ਸੁਪਰੀਮ ਕੋਰਟ ਵੱਲੋਂ HSGPC ਦੇ ਹੱਕ `ਚ ਫ਼ੈਸਲੇ ਸਬੰਧੀ ਰੀਵਿਊ ਪਟੀਸ਼ਨ ਪਾਏਗੀ ਸ਼੍ਰੋਮਣੀ ਕਮੇਟੀ, ਜਥੇਦਾਰ ਨੇ ਕਿਹਾ SGPC ਦਾ ਭੁਗੋਲਿਕ ਕਤਲ
ਬੀਤੇ ਦਿਨੀ ਸੁਪਰੀਮ ਕੋਰਟ ਵੱਲੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦੇ ਰੂਪ ਵਿੱਚ ਮਾਨਤਾ ਦਿੱਤੀ ਗਈ। ਜਿਸ ਨੇ ਸਿੱਖ ਭਾਈਚਾਰੇ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਸੁਪਰੀਮ ਕੋਰਟ ਦੇ ਫ਼ੈਸਲੇ ਦਾ ਜਿਥੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਵੱਲੋਂ ਸਵਾਗਤ ਕੀਤਾ ਗਿਆ। ਉਥੇ ਹੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਸਿੱਖਾਂ ਲਈ ਇਹ ਮੰਦਭਾਗਾ ਕਰਾਰ ਦਿੱਤਾ ਗਿਆ।
ਚੰਡੀਗੜ੍ਹ- ਬੀਤੇ ਦਿਨੀ ਸੁਪਰੀਮ ਕੋਰਟ ਵੱਲੋਂ ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਸੀ। ਜਿਸ ਤੋਂ ਬਾਅਦ ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਾਨੂੰਨੀ ਤੌਰ 'ਤੇ ਮਾਨਤਾ ਮਿਲ ਗਈ ਸੀ। ਸੁਪਰੀਮ ਕੋਰਟ ਵੱਲੋਂ ਸਿੱਖ ਗੁਰਦੁਆਰਾ ਮੈਨੇਜਮੈਂਟ ਐਕਟ 2014 ਦੀ ਮਾਨਤਾ ਨੂੰ ਬਰਕਰਾਰ ਰੱਖਿਆ ਸੀ।
ਸੁਪਰੀਮ ਕੋਰਟ ਦੇ ਫ਼ੈਸਲੇ ਦਾ ਜਿਥੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਵੱਲੋਂ ਸਵਾਗਤ ਕੀਤਾ ਗਿਆ। ਉਥੇ ਹੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਸਿੱਖਾਂ ਲਈ ਮੰਦਭਾਗਾ ਕਰਾਰ ਦਿੱਤਾ।