Surinder Shinda Bhog Ceremony: ਇਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸੁਰਿੰਦਰ ਛਿੰਦਾ ਦੀ ਯਾਦਗਾਰ ਬਣਾਉਣ ਦੇ ਲਈ ਪੰਜਾਬ ਦੀ ਸਰਕਾਰ ਕੋਈ ਐਲਾਨ ਕਰੇ।
Trending Photos
Surinder Shinda Bhog Ceremony: ਲੁਧਿਆਣਾ ਦੇ ਸਰਾਭਾ ਨਗਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਪੰਜਾਬੀ ਮਰਹੂਮ ਲੋਕ ਗਾਇਕ ਸੁਰਿੰਦਰ ਛਿੰਦਾ (Surinder Shinda) ਦਾ ਅੱਜ ਭੋਗ ਪਾਇਆ ਗਿਆ। ਇਸ ਦੌਰਾਨ ਕਈ ਰਾਜਨੀਤਕ ਅਤੇ ਫਿਲਮ ਜਗਤ ਦੀ ਹਸਤੀਆਂ ਪੁੱਜੀਆਂ। ਇਸ ਦੇ ਨਾਲ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਪੁੱਜੇ। ਉਨ੍ਹਾਂ ਨੇ ਸੁਰਿੰਦਰ ਛਿੰਦਾ ਦੀ ਤਸਵੀਰ ਤੇ ਸ਼ਰਧਾ ਦੇ ਫੁੱਲ ਅਰਪਿਤ ਕਰਨ ਤੋਂ ਬਾਅਦ ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ ਅਤੇ ਪਰਿਵਾਰ ਨਾਲ ਮੁਲਾਕਾਤ ਕੀਤੀ।
ਇਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਛਿੰਦਾ ਪੰਜਾਬੀ ਬੋਲੀ ਦਾ ਮੁੱਲ ਸੀ। ਉਨ੍ਹਾਂ ਦੇ ਜਾਣ ਨਾਲ ਪੂਰੇ ਪੰਜਾਬ ਨੂੰ ਘਾਟਾ ਪਿਆ ਹੈ। ਪੰਜਾਬ ਸਰਕਾਰ ਨੂੰ ਉਨ੍ਹਾਂ ਦੀ ਯਾਦ ਵਿੱਚ ਕੋਈ ਯਾਦਗਾਰ ਸਥਾਪਤ ਕਰਨੀ ਚਾਹੀਦੀ ਹੈ। ਹਾਲਾਂਕਿ ਇਸ ਦੌਰਾਨ ਉਨ੍ਹਾਂ ਨੇ ਕੋਈ ਵੀ ਰਾਜਨੀਤਕ ਬਿਆਨ ਦੇਣ ਤੋਂ ਗੁਰੇਜ਼ ਕੀਤਾ।
ਇਹ ਵੀ ਪੜ੍ਹੋ: Surinder Shinda News: ਪੰਜਾਬੀ ਗਾਇਕ ਸੁਰਿੰਦਰ ਸ਼ਿੰਦਾ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਪੁੱਜੇ ਹੰਸ ਰਾਜ ਹੰਸ
ਇਸ ਦੇ ਨਾਲ ਹੀ ਪੰਜਾਬੀ ਲੋਕ ਗਾਇਕ ਮੁਹੰਮਦ ਸਦੀਰ ਸਵਰਗੀ ਸੁਰਿੰਦਰ ਛਿੰਦਾ ਦੀ ਫੋਟੋ ਅੱਗੇ ਫੁੱਲ ਭੇਂਟ ਕਰਦੇ ਹੋਏ ਨਜ਼ਰ ਆਏ। ਸੰਸਦ ਮੈਂਬਰ ਅਤੇ ਗਾਇਕ ਹੰਸਰਾਜ ਹੰਸ ਨੇ ਵੀ ਸੁਰਿੰਦਰ ਛਿੰਦਾ ਦੇ ਭੋਗ ’ਤੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਪੰਜਾਬੀ ਫਿਲਮ ਇੰਡਸਟਰੀ ਦੇ ਕਲਾਕਾਰ ਜਸਵਿੰਦਰ ਸਿੰਘ ਭੱਲਾ ਵੀ ਮੱਥਾ ਟੇਕਦੇ ਹੋਏ ਨਜ਼ਰ ਆਏ।
3 ਦਿਨ ਪਹਿਲਾਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਛਿੰਦਾ ਦੀ ਰਿਹਾਇਸ਼ 'ਤੇ ਪੁੱਜੇ ਸਨ। ਛਿੰਦਾ ਨੇ 26 ਜੁਲਾਈ ਨੂੰ ਡੀਐਮਸੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਕੁਝ ਦਿਨ ਪਹਿਲਾਂ ਉਨ੍ਹਾਂ ਨੇ ਹਸਪਤਾਲ 'ਚ ਫੂਡ ਪਾਈਪ ਦਾ ਆਪਰੇਸ਼ਨ ਕਰਵਾਇਆ ਸੀ, ਜਿਸ ਤੋਂ ਬਾਅਦ ਸਰੀਰ 'ਚ ਇਨਫੈਕਸ਼ਨ ਵੱਧ ਗਈ ਸੀ।
ਉਹਨਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਣ ਲੱਗੀ। ਛਿੰਦਾ ਇਕ ਨਿੱਜੀ ਹਸਪਤਾਲ ਵਿਚ ਵੀ ਕਈ ਦਿਨਾਂ ਤੋਂ ਵੈਂਟੀਲੇਟਰ 'ਤੇ ਰਹੇ। ਇਸ ਤੋਂ ਬਾਅਦ ਉਹਨਾਂ ਦੀ ਹਾਲਤ ਵਿਗੜਨ ਕਾਰਨ ਉਸ ਨੂੰ ਡੀ.ਐਮ.ਸੀ. ਛਿੰਦਾ ਆਪਣੇ ਪਿੱਛੇ ਪਤਨੀ ਜੋਗਿੰਦਰ ਕੌਰ ਅਤੇ ਪੁੱਤਰ ਮਨਿੰਦਰ ਛਿੰਦਾ, ਸਿਮਰਨ ਛਿੰਦਾ ਛੱਡ ਗਏ ਹਨ।
ਇਹ ਵੀ ਪੜ੍ਹੋ:Punjab Dengue Cases: ਮੁਹਾਲੀ 'ਚ ਘਰ- ਘਰ ਜਾ ਕੇ ਡੇਂਗੂ ਤੇ ਮਲੇਰੀਆਂ ਦੇ ਮੱਛਰਾਂ ਦਾ ਲਾਵਾ ਕੀਤਾ ਗਿਆ ਚੈੱਕ, ਕੀਤੀ ਲੋਕਾਂ ਨੂੰ ਇਹ ਅਪੀਲ
ਹੰਸ ਰਾਜ ਹੰਸ ਦੇ ਨਾਲ, ਫਰੀਦਕੋਟ ਤੋਂ ਐਮ ਪੀ ਮੁਹੰਮਦ ਸਟੀਕ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਕੈਬਿਨੇਟ ਮੰਤਰੀ, ਗੁਰਮੀਤ ਸਿੰਘ ਖੁੱਡੀਆਂ, ਗੋਲਡਨ ਸਟਾਰ ਮਲਕੀਤ ਸਿੰਘ ਅਤੇ ਹੋਰ ਵੀ ਕਈ ਸ਼ਖਸੀਅਤਾਂ ਪਹੁੰਚੀਆਂ। ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਹ ਆਪਣੇ ਫੰਡ ਤੋਂ ਪਰਿਵਾਰ ਦੀ ਮਦਦ ਲਈ ਪੰਜ ਲੱਖ ਰੁਪਏ ਦਾ ਐਲਾਨ ਕਰਦੇ ਹਨ ਬਾਕੀ ਪਰਿਵਾਰ ਦੀ ਮਰਜ਼ੀ ਹੈ।
ਇਸ ਦੌਰਾਨ ਸੰਬੋਧਨ ਦੇ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਸਰਕਾਰਾਂ ਐਲਾਨ ਤਾਂ ਵੱਡੇ ਵੱਡੇ ਕਾਰਜ ਦਿੰਦੀਆਂ ਹਨ ਪਰ ਉਨ੍ਹਾਂ ਨੂੰ ਪੂਰਾ ਨਹੀਂ ਕਰਦੀ। ਇਸ ਮੌਕੇ ਹੰਸ ਰਾਜ ਹੰਸ ਨੇ ਵੀ ਸੁਰਿੰਦਰ ਸ਼ਿੰਦਾ ਨੂੰ ਯਾਦ ਕੀਤਾ। ਉਹਨਾਂ ਕਿਹਾ ਕਿ ਉਹ ਬੱਬਰ ਸ਼ੇਰ ਵਰਗੀ ਆਵਾਜ਼ ਦੇ ਮਾਲਕ ਸਨ, ਉਹ ਗਾਇਕ ਵੀ ਬੱਬਰ ਸ਼ੇਰ ਵਰਗੇ ਹੀ ਸਨ।