ਸਵਾਈਨ ਫਲੂ ਨੂੰ H1N1 ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਇਹ ਇੱਕ ਤਰ੍ਹਾਂ ਦੀ ਲਾਗ ਹੈ ਜੋ ਇਨਫਲੂਐਂਜ਼ਾ ਤੇ ਵਾਇਰਸ ਕਰਕੇ ਫੈਲਦੀ ਹੈ। ਇਹ ਵਾਇਰਸ ਜ਼ਿਆਦਾਤਰ ਸੂਰਾਂ ਵਿੱਚ ਪਾਇਆ ਜਾਂਦਾ ਹੇ ਤੇ ਇਨ੍ਹਾਂ ਤੋਂ ਹੀ ਇਨਸਾਨਾਂ ਵਿੱਚ ਫੈਲਦਾ ਹੈ।
Trending Photos
ਚੰਡੀਗੜ੍ਹ- ਸਵਾਈਨ ਫਲੂ ਨੂੰ H1N1 ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਇਹ ਇੱਕ ਤਰ੍ਹਾਂ ਦੀ ਲਾਗ ਹੈ ਜੋ ਇਨਫਲੂਐਂਜ਼ਾ ਤੇ ਵਾਇਰਸ ਕਰਕੇ ਫੈਲਦੀ ਹੈ। ਇਹ ਵਾਇਰਸ ਜ਼ਿਆਦਾਤਰ ਸੂਰਾਂ ਵਿੱਚ ਪਾਇਆ ਜਾਂਦਾ ਹੇ ਤੇ ਇਨ੍ਹਾਂ ਤੋਂ ਹੀ ਇਨਸਾਨਾਂ ਵਿੱਚ ਫੈਲਦਾ ਹੈ। ਇਨਸਾਨਾਂ ਵਿੱਚ ਇੱਕ-ਦੂਜੇ ਤੋਂ ਬਹੁਤ ਜਲਦੀ ਫੈਲਦਾ ਹੈ। ਇਸ ਦੇ ਵਾਇਰਸ ਨੂੰ ਨਮੀ ਦੀ ਲੋੜ ਹੁੰਦੀ ਹੈ, ਇਸ ਲਈ ਇਹ ਠੰਢ ਤੇ ਬਰਸਾਤਾਂ ਦੇ ਦਿਨਾਂ ਅੰਦਰ ਜ਼ਿਆਦਾ ਫੈਲਦਾ ਹੈ।
ਪੰਜਾਬ ਦੇ ਪਟਿਆਲਾ ਜ਼ਿਲ੍ਹੇ ਵਿੱਚ ਸਵਾਈਨ ਫਲੂ ਨੇ ਦਸਤਕ ਦਿੱਤੀ ਹੈ। ਨੋਡਲ ਅਫਸਰ ਡਾ. ਦਿਵਜੋਤ ਨੇ ਜ਼ਿਲ੍ਹੇ ਵਿੱਚ ਸਵਾਈਨ ਫਲੂ ਕਾਰਨ 2 ਮੌਤਾਂ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਸਵਾਈਨ ਫਲੂ ਕਾਰਨ ਡਕਾਲਾ ਦੇ ਨਜ਼ਦੀਕ ਪਿੰਡ ਦੁਧੜ ਵਿੱਚ 22 ਸਾਲਾ ਨੌਜਵਾਨ ਦੀ ਮੌਤ ਹੋ ਜਾਂਦੀ ਹੈ ਜੋ ਕਿ ਸਵਾਈਨ ਫਲੂ ਨਾਲ ਪੀੜਤ ਸੀ ਤੇ ਪੀ. ਜੀ. ਆਈ. ਚੰਡੀਗੜ੍ਹ ‘ਚ ਦਾਖਲ ਸੀ। ਦੂਸਰੀ ਮੌਤ ਪਟਿਆਲਾ ਸ਼ਹਿਰ ਦੇ ਬਿਸ਼ਨ ਨਗਰ ਰਹਿਣ ਵਾਲੇ ਵਿਅਕਤੀ ਦੀ ਹੁੰਦੀ ਹੈ ਜੋ ਕਿ ਮੋਹਾਲੀ ਦੇ ਇੱਕ ਪ੍ਰਾਈਵੇਟ ਹਸਪਤਾਲ ‘ਚ ਦਾਖਲ ਸੀ।
ਸਵਾਈਨ ਫਲੂ
ਸਿਰ ਦਰਦ, ਬੁਖ਼ਾਰ, ਗਲੇ ਵਿੱਚ ਖ਼ੁਰਕ, ਖੰਘ, ਪਿੰਡੇ ਵਿੱਚ ਦਰਦ, ਸਾਹ ਲੈਣ ਵਿੱਚ ਮੁਸ਼ਕਿਲ ਇਸ ਦੇ ਮੁੱਖ ਲੱਛਣ ਹਨ। ਸਵਾਈ ਫਲੂ ਦਾ ਸਭ ਤੋਂ ਵੱਧ ਖ਼ਤਰਾ ਬੱਚਿਆਂ, ਬਜ਼ੁਰਗਾਂ ਤੇ ਗਰਭਵਤੀ ਮਹਿਲਾਵਾਂ ਨੂੰ ਹੁੰਦਾ ਹੈ। ਜਿਨ੍ਹਾਂ ਲੋਕਾਂ ਦੀ ਬਿਮਾਰੀਆਂ ਨਾਲ ਲੜਨ ਦੀ ਸਮਰਥਾ ਘੱਟ ਹੁੰਦੀ ਹੈ, ਉਹ ਤੇਜ਼ੀ ਨਾਲ ਇਸ ਵਾਇਰਸ ਦੀ ਚਪੇਟ ਵਿੱਚ ਆਉਂਦੇ ਹਨ। ਇਸ ਬਿਮਾਰੀ ਲਈ ਹਾਲੇ ਤਕ ਕੋਈ ਦਵਾਈ ਨਹੀਂ ਬਣੀ। ਇਸ ਲਈ ਠੰਢ ਤੇ ਬਰਸਾਤਾਂ ਦੇ ਮੌਸਮ ਵਿੱਚ ਇਸ ਤੋਂ ਬਚਾਅ ਕਰਨਾ ਹੋਰ ਜ਼ਰੂਰੀ ਹੋ ਜਾਂਦਾ ਹੈ।
WATCH LIVE TV