Talwandi Sabo News: ਪਿੰਡ ਲੇਲੇਵਾਲਾ `ਚ ਗੈਸ ਪਾਈਪ ਲਾਈਨ ਪਾਉਣ ਦਾ ਮਾਮਲਾ, ਪੁਲਿਸ ਨੇ ਕਿਸਾਨਾਂ ਨੂੰ ਕੀਤਾ ਰਾਉਂਡ ਅਪ
Talwandi Sabo News: ਕਿਸਾਨਾਂ ਦੀ ਜਮੀਨਾਂ `ਚੋਂ ਲੰਘਣ ਵਾਲੀ ਗੈਸ ਪਾਈਪ ਲਾਈਨ ਵਿਰੋਧ ਕਰ ਰਹੇ ਕਿਸਾਨ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ।
Talwandi Sabo News: ਕਿਸਾਨਾਂ ਦੇ ਖੇਤਾਂ ਵਿੱਚੋਂ ਲੰਘਣ ਵਾਲੀ ਗੈਸ ਪਾਈਪ ਲਾਈਨ ਦਾ ਪੂਰਾ ਮੁਆਵਜ਼ਾ ਲੈਣ ਲਈ ਜ਼ਿਲ੍ਹਾ ਬਠਿੰਡਾ ਦੀ ਸਬ ਡਿਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਅਨੁਸਾਰ ਸਵੇਰੇ ਤੜਕਸਾਰ ਵੱਡੀ ਗਿਣਤੀ 'ਚ ਪੁਲਿਸ ਮੌਕੇ 'ਤੇ ਪਹੁੰਚੀ ਤੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਕੇ ਆਪਣੇ ਨਾਲ ਲੈ ਗਈ।
ਜਾਣਕਾਰੀ ਅਨੁਸਾਰ ਪੁਲਿਸ ਵਲੋਂ ਗੈਸ ਪਾਈਪ ਲਾਈਨ ਪਾਉਣ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ। ਕਾਬਿਲੇਗੌਰ ਹੈ ਕਿ ਪੂਰਾ ਮੁਆਵਜ਼ਾ ਨਾ ਦੇਣ ਕਾਰਨ ਪਿਛਲੇ ਲੰਮੇ ਸਮੇਂ ਤੋਂ ਗੈਸ ਪਾਈਪ ਲਾਈਨ ਦਾ ਕੰਮ ਕਿਸਾਨਾਂ ਵੱਲੋਂ ਬੰਦ ਕਰਵਾਇਆ ਗਿਆ ਸੀ, ਜਿਸ ਦੇ ਚੱਲਦੇ ਉਨ੍ਹਾਂ ਵਲੋਂ ਪਿੰਡ ਲੇਲੇਵਾਲਾ 'ਚ ਮੋਰਚਾ ਲਗਾਇਆ ਹੋਇਆ ਸੀ। ਉਥੇ ਹੀ ਤੜਕਸਾਰ ਪੰਜ ਵਜੇ ਦੇ ਕਰੀਬ ਪੁਲਿਸ ਨੇ ਸਾਰੇ ਪਿੰਡ ਨੂੰ ਛਾਉਣੀ 'ਚ ਬਦਲ ਦਿੱਤਾ ਤੇ ਸੰਘਰਸ਼ ਕਰਦੇ ਕਿਸਾਨਾਂ ਨੂੰ ਚੁੱਕ ਕੇ ਲੈ ਗਈ।
ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਦਾ ਕਹਿਣਾ ਹੈ ਕਿ ਡੇਢ ਸਾਲ ਤੋਂ ਲਗਭਗ ਸਾਡਾ ਗੈਸ ਪਾਈਪ ਲਾਈਨ ਨੂੰ ਲੈ ਕੇ ਮੋਰਚਾ ਚੱਲ ਰਿਹਾ ਹੈ। ਜਿਸ ਵਿੱਚ ਕੰਪਨੀ ਦੇ ਅਧਿਕਾਰੀਆਂ, ਜਿਲ੍ਹਾ ਅਧਿਕਾਰੀ ਡੀਸੀ ਬਠਿੰਡਾ ਅਤੇ ਹੋਰ ਸਰਕਾਰ ਦੇ ਨੁਮਾਇੰਦਿਆਂ ਨਾਲ ਬੈਠ ਕੇ ਸਾਰੀ ਗੱਲਬਾਤ ਹੋ ਗਈ ਸੀ ਅਤੇ ਸਮਝੌਤਾ ਸਾਡਾ ਹੋ ਗਿਆ ਸੀ। ਪਰ ਸਰਕਾਰ ਨੇ ਉਸ ਸਮਝੌਤੇ ਨੂੰ ਲਾਗੂ ਨਹੀਂ ਕੀਤਾ ਅਤੇ ਅੱਜ ਜਬਰਦਸਤੀ ਕਿਸਾਨਾਂ ਨੂੰ ਜਮੀਨਾਂ ਵਿੱਚੋਂ ਕੱਢਿਆ ਗਿਆ।
ਇਹ ਵੀ ਪੜ੍ਹੋ: Sukhbir Singh Badal: ਸੁਖਬੀਰ ਸਿੰਘ ਬਾਦਲ ਉੱਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਨੇ ਕਹੀ ਵੱਡੀ ਗੱਲ
ਨਰਿੰਦਰ ਸਿੰਘ ਐਸ ਪੀ ਸਿਟੀ ਬਠਿੰਡਾ ਦਾ ਕਹਿਣਾ ਹੈ ਕਿ ਅਸੀਂ ਲਾਅ ਐਂਡ ਆਰਡਰ ਨੂੰ ਦੇਖਦੇ ਹੋਏ ਨਾਕਾਬੰਦੀ ਕੀਤੀ ਹੈ। ਜੇਕਰ ਕੋਈ ਕਾਨੂੰਨ ਨੂੰ ਆਪਣੇ ਹੱਥ ਵਿੱਚ ਲਵੇਗਾ ਤਾਂ ਉਸ ਉੱਪਰ ਕਾਰਵਾਈ ਕੀਤੀ ਜਾਵੇਗੀ। ਸਾਡੇ ਨਾਲ ਸਿਵਲ ਪ੍ਰਸ਼ਾਸਨ ਦੇ ਐਡੀਸ਼ਨਲ ਡਿਪਟੀ ਕਮਿਸ਼ਨਰ ਦੀ ਡਿਊਟੀ ਲੱਗੀ ਹੋਈ ਹੈ। ਕਿਸੇ ਵੀ ਕਿਸਾਨ ਨੂੰ ਸਾਡੇ ਵੱਲੋਂ ਨਹੀਂ ਫੜਿਆ ਗਿਆ।
ਇਹ ਵੀ ਪੜ੍ਹੋ: Mohali News: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ