SYL News: SYL 'ਤੇ ਬੇਸਿੱਟਾ ਰਹੀ ਪੰਜਾਬ ਤੇ ਹਰਿਆਣਾ ਦੀ ਤੀਜੀ ਮੀਟਿੰਗ, CM ਮਾਨ ਬੋਲੇ; SC ਵਿੱਚ ਆਪਣਾ ਪੱਖ ਰੱਖਾਂਗੇ
Advertisement
Article Detail0/zeephh/zeephh2033253

SYL News: SYL 'ਤੇ ਬੇਸਿੱਟਾ ਰਹੀ ਪੰਜਾਬ ਤੇ ਹਰਿਆਣਾ ਦੀ ਤੀਜੀ ਮੀਟਿੰਗ, CM ਮਾਨ ਬੋਲੇ; SC ਵਿੱਚ ਆਪਣਾ ਪੱਖ ਰੱਖਾਂਗੇ

SYL News: SYL ਨੂੰ ਲੈ ਕੇ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਵਿਚਾਲੇ ਇਹ ਤੀਜੀ ਮੀਟਿੰਗ ਸੀ, ਜੋ ਮੁੜ ਬੇਸਿੱਟਾ ਰਹੀ ਇਸ ਤੋਂ ਪਹਿਲਾਂ ਵੀ ਦੋ ਮੀਟਿੰਗਾਂ ਬੇਸਿੱਟਾ ਰਹੀਆਂ ਸਨ। 

SYL News: SYL 'ਤੇ ਬੇਸਿੱਟਾ ਰਹੀ ਪੰਜਾਬ ਤੇ ਹਰਿਆਣਾ ਦੀ ਤੀਜੀ ਮੀਟਿੰਗ, CM ਮਾਨ ਬੋਲੇ; SC ਵਿੱਚ ਆਪਣਾ ਪੱਖ ਰੱਖਾਂਗੇ

SYL News:(Rohit Bansal): SYL ਦੇ ਮੁੱਦੇ ਉੱਤੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਪ੍ਰਧਾਨਗੀ ਹੇਠ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਮੀਟਿੰਗ ਹੋਈ। SYL ਨੂੰ ਲੈ ਕੇ ਹੋਈ ਇਹ ਮੀਟਿੰਗ ਕਿਸੇ ਵੀ ਸਿੱਟੇ 'ਤੇ ਨਹੀਂ ਪਹੁੰਚ ਸਕੀ। ਇਸ ਮੀਟਿੰਗ ਵਿੱਚ ਦੋਵਾਂ ਰਾਜਾਂ ਦੇ ਕਈ ਸੀਨੀਅਰ ਅਧਿਕਾਰੀ ਵੀ ਮੌਜੂਦ ਹਨ।

ਮੀਟਿੰਗ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਿਸੇ ਵੀ ਸੂੂਬੇ ਨੂੰ ਦੇਣ ਲਈ ਸਾਡੇ ਕੋਲ ਪਾਣੀ ਦੀ ਇਕ ਬੂੰਦ ਵੀ ਵਾਧੂ ਨਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ 70 ਫੀਸਦੀ ਹਿੱਸਾ 'ਡਾਰਕ ਜ਼ੋਨ' 'ਚ ਜਾ ਚੁੱਕਾ ਹੈ, ਜਿਸ ਨੂੰ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਵੀ ਮੰਨਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਤਲੁਜ ਦਰਿਆ ਹੁਣ ਇੱਕ ਨਾਲਾ ਬਣ ਚੁੱਕਿਆ ਹੈ, ਇਸ ਲਈ ਜਦੋਂ ਪੰਜਾਬ ਕੋਲ ਪਾਣੀ ਹੈ ਹੀ ਨਹੀਂ ਹੈ ਤਾਂ ਉਹ ਦੇਣਗੇ ਕਿੱਥੋਂ। ਉਨ੍ਹਾਂ ਕਿਹਾ ਕਿ ਹੁਣ ਉਹ 4 ਜਨਵਰੀ ਨੂੰ ਹੀ ਸੁਪਰੀਮ ਕੋਰਟ ਵਿੱਚ ਪੰਜਾਬ ਦਾ ਪੱਖ ਰੱਖਣਗੇ।

SYL ਨੂੰ ਲੈ ਕੇ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਵਿਚਾਲੇ ਇਹ ਤੀਜੀ ਮੀਟਿੰਗ ਸੀ, ਜੋ ਮੁੜ ਬੇਸਿੱਟਾ ਰਹੀ ਇਸ ਤੋਂ ਪਹਿਲਾਂ ਵੀ ਦੋ ਮੀਟਿੰਗਾਂ ਬੇਸਿੱਟਾ ਰਹੀਆਂ ਸਨ। ਪਹਿਲੀ ਮੀਟਿੰਗ14 ਅਕਤੂਬਰ 2022 ਅਤੇ ਦੂਜੀ 4 ਜਨਵਰੀ 2023 ਨੂੰ ਦੋਵਾਂ ਮੁੱਖ ਮੰਤਰੀਆਂ ਵਿਚਾਲੇ ਮੀਟਿੰਗ ਚੰਡੀਗੜ੍ਹ ਵਿੱਚ ਹੀ ਹੋਈ ਸੀ, ਜਿਸ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ 'ਤੇ ਇਹ ਵੀ ਇਲਜ਼ਾਮ ਲਾਇਆ ਕਿ ਪੰਜਾਬ ਸਰਕਾਰ ਦੇ ਨਾਂਹ-ਪੱਖੀ ਰਵੱਈਏ ਕਾਰਨ SYL ਨੂੰ ਲੈ ਕੇ ਹੋਈਆਂ ਸਾਰੀਆਂ ਮੀਟਿੰਗਾਂ ਬੇਸਿੱਟਾ ਰਹੀਆਂ।

ਦੱਸ ਦਈਏ ਕਿ 4 ਅਕਤੂਬਰ 2023 ਨੂੰ ਸੁਪਰੀਮ ਕੋਰਟ ਨੇ SYL ਨਹਿਰ ਨਿਰਮਾਣ ਮਾਮਲੇ ਵਿੱਚ ਪੰਜਾਬ ਵੱਲੋਂ ਆਪਣੇ ਹਿੱਸੇ ਦਾ ਨਿਰਮਾਣ ਨਾ ਕਰਵਾਏ ਜਾਣ ਉੱਤੇ ਨਾਰਾਜ਼ਗੀ ਜ਼ਾਹਰ ਕਰਦੇ ਹੋਏ ਪੰਜਾਬ ਨੂੰ ਕਿਹਾ ਸੀ ਕਿ ਤੁਸੀਂ ਇਸ ਦਾ ਹੱਲ ਕੱਢੋ ਨਹੀਂ ਤਾਂ ਕੋਰਟ ਨੂੰ ਕੁਝ ਕਰਨਾ ਪਵੇਗਾ। ਕੋਰਟ ਨੇ ਕੇਂਦਰ ਸਰਕਾਰ ਨੂੰ ਵੀ ਕਿਹਾ ਕਿ ਉਹ ਪੰਜਾਬ ਦੇ ਹਿੱਸੇ ਵਿੱਚ ਆਣ ਵਾਲੇ ਪ੍ਰਾਜੈਕਟ ਲਈ ਵੰਡੀ ਗਈ ਜ਼ਮੀਨ ਦਾ ਸਰਵੇ ਕਰੇ ਤਾਂਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਜ਼ਮੀਨ ਰਿਜ਼ਰਵ ਹੈ। ਕੋਰਟ ਨੇ ਕੇਂਦਰ ਸਰਕਾਰ ਨੂੰ ਇਹ ਵੀ ਕਿਹਾ ਕਿ ਉਹ ਹਰਿਆਣਾ ਤੇ ਪੰਜਾਬ ਵਿਚਾਲੇ ਐਸਵਾਈਐਲ ਨਹਿਰ ਦੇ ਨਿਰਮਾਣ ਨੂੰ ਲੈ ਕੇ ਚੱਲ ਰਹੇ ਵਿਵਾਦ ਦਾ ਹੱਲ ਕੱਢਣ ਲਈ ਗੱਲਬਾਤ ਕੀਤੀ ਜਾਵੇ । ਸੁਪਰੀਮ ਕੋਰਟ ਇਸ ਮਾਮਲੇ ਵਿੱਚ 4 ਜਨਵਰੀ ਨੂੰ ਮੁੜ ਸੁਣਵਾਈ ਕਰੇਗੀ।

ਇਹ ਵੀ ਪੜ੍ਹੋ: Year Ender 2023: ਸਾਲ 2023 ਵਿੱਚ ਭ੍ਰਿਸ਼ਟਾਚਾਰ ਦੇ 251 ਕੇਸਾਂ 'ਚ ਵਿਜੀਲੈਂਸ ਵੱਲੋਂ 288 ਮੁਲਜ਼ਮ ਗ੍ਰਿਫ਼ਤਾਰ

Trending news