ਮਜੀਠੀਆ 'ਤੇ ਲਟਕ ਰਹੀ ਗ੍ਰਿਫ਼ਤਾਰੀ ਦੀ ਤਲਵਾਰ, ਪੁਲਿਸ ਭਾਲ ਵਿਚ ਕਰ ਰਹੀ ਛਪੇਮਾਰੀ
Advertisement

ਮਜੀਠੀਆ 'ਤੇ ਲਟਕ ਰਹੀ ਗ੍ਰਿਫ਼ਤਾਰੀ ਦੀ ਤਲਵਾਰ, ਪੁਲਿਸ ਭਾਲ ਵਿਚ ਕਰ ਰਹੀ ਛਪੇਮਾਰੀ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਨਸ਼ਿਆਂ ਦੇ ਇੱਕ ਕਥਿਤ ਮਾਮਲੇ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ।

ਮਜੀਠੀਆ 'ਤੇ ਲਟਕ ਰਹੀ ਗ੍ਰਿਫ਼ਤਾਰੀ ਦੀ ਤਲਵਾਰ, ਪੁਲਿਸ ਭਾਲ ਵਿਚ ਕਰ ਰਹੀ ਛਪੇਮਾਰੀ

ਨੀਤਿਕਾ ਮਹੇਸ਼ਵਰੀ/ ਪਰਮਬੀਰ ਔਲਖ/ ਚੰਡੀਗੜ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਨਸ਼ਿਆਂ ਦੇ ਇੱਕ ਕਥਿਤ ਮਾਮਲੇ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ।

 

ਆਪਣੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਹੋਣ ਦੇ ਨਾਲ, ਮਜੀਠੀਆ ਕੋਲ ਹਾਈ ਕੋਰਟ ਦੇ ਹੁਕਮਾਂ ਵਿਰੁੱਧ ਸੁਪਰੀਮ ਕੋਰਟ ਵਿੱਚ ਅਪੀਲ ਦਾਇਰ ਕਰਨ ਦਾ ਵਿਕਲਪ ਹੈ ਜਾਂ ਉਸਨੂੰ ਸੂਬਾ ਪੁਲਿਸ ਅੱਗੇ ਆਤਮ ਸਮਰਪਣ ਕਰਨਾ ਪਵੇਗਾ। ਜ਼ਮਾਨਤ ਪਟੀਸ਼ਨ ਦਾ ਖਾਰਜ ਹੋਣਾ ਮਜੀਠੀਆ ਲਈ ਝਟਕਾ ਹੈ ਕਿਉਂਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋਣ ਤੋਂ ਇਕ ਦਿਨ ਪਹਿਲਾਂ ਇਹ ਹੁਕਮ ਆਇਆ ਹੈ। ਮਜੀਠੀਆ ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠੀਆ ਵਿਧਾਨ ਸਭਾ ਹਲਕੇ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਵਾਲੇ ਸਨ।

 

ਮਜੀਠੀਆ ਦੀ ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਹੋ ਰਹੀ ਹੈ, ਅੰਮ੍ਰਿਤਸਰ ਵਾਲੀ ਰਿਹਾਇਸ਼ 'ਤੇ ਵੀ ਪੁਲਿਸ ਨੇ ਮਾਰਿਆ ਛਾਪਾ, ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਸ ਪੰਜਾਬ ਭਰ 'ਚ ਲਗਾਤਾਰ ਭਾਲ ਕਰ ਰਹੀ ਹੈ।

WATCH LIVE TV

 

Trending news