ਬਿਕਰਮ ਮਜੀਠੀਆ 'ਤੇ ਲਟਕੀ ਗ੍ਰਿਫਤਾਰੀ ਦੀ ਤਲਵਾਰ, FIR ਦਰਜ
X

ਬਿਕਰਮ ਮਜੀਠੀਆ 'ਤੇ ਲਟਕੀ ਗ੍ਰਿਫਤਾਰੀ ਦੀ ਤਲਵਾਰ, FIR ਦਰਜ

ਨਸ਼ਿਆ ਦੀ ਸਮੱਗਲਿੰਗ ਦੇ ਮਾਮਲੇ 'ਚ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਅਕਾਲੀ ਆਗੂ ਬਿਕਰਮ ਮਜੀਠੀਆ ਖਿਲਾਫ ਕੇਸ ਦਰਜ ਕਰ ਲਿਆ ਹੈ।

ਬਿਕਰਮ ਮਜੀਠੀਆ 'ਤੇ ਲਟਕੀ ਗ੍ਰਿਫਤਾਰੀ ਦੀ ਤਲਵਾਰ,  FIR ਦਰਜ

ਚੰਡੀਗੜ੍ਹ: ਨਸ਼ਿਆ ਦੀ ਸਮੱਗਲਿੰਗ ਦੇ ਮਾਮਲੇ 'ਚ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਅਕਾਲੀ ਆਗੂ ਬਿਕਰਮ ਮਜੀਠੀਆ ਖਿਲਾਫ ਕੇਸ ਦਰਜ ਕਰ ਲਿਆ ਹੈ। ਨਸ਼ਿਆਂ ਬਾਰੇ STF ਦੀ ਰਿਪੋਰਟ ਦੇ ਆਧਾਰ 'ਤੇ ਇਹ ਮਾਮਲਾ ਦਰਜ ਕੀਤਾ ਗਿਆ ਹੈ।

 

ਮੁਹਾਲੀ ਦੇ ਸਟੇਟ ਕ੍ਰਾਈਮ ਸੈੱਲ ਵਿੱਚ ਕੇਸ ਦਰਜ ਕੀਤਾ ਗਿਆ ਹੈ।ਬਿਕਰਮ ਮਜੀਠੀਆ ਖਿਲਾਫ ਐਨਡੀਪੀਐਸ ਐਕਟ ਦੀ ਧਾਰਾ 25, 27 ਏ ਤੇ 29 ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਨਾਂ ਧਾਰਾਵਾਂ ਵਿੱਚ ਦੋਸ਼ੀ ਸਾਬਿਤ ਹੋਣ 'ਤੇ ਵੱਧ ਤੋਂ ਵੱਧ 10 ਸਾਲ ਦੀ ਕੈਦ ਤੇ ਜੁਰਮਾਨਾ ਵੀ ਲਾਇਆ ਜਾ ਸਕਦਾ ਹੈ। ਮਾਮਲਾ ਦਰਜ ਹੋਣ ਤੋਂ ਬਾਦ ਮਜੀਠੀਆ 'ਤੇ ਗ੍ਰਿਫਤਾਰੀ ਦੀ ਤਲਵਾਰ ਲਟਕਣ ਲੱਗੀ ਹੈ।

photo

ਪੰਜਾਬ ਪੁਲਿਸ ਹੁਣ ਕੇਸ ਦਰਜ ਕਰਕੇ ਉਹਨਾਂ ਨੂੰ ਕਿਸੇ ਵੇਲੇ ਵੀ ਗ੍ਰਿਫਤਾਰ  ਸਕਦੀ ਹੈ। ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਡਰੱਗਸ ਕੇਸ ਅਹਿਮ ਹੈ।ਮਜੀਠੀਆ ਖਿਲਾਫ ਕੇਸ ਇੱਕ ਇੰਸਪੈਕਟਰ ਦੀ ਸ਼ਿਕਾਇਤ ਤੇ ਦਰਜ ਕੀਤਾ ਗਿਆ ਹੈ।

photo

ਮਜੀਠੀਆ ਖਿਲਾਫ 49 ਸਫਿਆਂ ਦੀ ਐਫਆਈਆਰ ਦਰਜ ਕੀਤੀ ਗਈ ਹੈ। ਇਹ ਵੀ ਕਿਹਾ ਜਾ ਰਿਹਾ ਹੈ ਡੀਜੀਪੀ ਪੰਜਾਬ ਦੇ ਨਿਰਦੇਸ਼ਾਂ 'ਤੇ ਇਹ ਮਾਮਲਾ ਦਰਜ ਹੋਇਆ ਹੈ। ਐਫਆਈਆਰ ਵਿੱਚ ਮਜੀਠੀਆ ਦੇ ਸੰਬੰਧ ਨਸ਼ੇ ਦੇ ਅੰਤਰਰਾਸ਼ਟਰੀ ਸਮੱਗਲਰਾਂ ਨਾਲ ਦੱਸੇ ਗਏ ਹਨ। ਦੱਸ ਦਈਏ ਕਿ SIT ਮਾਮਲੇ ਦੀ ਜਾਂਚ ਕਰ ਰਹੀ ਹੈ। ਏਆਈਜੀ ਦੀ ਅਗਵਾਈ ਵਿੱਚ ਐਸਆਈਟੀ ਦਾ ਗਠਨ ਕੀਤਾ ਗਿਆ ਹੈ।

Trending news