Giani Harpreet Singh Resigned:  ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਲੈ ਕੇ ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਕਾਬਿਲੇਗੌਰ ਹੈ ਕਿ ਵਿਰਸਾ ਸਿੰਘ ਵਲਟੋਹਾ ਨੇ ਗਿਆਨੀ ਹਰਪ੍ਰੀਤ ਸਿੰਘ ਉਤੇ ਭਾਜਪਾ ਨਾਲ ਨੇੜਤਾ ਦੇ ਦੋਸ਼ ਲਗਾਏ ਸਨ।


COMMERCIAL BREAK
SCROLL TO CONTINUE READING

ਸਾਬਕਾ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਵੱਲੋਂ ਲਗਾਤਾਰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ 'ਤੇ ਸਵਾਲ ਚੁੱਕੇ ਜਾ ਰਹੇ ਸਨ। ਇਹ ਸਾਰੇ ਵਿਵਾਦ ਦਰਿਆਨ ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰ ਵਜੋਂ ਅਸਤੀਫ਼ਾ ਦੇ ਦਿੱਤਾ ਹੈ। ਗਿਆਨੀ ਹਰਪ੍ਰੀਤ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵੀ ਰਹਿ ਚੁੱਕੇ ਹਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦਾ ਜਥੇਦਾਰ ਲਗਾਇਆ ਗਿਆ ਸੀ।


ਵੀਡੀਓ ਸੰਦੇਸ਼ ਵਿਚ ਭਾਵੁਕ ਹੁੰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਜਥੇਦਾਰੀ ਤੋਂ ਅਸਤੀਫ਼ਾ ਦੇ ਰਹੇ ਹਨ। ਉਹ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਉਨ੍ਹਾਂ ਨੂੰ ਜਿਹੜੀ ਵੀ ਸਹੂਲਤ ਅਤੇ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ, ਉਹ ਵਾਪਸ ਕਰਦੇ ਹਨ, ਉਹ ਇਨ੍ਹਾਂ ਅਫੋਰਡ ਨਹੀਂ ਕਰ ਸਕਦੇ। ਉਹ ਇਕ ਨਿਮਾਣੇ ਸਿੱਖ ਵਾਂਗ ਛੋਟੇ ਜਿਹੇ ਘਰ ਵਿਚ ਰਹਿੰਦੇ ਹਨ। 


ਇਹ ਵੀ ਪੜ੍ਹੋ : Punjab Breaking Live Updates: ਨਾਇਬ ਸੈਣੀ ਹੀ ਹਰਿਆਣਾ ਦੇ ਮੁੱਖ ਮੰਤਰੀ ਬਣੇ ਰਹਿਣਗੇ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ


ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਨੇ ਉਨ੍ਹਾਂ ਉਪਰ ਨਿੱਜੀ ਹਮਲੇ ਕੀਤੇ ਹਨ ਅਤੇ ਵਲਟੋਹਾ ਉਨ੍ਹਾਂ ਦੇ ਪਰਿਵਾਰ ਉਤੇ ਨਿੱਜੀ ਹਮਲੇ ਕਰ ਰਹੇ ਹਨ। ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੁੱਪ ਉਤੇ ਸਵਾਲ ਖੜ੍ਹੇ ਕੀਤੇ ਹਨ।  ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਸੋਸ਼ਲ ਮੀਡੀਆ ਵਿੰਗ ਵਿਰਸਾ ਸਿੰਘ ਵਲਟੋਹਾ ਦੀ ਪੁਸ਼ਤਪਨਾਹੀ ਕਰ ਰਹੇ ਹਨ।


ਇਹ ਵੀ ਪੜ੍ਹੋ : Panchayat Elections 2024: ਪਟਿਆਲਾ ਜ਼ਿਲ੍ਹੇ ਦੇ ਤਿੰਨ ਪਿੰਡਾਂ ’ਚ ਪੈ ਰਹੀਆਂ ਹਨ ਵੋਟਾਂ, ਜਾਣੋ ਕਿੱਥੇ-ਕਿੱਥੇ ਪੈ ਰਹੀਆਂ ਹਨ ਦੁਬਾਰਾ ਵੋਟਾਂ