Khanna News: ਖੰਨਾ ਬੱਸ ਸਟੈਂਡ ਕੋਲ ਡੀਜ਼ਲ ਨਾਲ ਭਰੇ ਟੈਂਕਰ ਨੂੰ ਭਿਆਨਕ ਅੱਗ ਲੱਗ ਗਈ ਹੈ। ਅੱਗ ਨੇ ਭਿਆਨਕ ਰੂਪ ਧਾਰ ਲਿਆ ਹੈ।
Trending Photos
Khanna News: ਖੰਨਾ ਨੈਸ਼ਨਲ ਹਾਈਵੇਅ ਉਪਰ ਡੀਜ਼ਲ ਨਾਲ ਭਰੇ ਟੈਂਕਰ ਨੂੰ ਭਿਆਨਕ ਅੱਗ ਲੱਗ ਗਈ ਹੈ। ਡਰਾਈਵਰ ਤੇ ਸਹਾਇਕ ਨੂੰ ਭਾਰੀ ਮੁਸ਼ੱਕਤ ਮਗਰੋਂ ਬਚਾ ਲਿਆ ਗਿਆ। ਅੱਗ ਨੇ ਭਿਆਨਕ ਰੂਪ ਧਾਰ ਲਿਆ ਹੈ ਅਤੇ ਅੱਗ ਦੀਆਂ ਲਪਟਾਂ ਕਈ ਕਿਲੋਮੀਟਰ ਦੂਰ ਤੋਂ ਦਿਖਾਈ ਦੇ ਰਹੀਆਂ ਹਨ।
ਧੂੰਏਂ ਦਾ ਇੱਕ ਵੱਡਾ ਗੁਬਾਰ ਬਣ ਗਿਆ ਹੈ। ਪੁਲਿਸ ਵੱਲੋਂ ਮੌਕੇ ਉਪਰ ਪੁੱਜ ਕੇ ਟ੍ਰੈਫਿਕ ਰੁਕਵਾ ਦਿੱਤੀ ਗਈ ਹੈ। ਇਸ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਫਾਇਰ ਬ੍ਰਿਗੇਡ ਦੇ ਟੈਂਕਰ ਮੌਕੇ ਉਪਰ ਪੁੱਜ ਕੇ ਅੱਗ ਬੁਝਾਉਣ ਵਿੱਚ ਜੁੱਟ ਗਏ ਹਨ।
ਇੱਥੇ ਡੀਜ਼ਲ ਕਾਰਨ ਟੈਂਕਰ ਨੂੰ ਅਚਾਨਕ ਅੱਗ ਲੱਗ ਗਈ। ਡਰਾਈਵਰ ਅਤੇ ਕਲੀਨਰ ਨੇ ਛਾਲ ਮਾਰ ਕੇ ਆਪਣੀ ਜਾਨ ਬਚਾਈ। ਅੱਗ ਇੰਨੀ ਭਿਆਨਕ ਸੀ ਕਿ ਅੱਗ ਦੀਆਂ ਲਪਟਾਂ 100 ਮੀਟਰ ਦੂਰ ਤੱਕ ਫੈਲਦੀਆਂ ਦਿਖਾਈ ਦੇ ਰਹੀਆਂ ਸਨ। ਅੱਗ ਨੂੰ ਦੇਖ ਕੇ ਲੋਕਾਂ ਨੇ ਆਪਣੇ ਵਾਹਨ ਰੋਕ ਲਏ। ਹਾਦਸੇ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਹਾਦਸੇ ਦੀ ਸਥਿਤੀ ਨੂੰ ਦੇਖਦੇ ਹੋਏ ਨੈਸ਼ਨਲ ਹਾਈਵੇਅ ਨੂੰ ਬੰਦ ਕਰ ਦਿੱਤਾ ਗਿਆ। ਟਰੈਫਿਕ ਨੂੰ ਸਰਵਿਸ ਲੇਨ ਤੋਂ ਲੰਘਣ ਦਿੱਤਾ ਗਿਆ।
ਜਾਣਕਾਰੀ ਅਨੁਸਾਰ ਟਰੱਕ ਡਰਾਈਵਰਾਂ ਦੀ ਹੜਤਾਲ ਖਤਮ ਹੋਣ ਤੋਂ ਬਾਅਦ ਲੁਧਿਆਣਾ ਤੋਂ ਡੀਜ਼ਲ ਦਾ ਟੈਂਕਰ ਅੰਬਾਲਾ ਵੱਲ ਸਪਲਾਈ ਕਰਨ ਜਾ ਰਿਹਾ ਸੀ। ਖੰਨਾ ਦੇ ਅਮਲੋਹ ਰੋਡ ਚੌਕ ਨੇੜੇ ਪੁਲ 'ਤੇ ਟੈਂਕਰ ਨੂੰ ਅਚਾਨਕ ਅੱਗ ਲੱਗ ਗਈ। ਡਰਾਈਵਰ ਅਤੇ ਕਲੀਨਰ ਨੇ ਛਾਲ ਮਾਰ ਕੇ ਆਪਣੀ ਜਾਨ ਬਚਾਈ। ਦੋਵਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਦੂਜੇ ਪਾਸੇ ਖੰਨਾ, ਮੰਡੀ ਗੋਬਿੰਦਗੜ੍ਹ ਤੋਂ ਫਾਇਰ ਟੈਂਡਰ ਬੁਲਾ ਕੇ ਅੱਗ 'ਤੇ ਕਾਬੂ ਪਾਇਆ ਗਿਆ।
ਅਗਜ਼ਨੀ ਦੀ ਵੱਡੀ ਘਟਨਾ ਨੂੰ ਦੇਖਦੇ ਹੋਏ ਐਸਐਸਪੀ ਅਮਨੀਤ ਕੌਂਡਲ ਨੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਡੀਐਸਪੀ ਰਾਜੇਸ਼ ਕੁਮਾਰ ਨੂੰ ਮੌਕੇ ’ਤੇ ਭੇਜਿਆ। ਇਲਾਕੇ ਨੂੰ ਸੀਲ ਕਰ ਦਿੱਤਾ ਗਿਆ। ਫਾਇਰ ਅਫ਼ਸਰ ਨੇ ਦੱਸਿਆ ਕਿ ਪੂਰੇ ਇਲਾਕੇ ਵਿੱਚ ਅੱਗ ’ਤੇ ਕਾਬੂ ਪਾ ਕੇ ਡੀਜ਼ਲ ਦਾ ਪ੍ਰਭਾਵ ਖ਼ਤਮ ਕਰ ਦਿੱਤਾ ਜਾਵੇਗਾ। ਜਿਸ ਤੋਂ ਬਾਅਦ ਸੜਕ ਨੂੰ ਖੋਲ੍ਹਿਆ ਜਾਵੇਗਾ।
ਇਹ ਵੀ ਪੜ੍ਹੋ : Truck Bus Drivers Protest Update: ਪੈਟਰੋਲ ਪੰਪਾਂ ਤੇ ਕਈ ਜ਼ਿਲ੍ਹਿਆਂ 'ਚ ਮਿਲੀ ਰਾਹਤ, ਕਈ ਥਾਂਈ ਹਾਲੇ ਵੀ ਲੰਬੀ ਕਤਾਰ 'ਚ ਲੋਕ
ਖੰਨਾ ਤੋਂ ਧਰਮਿੰਦਰ ਸਿੰਘ ਦੀ ਰਿਪੋਰਟ