Tarn Taran News: ਪੁਲਿਸ ਨੇ ਪਾਕਿ ਤੋਂ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਮੰਗਵਾਉਣ ਵਾਲੇ ਇੱਕ ਸਮੱਗਲਰ ਨੂੰ ਕੀਤਾ ਗ੍ਰਿਫ਼ਤਾਰ
Tarn Taran News: ਪੁਲਿਸ ਨੇ ਤਿੰਨਾਂ ਦਾ ਪਿੱਛਾ ਕੀਤਾ ਅਤੇ ਇੱਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਫਿਲਹਾਲ ਇੱਕ ਨਸ਼ਾ ਤਸਕਰ ਨੂੰ ਕਾਬੂ ਕਰ ਲਿਆ ਹੈ। ਜਿਸ ਕੋਲੋ ਤਿੰਨ ਕਿਲੋਂ ਹੈਰੋਇਨ ਅਤੇ ਇੱਕ ਡਰੋਨ ਬਰਾਮਦ ਕਰ ਲਿਆ ਹੈ। ਜਦੋਂ ਕਿ ਇਸ ਗਿਰੋਹ ਦਾ ਸਰਗਨਾ ਫ਼ਰਾਰ ਹੈ।
Tarn Taran News: ਤਰਨ ਤਾਰਨ ਪੁਲਿਸ ਨੇ ਡਰੋਨ ਰਾਹੀਂ ਪਾਕਿਸਤਾਨ ਤੋਂ ਹੈਰੋਇਨ ਅਤੇ ਹਥਿਆਰ ਮੰਗਵਾਉਣ ਵਾਲੇ ਇੱਕ ਅੰਤਰਰਾਸ਼ਟਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਗਿਰੋਹ ਦੇ ਇੱਕ ਮੈਂਬਰ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਕੋਲੋਂ ਇੱਕ ਡਰੋਨ ਅਤੇ 3 ਕਿਲੋਂ ਹੈਰੋਇਨ ਬਰਾਮਦ ਹੋਈ ਹੈ। ਹਾਲਾਂਕਿ ਗ੍ਰਿਫਤਾਰੀ ਦੌਰਾਨ ਦੋ ਤਸਕਰ ਭੱਜਣ ਵਿੱਚ ਕਾਮਯਾਬ ਹੋ ਗਏ ਹਨ।ਜਿਨ੍ਹਾਂ ਦੀ ਪੁਲਿਸ ਵੱਲੋਂ ਲਗਾਤਾਰ ਭਾਲ ਕੀਤੀ ਜਾ ਰਹੀ ਹੈ।
ਭਿੱਖੀਵਿੰਡ ਦੇ ਡੀਐਸਪੀ ਪ੍ਰੀਤਇੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਜਦੋਂ ਪੁਲਿਸ ਟੀਮ ਵੱਲੋਂ ਦੇਰ ਰਾਤ ਗਸ਼ਤ ਕੀਤਾ ਜਾ ਰਹੀ ਸੀ। ਤਾਂ ਪਿੰਡ ਕਲਸੀਆ ਵਿੱਚ ਡਰੋਨ ਦੀ ਆਵਾਜ਼ ਸੁਣਾਈ ਦਿੱਤੀ, ਜਿਸ ਤੋਂ ਬਾਅਦ ਆਸ-ਪਾਸ ਦੇ ਪਿੰਡਾਂ ਵਿੱਚ ਤਲਾਸ਼ੀ ਕੀਤੀ ਗਈ। ਇਸ ਦੌਰਾਨ ਪਿੰਡ ਡੱਲ ਦੇ ਕੋਲ ਤਿੰਨ ਵਿਅਕਤੀ ਦੇਖੇ ਗਏ। ਜਿਨ੍ਹਾਂ ਪਾਸ ਇੱਕ ਡਰੋਨ ਅਤੇ ਪੀਲੇ ਰੰਗ ਦੇ ਤਿੰਨ ਪੈਕਟ ਸਨ। ਜਦੋਂ ਤਿੰਨੋ ਵਿਅਕਤੀਆਂ ਨੇ ਪੁਲਿਸ ਨੂੰ ਦੇਖ ਕੇ ਤਾਂ ਉਹ ਮੌਕੇ ਤੋਂ ਭੱਜ ਗਏ।
ਪੁਲਿਸ ਨੇ ਤਿੰਨਾਂ ਦਾ ਪਿੱਛਾ ਕੀਤਾ ਅਤੇ ਇੱਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਫਿਲਹਾਲ ਇੱਕ ਨਸ਼ਾ ਤਸਕਰ ਨੂੰ ਕਾਬੂ ਕਰ ਲਿਆ ਹੈ। ਜਿਸ ਕੋਲੋ ਤਿੰਨ ਕਿਲੋਂ ਹੈਰੋਇਨ ਅਤੇ ਇੱਕ ਡਰੋਨ ਬਰਾਮਦ ਕਰ ਲਿਆ ਹੈ। ਜਦੋਂ ਕਿ ਇਸ ਗਿਰੋਹ ਦਾ ਸਰਗਨਾ ਫ਼ਰਾਰ ਹੈ। ਜਿਸ ਦੀ ਭਾਲ ਵਿੱਚ ਪੁਲਿਸ ਨੇ ਟੀਮ ਬਣਾ ਦਿੱਤੀਆਂ ਹਨ। ਜਿਨ੍ਹਾਂ ਨੂੰ ਜਲਦ ਤੋਂ ਜਲਦ ਕਾਬੂ ਕਰ ਲਿਆ ਜਾਵੇਗਾ।
ਪੁਲਿਸ ਫਿਲਹਾਲ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰ ਤੋਂ ਪੁੱਛਗਿੱਛ ਕਰ ਰਹੀ ਹੈ। ਜਿਸ ਨੂੰ ਅਦਾਲਤ ਵਿੱਚ ਪੇਸ਼ ਕਰ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਇਸ ਵਿਅਕਤੀ ਤੋਂ ਪਾਕਿਸਤਾਨ ਨਾਲ ਇਸ ਦੇ ਸਾਥੀਆਂ ਦੇ ਸਬੰਧਾਂ ਬਾਰੇ ਪਤਾ ਕੀਤਾ ਜਾ ਸਕੇ। ਉਹ ਪਾਕਿਸਾਤਨ ਚੋਂ ਕਿਸ ਵਿਅਕਤੀ ਤੋਂ ਹੈਰੋਇਨ ਅਤੇ ਹਥਿਆਰ ਮੰਗਵਾਉਦੇ ਹਨ। ਤਾਂ ਜੋ ਇਸ ਨਸ਼ੇ ਦੀ ਹੋ ਰਹੀ ਸਪਲਾਈ ਨੂੰ ਖ਼ਤਮ ਕੀਤਾ ਜਾ ਸਕੇ।