Sushil Rinku News: ਸੁਸ਼ੀਲ ਰਿੰਕੂ ਨੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਲੀਗਲ ਨੋਟਿਸ ਭੇਜਿਆ
Advertisement
Article Detail0/zeephh/zeephh2325476

Sushil Rinku News: ਸੁਸ਼ੀਲ ਰਿੰਕੂ ਨੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਲੀਗਲ ਨੋਟਿਸ ਭੇਜਿਆ

Sushil Rinku News: ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਚੰਨੀ ਦੇ ਦੋਸ਼ਾਂ ਤੋਂ ਬਾਅਦ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਮਾਣਹਾਨੀ ਦਾ ਦਾਅਵਾ ਕੀਤਾ ਹੈ।

Sushil Rinku News: ਸੁਸ਼ੀਲ ਰਿੰਕੂ ਨੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਲੀਗਲ ਨੋਟਿਸ ਭੇਜਿਆ

Sushil Rinku News: ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ 'ਚ ਜ਼ਿਮਨੀ ਚੋਣ ਲਈ ਵੋਟਾਂ ਪੈਣ 'ਚ ਸਿਰਫ ਤਿੰਨ ਦਿਨ ਬਾਕੀ ਰਹਿ ਗਏ ਹਨ। 10 ਜੁਲਾਈ ਨੂੰ ਵੋਟਿੰਗ ਹੋਵੇਗੀ ਅਤੇ ਇਸ ਦੇ ਨਤੀਜੇ 13 ਜੁਲਾਈ ਨੂੰ ਆਉਣਗੇ। ਸਾਰੀਆਂ ਪਾਰਟੀਆਂ ਦੇ ਸਟਾਰ ਪ੍ਰਚਾਰਕ ਆਪੋ ਆਪਣੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰ ਰਹੇ ਹਨ।

ਅਜਿਹੇ 'ਚ ਸਾਰੀਆਂ ਪਾਰਟੀਆਂ ਇੱਕ-ਦੂਜੇ 'ਤੇ ਦੋਸ਼ ਲਗਾ ਰਹੀਆਂ ਹਨ। ਅੱਜ ਯਾਨੀ ਐਤਵਾਰ ਨੂੰ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਜਲੰਧਰ ਦੇ ਪੰਜਾਬ ਪ੍ਰੈੱਸ ਕਲੱਬ 'ਚ ਪੱਤਰਕਾਰਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਜਲੰਧਰ ਦੇ ਮੌਜੂਦਾ ਸੰਸਦ ਮੈਂਬਰ 'ਤੇ ਗੰਭੀਰ ਦੋਸ਼ ਲਗਾਏ।

ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਉਸ ਦੇ ਪਿਤਾ ਤੋਂ ਬਾਅਦ ਉਸ ਦਾ ਪਰਿਵਾਰ ਪੱਛਮੀ ਹਲਕੇ ਦੀ ਸੇਵਾ ਕਰ ਰਿਹਾ ਹੈ। ਭਾਵੇਂ ਉਹ ਵਿਧਾਇਕ ਜਾਂ ਸੰਸਦ ਮੈਂਬਰ ਸੀ ਪਰ ਇੱਕ ਹੀ ਮਨੋਰਥ ਸੀ ਕਿ ਉਹ ਜਲੰਧਰ ਦੀ ਸੇਵਾ ਕਰ ਸਕਣ। ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਉਨ੍ਹਾਂ ਦੀ ਜਿੱਤ 'ਤੇ ਵਧਾਈ ਦਿੱਤੀ ਅਤੇ ਉਨ੍ਹਾਂ ਨਾਲ ਫ਼ੋਨ 'ਤੇ ਗੱਲ ਕੀਤੀ।

ਸੁਸ਼ੀਲ ਰਿੰਕੂ ਨੇ ਕਿਹਾ ਉਨ੍ਹਾਂ ਨੂੰ ਬਹੁਤ ਦੁੱਖ ਹੈ ਕਿ ਅੱਜ ਚਰਨਜੀਤ ਚੰਨੀ ਉਸ ਉਤੇ ਦੋਸ਼ ਲਗਾ ਰਹੇ ਹਨ ਕਿ ਉਸ ਦੇ ਇਲਾਕੇ 'ਚ ਵੱਡੇ ਪੱਧਰ ਉਤੇ ਸੱਟੇਬਾਜ਼ੀ ਹੋਈ ਹੈ। ਅਜਿਹੇ 'ਚ ਰਿੰਕੂ ਨੇ ਕਿਹਾ ਕਿ ਉਹ ਚੰਗੇ ਪਰਿਵਾਰ ਤੋਂ ਹਨ ਪਰ ਉਸ ਦੇ ਪਰਿਵਾਰ 'ਤੇ ਕਈ ਗਲਤ ਦੋਸ਼ ਲਗਾਏ ਗਏ।

ਇਹ ਵੀ ਪੜ੍ਹੋ : Ajnala News: ਦੱਖਣੀ ਅਫ਼ਰੀਕਾ 'ਚ ਹੋਈਆਂ ਖੇਡਾਂ 'ਚ 18 ਸਾਲਾਂ ਮੁੰਡੇ ਨੇ ਪਾਵਰਲਿਫਟਿੰਗ 'ਚ ਜਿੱਤਿਆ ਗੋਲਡ ਮੈਡਲ

ਰਿੰਕੂ ਨੇ ਚਰਨਜੀਤ ਚੰਨੀ ਦੀ ਇੱਕ ਵੀਡੀਓ ਵੀ ਦਿਖਾਈ। ਜਿਸ 'ਚ ਉਹ ਰਿੰਕੂ 'ਤੇ ਦੋਸ਼ ਲਗਾ ਰਹੇ ਹਨ। ਸਾਬਕਾ ਸੰਸਦ ਮੈਂਬਰ ਨੇ ਕਿਹਾ ਕਿ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਬਹੁਤ ਦੁੱਖ ਹੋਇਆ ਕਿ ਚਰਨਜੀਤ ਚੰਨੀ ਅਜਿਹੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਇਸ ਮੌਕੇ ਰਿੰਕੂ ਨੇ ਚਰਨਜੀਤ ਸਿੰਘ ਚੰਨੀ ਉਪਰ ਮਾਣਹਾਨੀ ਦਾ ਦਾਅਵਾ ਕੀਤਾ ਹੈ।

ਇਹ ਵੀ ਪੜ੍ਹੋ : Ludhiana News:ਭੋਲੇ ਭਾਲੇ ਅਤੇ ਬੇਰੋਜ਼ਗਾਰ ਲੋਕਾਂ ਨੂੰ ਬੈਂਕਾਂ ਦੀ ਨਵੀਂ ਸਕੀਮ ਦਾ ਲਾਲਚ ਦੇ ਕੇ ਠੱਗੀ ਮਾਰ ਵਾਲੇ ਤਿੰਨ ਮੁਲਜ਼ਮ ਕਾਬੂ

Trending news