Jagjit Singh Dallewal: ਸੁਪਰੀਮ ਕੋਰਟ ਅੱਜ ਕਰੇਗੀ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨਾਲ ਗੱਲਬਾਤ
Jagjit Singh Dallewal: ਜਗਜੀਤ ਸਿੰਘ ਡੱਲੇਵਾਲ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ 26 ਨਵੰਬਰ ਤੋਂ ਮਰਨ ਵਰਤ `ਤੇ ਹਨ।
Jagjit Singh Dallewal:ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਾਰੰਟੀ ਦੇ ਕਾਨੂੰਨ ਨੂੰ ਲੈ ਕੇ 33 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨਾਲ ਅੱਜ ਸੁਪਰੀਮ ਕੋਰਟ ਗੱਲ ਕਰੇਗਾ। ਇਸ ਦੇ ਲਈ ਡੱਲੇਵਾਲ ਵੀਡੀਓ ਕਾਨਫਰੰਸਿੰਗ ਰਾਹੀਂ ਖਨੌਰੀ ਸਰਹੱਦ ਤੋਂ ਸੁਪਰੀਮ ਕੋਰਟ ਦੀ ਸੁਣਵਾਈ ਵਿੱਚ ਸ਼ਾਮਲ ਹੋਣਗੇ।
ਕੱਲ੍ਹ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਦੀ ਛੁੱਟੀ ਵਾਲੇ ਬੈਂਚ ਦੇ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਨੇ ਸੁਣਵਾਈ ਦੌਰਾਨ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ। ਸੁਪਰੀਮ ਕੋਰਟ ਨੇ ਉਸ ਦੇ ਹੁਕਮਾਂ ਨੂੰ ਲਾਗੂ ਨਾ ਕਰਨ ਸਬੰਧੀ ਸਮੱਗਰੀ ਪਟੀਸ਼ਨ ‘ਤੇ ਸੁਣਵਾਈ ਕੀਤੀ ਸੀ।