SYL ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ’ਚ ਪੰਜਾਬ ਸਰਕਾਰ ’ਤੇ ਲਗਾਏ ਗੰਭੀਰ ਇਲਜ਼ਾਮ
ਕੇਂਦਰ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ SYL ਨੂੰ ਲੈ ਕੇ ਆਪਣਾ ਪੱਖ ਰੱਖਿਆ ਤੇ ਪੰਜਾਬ ਸਰਕਾਰ `ਤੇ ਇਸ ਵਿਵਾਦ ਨੂੰ ਹੱਲ ਨਾ ਕਰਨ ਦੇ ਇਲਜ਼ਾਮ ਲਗਾਏ ਗਏ।
ਚੰਡੀਗੜ੍ਹ- SYL ਸਤਲੁਜ-ਯਮੁਨਾ ਲਿੰਕ ਨਹਿਰ ਦਾ ਵਿਵਾਦ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ। ਇਸ ਨੂੰ ਲੈ ਕੇ ਇਕ ਵਾਰ ਫਿਰ ਤੋਂ ਮਾਮਲਾ ਭਖ ਗਿਆ ਹੈ। ਕੇਂਦਰ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ SYL ਨੂੰ ਲੈ ਕੇ ਆਪਣਾ ਪੱਖ ਰੱਖਿਆ ਤੇ ਪੰਜਾਬ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ। ਅਟਾਰਨੀ ਜਨਰਲ ਵੇਣੂਗੋਪਾਲ ਨੇ ਸੁਪਰੀਮ ਕੋਰਟ ਵਿੱਚ ਕਿਹਾ ਕਿ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਮੁੱਦੇ 'ਤੇ ਮੀਟਿੰਗ ਲਈ ਸੱਦਾ ਭੇਜਿਆ ਗਿਆ ਸੀ ਜਿਸ ਦਾ ਪੰਜਾਬ ਸਰਕਾਰ ਵੱਲੋਂ ਕੋਈ ਜਵਾਬ ਨਹੀਂ ਆਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਵਿਵਾਦ ਨੂੰ ਹੱਲ ਕਰਨ ਵਿੱਚ ਕੋਈ ਸਹਿਯੋਗ ਨਹੀਂ ਕਰ ਰਹੀ।