ਸੰਸਦ ਘਿਰਾਓ : ਅਕਾਲੀ ਆਗੂਆਂ ਨੇ ਦਿੱਤੀ ਗ੍ਰਿਫ਼ਤਾਰੀ, ਸਮਾਪਤ ਹੋਇਆ ਧਰਨਾ
X

ਸੰਸਦ ਘਿਰਾਓ : ਅਕਾਲੀ ਆਗੂਆਂ ਨੇ ਦਿੱਤੀ ਗ੍ਰਿਫ਼ਤਾਰੀ, ਸਮਾਪਤ ਹੋਇਆ ਧਰਨਾ

 ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਵੱਲੋਂ ਦਿੱਲੀ ਵਿਖੇ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਤੋਂ ਸੰਸਦ ਭਵਨ ਤਕ ਕਿਸਾਨਾਂ ਦੇ ਹੱਕਾਂ ਅਤੇ ਕੇਂਦਰ ਸਰਕਾਰ ਵੱਲੋਂ ਲਾਏ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਰੋਸ ਮਾਰਚ ਕੀਤਾ ਗਿਆ

ਸੰਸਦ ਘਿਰਾਓ : ਅਕਾਲੀ  ਆਗੂਆਂ ਨੇ ਦਿੱਤੀ ਗ੍ਰਿਫ਼ਤਾਰੀ, ਸਮਾਪਤ ਹੋਇਆ ਧਰਨਾ

ਦਿੱਲੀ : ਨਵੇਂ ਖੇਤੀ ਕਾਨੂੰਨਾਂ  ਦੇ ਵਿਰੋਧ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਕਾਲਾ ਦਿਹਾੜਾ ਮਨਾਇਆ ਜਾ ਰਿਹਾ ਹੈ. ਜਿਸ ਕਰਕੇ  ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਵੱਲੋਂ ਦਿੱਲੀ ਵਿਖੇ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਤੋਂ ਸੰਸਦ ਭਵਨ ਤਕ ਕਿਸਾਨਾਂ ਦੇ ਹੱਕਾਂ ਅਤੇ ਕੇਂਦਰ ਸਰਕਾਰ ਵੱਲੋਂ ਲਾਏ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਰੋਸ ਮਾਰਚ ਕੀਤਾ ਗਿਆ. ਇਸ ਦੇ ਚੱਲਦਿਆਂ ਦਿੱਲੀ ਵਿਚ ਪੁਲੀਸ ਵੱਲੋਂ ਕੜੀ ਸੁਰੱਖਿਆ ਦਾ ਪ੍ਰਬੰਧ ਕੀਤਾ ਗਿਆ ਸੀ ਥਾਂ ਥਾਂ ਤੇ ਜ਼ਬਾਨ ਮੁਸਤੈਦ ਦਿਖਾਈ ਦੇ ਰਹੇ ਸਨ.

  ਪੁਲੀਸ ਨੇ ਬੈਰੀਕੇਡ ਲਗਾ ਕੇ ਅਕਾਲੀ ਵਰਕਰਾਂ ਨੂੰ ਅੱਗੇ ਵਧਣ ਤੋਂ ਰੋਕਿਆ ਪਰ ਵਰਕਰਾਂ ਦੇ ਵੱਲੋਂ ਬੈਰੀਕੇਟਿੰਗ ਤੋੜ ਦਿੱਤੀ ਗਈ ਇਸ ਮੌਕੇ ਅਕਾਲੀ ਵਰਕਰਾਂ ਦਾ ਵੱਡਾ ਇਕੱਠ ਦਿੱਲੀ ਵਿੱਚ ਵੇਖਣ ਨੂੰ ਮਿਲਿਆ  ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਸਣੇ ਹੋਰ ਅਕਾਲੀ ਆਗੂਆਂ ਨੇ ਸੰਕੇਤਕ ਗ੍ਰਿਫ਼ਤਾਰੀ ਦੇ ਕੇ ਧਰਨਾ ਸਮਾਪਤ ਕੀਤਾ  

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਬਾਦਲ ਪ੍ਰਦਰਸ਼ਨਕਾਰੀਆਂ ਦੇ ਵਿਚਕਾਰ ਪਹੁੰਚੇ ਅਤੇ ਕਿਸਾਨਾਂ ਨੂੰ ਸੰਬੋਧਿਤ ਕੀਤਾ ਇਸ ਦੌਰਾਨ ਛੱਬੀ ਬਾਦਲ ਵੱਡਾ ਐਲਾਨ ਵੀ ਕੀਤਾ ਗਿਆ ਕਿ ਪੰਜਾਬ ਚ ਉਨ੍ਹਾਂ ਦੀ ਸਰਕਾਰ ਬਣਦੀ ਹੈ ਤਾਂ ਉੱਥੇ ਖੇਤੀ ਕਰਵਾਉਣ ਇਸ ਦੇ ਨਾਲ ਹੀ ਉਨ੍ਹਾਂ ਨੇ ਕਾਨੂੰਨਾਂ ਨੂੰ ਲੈ ਕੇ  ਭਾਜਪਾ ਦੇ ਨਾਲ ਨਾਲ ਕਾਂਗਰਸ ਤੇ ਵੀ ਨਿਸ਼ਾਨਾ ਸਾਧਿਆ ਬਾਦਲ ਨਿਯਮਾਂ ਦੀ ਪਾਰਟੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਖੇਤੀ ਕਾਨੂੰਨਾਂ ਦੇ ਮਾਮਲੇ ਚ ਕਟਘਰੇ ਚ ਖੜ੍ਹਾ ਕੀਤਾ  

ਸੁਖਬੀਰ ਬਾਦਲ ਨੇ ਕਿਹਾ ਕਿ ਮੋਦੀ ਸਰਕਾਰ ਅਤੇ ਹਰਿਆਣਾ ਸਰਕਾਰ ਨੇ ਸਾਡੇ ਕਾਰਕੁਨਾਂ ਨੂੰ ਰੋਕ ਲਿਆ ਹੈ ਇਸ ਦੇ ਨਾਲ ਹੀ ਸਾਡੇ ਕਾਰਕੁਨਾਂ ਉੱਤੇ ਲਾਠੀਚਾਰਜ ਵੀ ਕੀਤਾ ਗਿਆ ਹੈ  ਸਾਡੀਆਂ ਗੱਡੀਆਂ ਤੋੜ ਦਿੱਤੀਆਂ ਗਈਆਂ ਹਨ ਇਕ ਸ਼ਾਂਤੀਪੂਰਣ ਪ੍ਰਦਰਸ਼ਨ ਕਰਨ ਤੋਂ ਸਾਨੂੰ ਰੋਕਿਆ ਗਿਆ ਉਨ੍ਹਾਂ ਕਿਹਾ ਕਿ ਅਸੀਂ ਇਥੇ ਪ੍ਰਧਾਨ ਮੰਤਰੀ ਮੋਦੀ ਨੂੰ ਇਹ ਸੁਨੇਹਾ ਦੇਣ ਆਏ ਹਾਂ ਕਿ ਨਾ ਸਿਰਫ ਪੰਜਾਬ ਬਲਕਿ ਪੂਰਾ ਦੇਸ਼ ਇਸ ਸਰਕਾਰ ਦੇ ਖਿਲਾਫ ਹੈ  ਇਸ ਦੇ ਨਾਲ ਹੀ ਸੁਖਬੀਰ ਬਾਦਲ ਦੇ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦੇ ਨਾਲ ਗ੍ਰਿਫ਼ਤਾਰੀ ਵੀ ਦਿੱਤੀ  

ਉੱਥੇ ਹੀ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਸ਼੍ਰੋਮਣੀ ਅਕਾਲੀ ਦਲ ਦੇਸ਼ ਪ੍ਰਦਰਸ਼ਨ ਮਾਰਚ ਦੇ ਵਿਚ ਸ਼ਿਰਕਤ ਕੀਤੀ ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕਈ ਕਿਸਾਨਾਂ ਨੇ ਆਪਣੀ ਜਾਨ ਇਸ ਅੰਦੋਲਨ ਦੇ ਵਿੱਚ ਗਵਾ ਦਿੱਤੀ ਹੈ  ਅਤੇ ਹਾਲੇ ਵੀ ਸੈਂਕੜੇ ਕਿਸਾਨ ਦਿੱਲੀ ਬਾਰਡਰ ਉੱਤੇ ਬੈਠੇ ਹਨ ਪਰ ਸਰਕਾਰ ਨੂੰ ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਸੀ ਆਪਣੀ ਲੜਾਈ ਉਦੋਂ ਤੱਕ ਜਾਰੀ ਰੱਖਾਂਗੇ ਜਦੋਂ ਤਕ ਤਿੰਨੋਂ ਕਾਨੂੰਨ  ਵਾਪਸ ਨਹੀਂ ਹੋ ਜਾਂਦੇ  

ਦੱਸ ਦਈਏ ਕਿ ਅਕਾਲੀ ਦਲ ਦੇ ਵੱਲੋਂ ਪ੍ਰਦਰਸ਼ਨਾਂ ਨੂੰ ਵੇਖਦੇ ਹੋਏ ਦਿੱਲੀ ਪੁਲੀਸ ਨੇ ਝਾੜੌਦਾ ਬਾਰਡਰ ਬੰਦ ਕਰ ਦਿੱਤਾ ਸੀ ਮੈਟਰ ਵਿਚ ਦਸਤਾਰ ਧਾਰੀ ਅਤੇ ਕੁਰਤਾ ਪਜਾਮਾ ਪਾਏ ਵਿਅਕਤੀ ਅਤੇ ਸ਼ੱਕੀ ਵਿਅਕਤੀਆਂ ਦਾ ਆਉਣਾ ਵੀ ਰੋਕ ਦਿੱਤਾ ਗਿਆ ਸੀ

WATCH LIVE TV

Trending news