Swachh Survekshan Awards 2023: ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਆਯੋਜਿਤ ਸਮਾਰੋਹ ਦੌਰਾਨ ਮੁੱਲਾਂਪੁਰ ਦਾਖਾ ਨਗਰ ਕੌਂਸਲ ਨੇ ਉੱਤਰੀ ਭਾਰਤ ਦਾ “ਸਵੱਛ ਸ਼ਹਿਰ” ਪੁਰਸਕਾਰ ਜਿੱਤਿਆ ਹੈ। ਨਗਰ ਕੌਂਸਲ ਮੁੱਲਾਂਪੁਰ ਦਾਖਾ ਨੂੰ ਆਬਾਦੀ ਸ਼੍ਰੇਣੀ 15000-25000 ਤਹਿਤ ਉੱਤਰੀ ਭਾਰਤ ਦਾ “ਸਵੱਛ ਸ਼ਹਿਰ” ਐਵਾਰਡ ਜਿੱਤਣ ਦਾ ਮਾਣ ਪ੍ਰਾਪਤ ਹੋਇਆ ਹੈ। 


COMMERCIAL BREAK
SCROLL TO CONTINUE READING

ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਮੁੱਲਾਂਪੁਰ ਦਾਖਾ ਨਗਰ ਕੌਂਸਲ ਦੀ ਤਰਫ਼ੋਂ ਭਾਰਤ ਸਰਕਾਰ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਮਾਮਲਿਆਂ ਦੇ ਕੇਂਦਰੀ ਮੰਤਰਾਲੇ ਦੇ ਸਕੱਤਰ ਸ੍ਰੀ ਮਨੋਜ ਜੋਸ਼ੀ ਤੋਂ ਪੁਰਸਕਾਰ ਪ੍ਰਾਪਤ ਕੀਤਾ। ਜਿਕਰਯੋਗ ਹੈ ਕਿ ਭਾਰਤ ਸਰਕਾਰ ਦੇ ਸਵੱਛ ਭਾਰਤ ਮਿਸ਼ਨ ਤਹਿਤ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਵਧੀਆ ਕਾਰਗੁਜ਼ਾਰੀ ਵਾਲੇ ਸ਼ਹਿਰਾਂ ਅਤੇ ਕਸਬਿਆਂ ਨੂੰ ਸਨਮਾਨਿਤ ਕਰਨ ਲਈ ਇੱਕ ਸਮਾਗਮ ਕਰਵਾਇਆ ਗਿਆ ਅਤੇ ਇਸ ਵਿੱਚ ਭਾਰਤ ਦੇ ਮਾਣਯੋਗ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਨੇ ਜੇਤੂਆ ਨੂੰ ਇਨਾਮ ਵੰਡੇ ਹਨ।


ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਇਨਾਮ ਵੰਡ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਮੁੱਲਾਂਪੁਰ ਦਾਖਾ ਨਗਰ ਕੌਂਸਲ ਦੀ ਤਰਫੋਂ ਐਵਾਰਡ ਪ੍ਰਾਪਤ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮੁੱਲਾਂਪੁਰ ਦਾਖਾ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਅਤੇ ਨਗਰ ਨਿਵਾਸੀਆਂ ਨੂੰ ਵਧਾਈ ਸੰਦੇਸ਼ ਵੀ ਭੇਜਿਆ।


ਸਵੱਛ ਸਰਵੇਖਣ 2023 ਦੇ ਤਹਿਤ, ਸ਼ਹਿਰਾਂ/ਕਸਬਿਆਂ ਨੂੰ ਕੂੜਾ ਮੁਕਤ ਸ਼ਹਿਰ ਦੇ ਤਹਿਤ ਸਟਾਰ ਰੇਟਿੰਗ ਦਿੱਤੀ ਗਈ ਹੈ ਅਤੇ ODF ਦੇ ਤਹਿਤ ਰੈਂਕਿੰਗ ਦਿੱਤੀ ਗਈ ਹੈ। ਜਿਸ ਵਿੱਚ ਸਭ ਤੋਂ ਵੱਧ ਰੈਂਕਿੰਗ ਵਾਟਰ ਪਲੱਸ ਦੀ ਹੈ। ਨਗਰ ਕੌਂਸਲ ਮੁੱਲਾਂਪੁਰ ਦਾਖਾ ਨੇ ਗਾਰਬੇਜ ਫਰੀ ਸਿਟੀ ਸਰਟੀਫੀਕੇਟ ਅਤੇ ਓਡੀਐਫ ਵਿੱਚ ਵਾਟਰ ਪਲੱਸ ਸਰਟੀਫਿਕੇਟ ਵਿੱਚ 1 ਸਟਾਰ ਰੈਂਕਿੰਗ ਹਾਸਲ ਕੀਤੀ ਹੈ। ਜਿਸ ਕਾਰਨ ਨਗਰ ਕੌਂਸਲ ਮੁੱਲਾਂਪੁਰ ਦਾਖਾ ਨੇ ਸਵੱਛ ਸਰਵੇਖਣ 2023 ਵਿੱਚ ਜ਼ੋਨ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।


ਚੰਡੀਗੜ੍ਹ ਨੇ Swachh Survekshan Award ਵਿੱਚ ਪਹਿਲੀ ਵਾਰ ਸਰਵੋਤਮ ਸਫ਼ਾਈ ਮਿੱਤਰ ਸੇਫ਼ ਸਿਟੀ ਐਵਾਰਡ ਜਿੱਤਿਆ ਹੈ। ਇਸ ਐਵਾਰਡ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੰਡੀਗੜ੍ਹ ਦੇ ਮੇਅਰ ਅਨੂਪ ਗੁਪਤਾ ਦਿੱਤਾ। ਦੇਸ਼ ਭਰ ਵਿੱਚੋਂ ਸਫਾਈ ਦੇ ਮਾਮਲੇ ਵਿੱਚ ਇਸ ਵਾਰ ਚੰਡੀਗੜ੍ਹ ਨੇ 11ਵਾਂ ਰੈਂਕ ਹਾਸਿਲ ਕੀਤਾ ਹੈ।


ਇਹ ਵੀ ਪੜ੍ਹੋ: Punjab News: ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਆਲੂ ਉਤਪਾਦਕਾਂ ਨਾਲ ਕੀਤੀ ਮੀਟਿੰਗ