁਤ ਦੁੱਖ ਲੱਗਾ ਹੈ। ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਸੁਪਰੀਮ ਕੋਰਟ ਵੀ ਕਿਸਾਨਾਂ ਦੇ ਉਪਰ ਗੋਲੀਆਂ ਚਲਾਉਣ ਦੇ ਹੱਕ ਵਿੱਚ ਹੈ। ਸੁਪਰੀਮ ਕੋਰਟ ਨੂੰ ਉਨ੍ਹਾਂ ਦੀ ਅਪੀਲ ਹੈ ਕਿ ਉਹ ਕੇਂਦਰ ਸਰਕਾਰ ਦੇ ਹੱਕ ਵਿੱਚ ਭਾਗੀਦਾਰ ਨਾ ਬਣੇ।
ਜੇਕਰ ਮੋਰਚੇ ਨੂੰ ਕੁਝ ਹੁੰਦਾ ਹੈ ਤਾਂ ਕੇਂਦਰ ਸਰਕਾਰ ਨਾਲ ਉਨ੍ਹਾਂ ਸੰਵਿਧਾਨਕ ਸੰਸਥਾਵਾਂ ਵੀ ਜ਼ਿੰਮੇਵਾਰ ਹੋਣਗੀਆਂ ਜੋ ਅਜਿਹੇ ਆਦੇਸ਼ ਦੇ ਰਹੀਆਂ ਹਨ। ਕਿਸਾਨ ਉਹੀ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਹਨ ਜੋ ਵੱਖ-ਵੱਖ ਕਮੇਟੀਆਂ ਨੇ ਮੰਨੀਆਂ ਹਨ। ਉਹ ਗਾਂਧੀਵਾਦੀ ਸੋਚ ਨਾਲ ਮੋਰਚਾ ਚਲਾ ਰਹੇ ਹਨ।
ਕਿਸਾਨ ਆਗੂਆਂ ਨੇ ਕਿਹਾ ਕਿ ਹੁਣ ਸੰਵਿਧਾਨਕ ਸੰਸਥਾਵਾਂ ਨੇ ਇਸ ਚੀਜ਼ ਨੂੰ ਵਿਚਾਰਨਾ ਹੈ ਕਿ ਉਹ ਗਾਂਧੀਵਾਦੀ ਸੋਚ ਨੂੰ ਅੱਗੇ ਵਧਣ ਦੇਣਗੇ ਜਾਂ ਫਿਰ ਹਜ਼ਾਰਾਂ ਕਿਸਾਨਾਂ ਦੀਆਂ ਲਾਸ਼ਾਂ ਉਪਰ ਦੀ ਲੰਘ ਕੇ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਜਾਣਾ ਹੈ। ਜੇਕਰ ਅੱਜ ਵੀ ਲੋਕ ਮੋਰਚੇ ਵਿੱਚ ਨਾ ਪਹੁੰਚੇ ਤਾਂ ਫਿਰ ਪਛਤਾਵਾਂ ਹੀ ਰਹਿ ਜਾਏਗਾ। ਸਾਰੇ ਹੀ ਮੰਤਰੀ, ਵਿਧਾਇਕ ਅਤੇ ਸਪੀਕਰ ਇੱਥੇ ਆ ਕੇ ਕਹਿ ਕੇ ਗਏ ਹਨ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਹੈ, ਪਰ ਪੰਜਾਬ ਸਰਕਾਰ ਆਪਣਾ ਸਟੈਂਡ ਸਪੱਸ਼ਟ ਨਹੀਂ ਕਰ ਰਹੀ।
ਕੱਲ੍ਹ ਦੀ ਗੱਲ ਹੈ ਕਿ ਸਰਕਾਰ ਕਹਿੰਦੀ ਉਨ੍ਹਾਂ ਦੀ ਮਜਬੂਰੀ ਹੈ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਇੱਥੋਂ ਉਠਾਉਣਾ ਪੈਣਾ ਹੈ। ਉਨ੍ਹਾਂ ਨੇ ਕਹਿ ਦਿੱਤਾ ਠੀਕ ਹੈ ਕਿ ਉਹ ਆਪਣਾ ਕੰਮ ਕਰਨ ਅਸੀਂ ਆਪਣਾ ਕੰਮ ਕਰਦੇ ਹਾਂ। ਕੇਂਦਰ ਸਰਕਾਰ ਨੇ ਕੀ ਕਰਨਾ ਇਸ ਲਈ ਉਨ੍ਹਾਂ ਨੇ ਆਪਣੀ ਸੁਰੱਖਿਆ ਮਜ਼ਬੂਤ ਕਰ ਲਈ ਹੈ।
ਕੱਲ੍ਹ ਸ਼ਾਮ ਨੂੰ ਇੱਥੇ ਅਧਿਕਾਰੀ ਆਏ ਸਨ ਉਨ੍ਹਾਂ ਨੇ ਉਹੀ ਕੁਝ ਦੱਸਿਆ ਜੋ ਸੁਪਰੀਮ ਕੋਰਟ ਨੇ ਆਪਣੇ ਹੁਕਮ ਵਿੱਚ ਦੱਸਿਆ। ਪੰਜਾਬ ਸਰਕਾਰ ਨੇ ਕਿਹਾ ਕਿ ਜੇਕਰ ਉਹ ਜਗਜੀਤ ਸਿੰਘ ਡੱਲੇਵਾਲ ਨੂੰ ਚੁੱਕਦੇ ਹਨ ਤਾਂ ਕਾਨੂੰਨ ਵਿਵਸਥਾ ਦੀ ਸਥਿਤੀ ਵਿਗੜ ਸਕਦੀ ਹੈ।ਅਧਿਕਾਰੀਆਂ ਦਾ ਕਹਿਣਾ ਸੀ ਜੇਕਰ ਉਹ ਸਹਿਮਤੀ ਨਾਲ ਹਸਪਤਾਲ ਵਿਚ ਦਾਖਲ ਹੋ ਜਾਣਗੇ ਤਾਂ ਸਹੀ ਹੈ ਨਹੀਂ ਤਾਂ ਉਨ੍ਹਾਂ ਨੂੰ ਫਿਰ ਇੱਥੋਂ ਚੁੱਕਣਾ ਪੈਣਾ। ਕੱਲ੍ਹ ਨੂੰ ਮੁਕੰਮਲ ਪੰਜਾਬ ਬੰਦ ਹੋਵੇਗਾ। ਅੱਜ ਰਾਤ ਨੂੰ ਜਗਜੀਤ ਸਿੰਘ ਡੱਲੇਵਾਲ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਵਲੰਟੀਅਰ ਦੀ ਗਿਣਤੀ ਹੋਰ ਵਧਾਈ ਜਾਵੇਗੀ।