Tarn Taran News: ਗੈਂਗਸਟਰ ਗੋਲਡੀ ਬਰਾੜ ਦੇ ਨਾਂ `ਤੇ ਮੰਗ ਰਹੇ ਸਨ ਫਿਰੌਤੀ, 3 ਮੁਲਜ਼ਮ ਗ੍ਰਿਫ਼ਤਾਰ
ਸੀਆਈਏ ਤਰਨਤਾਰਨ ਅਤੇ ਭਿੱਖੀਵਿੰਡ ਪੁਲਿਸ ਨੇ ਗੈਂਗਸਟਰ ਗੋਲਡੀ ਬਰਾੜ ਬਣ ਕੇ 30 ਲੱਖ ਦੀ ਫਿਰੌਤੀ ਮੰਗਣ ਵਾਲੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਕੋਲੋਂ ਇੱਕ ਖਿਡੌਣਾ ਪਿਸਤੌਲ, ਇੱਕ ਬਿਨਾਂ ਨੰਬਰੀ ਮੋਟਰਸਾਈਕਲ ਅਤੇ ਵਾਰਦਾਤ ਸਮੇਂ ਵਰਤਿਆ ਗਿਆ ਮੋਬਾਈਲ ਫ਼ੋਨ ਵੀ ਬਰਾਮਦ ਕੀਤਾ ਗਿਆ ਹੈ। ਤਿੰਨੋਂ ਮੁਲਜ਼ਮ ਸਰਹੱਦੀ
Tarn Taran News: ਸੀਆਈਏ ਤਰਨਤਾਰਨ ਅਤੇ ਭਿੱਖੀਵਿੰਡ ਪੁਲਿਸ ਨੇ ਗੈਂਗਸਟਰ ਗੋਲਡੀ ਬਰਾੜ ਬਣ ਕੇ 30 ਲੱਖ ਦੀ ਫਿਰੌਤੀ ਮੰਗਣ ਵਾਲੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਕੋਲੋਂ ਇੱਕ ਖਿਡੌਣਾ ਪਿਸਤੌਲ, ਇੱਕ ਬਿਨਾਂ ਨੰਬਰੀ ਮੋਟਰਸਾਈਕਲ ਅਤੇ ਵਾਰਦਾਤ ਸਮੇਂ ਵਰਤਿਆ ਗਿਆ ਮੋਬਾਈਲ ਫ਼ੋਨ ਵੀ ਬਰਾਮਦ ਕੀਤਾ ਗਿਆ ਹੈ।
ਤਿੰਨੋਂ ਮੁਲਜ਼ਮ ਸਰਹੱਦੀ ਖੇਤਰ ਖੇਮਕਰਨ ਦੇ ਰਹਿਣ ਵਾਲੇ ਹਨ। ਉਕਤ ਮੁਲਜ਼ਮ ਨੇ ਗੋਲਡੀ ਬਰਾੜ ਦੇ ਨਾਂ 'ਤੇ ਇਕ ਏਜੰਟ ਤੋਂ 30 ਲੱਖ ਰੁਪਏ ਦੀ ਫਿਰੌਤੀ ਦੀ ਮੰਗੀ ਸੀ। ਪੈਸੇ ਨਾ ਦੇਣ ਉਤੇ ਮੁਲਜ਼ਮ ਨੇ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਸੀ।
ਐਸਐਸਪੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਪੁਲਿਸ ਥਾਣਾ ਖੇਮਕਰਨ ਨੂੰ ਸ਼ਿਕਾਇਤ ਮਿਲੀ ਸੀ ਕਿ ਕਮਿਸ਼ਨ ਏਜੰਟ ਅਮਿਤ ਕੁਮਾਰ ਵਾਸੀ ਵਾਰਡ ਨੰਬਰ 4 ਖੇਮਕਰਨ ਨੂੰ ਕੁਝ ਲੋਕ ਵਿਦੇਸ਼ੀ ਨੰਬਰਾਂ ਤੋਂ ਫੋਨ ਕਰਕੇ ਗੋਲਡੀ ਬਰਾੜ ਦੇ ਨਾਂ ’ਤੇ 30 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕਰ ਰਹੇ ਹਨ। ਉਕਤ ਪੈਸੇ ਨਾ ਦੇਣ 'ਤੇ ਉਹ ਅਮਿਤ ਕੁਮਾਰ ਅਤੇ ਉਸਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦੇ ਰਹੇ ਸਨ।
ਉਕਤ ਮੁਲਜ਼ਮ ਉਸ ਨੂੰ ਵਿਦੇਸ਼ੀ ਨੰਬਰਾਂ ਤੋਂ ਫੋਨ ਕਰਕੇ ਤੰਗ ਪ੍ਰੇਸ਼ਾਨ ਕਰ ਰਹੇ ਸਨ। ਸ਼ਿਕਾਇਤ ਦੇ ਆਧਾਰ ’ਤੇ ਡੀਐਸਪੀ ਭਿੱਖੀਵਿੰਡ ਪ੍ਰੀਤਇੰਦਰ ਸਿੰਘ, ਸੀਆਈਏ ਸਟਾਫ਼ ਤਰਨਤਾਰਨ ਦੇ ਇੰਸਪੈਕਟਰ ਪ੍ਰਭਜੀਤ ਸਿੰਘ ਅਤੇ ਥਾਣਾ ਖੇਮਕਰਨ ਦੇ ਐਸਐਚਓ ਸ਼ਮਸ਼ੇਰ ਸਿੰਘ ਉਤੇ ਆਧਾਰਿਤ ਵੱਖ-ਵੱਖ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ ਸੀ।
ਇਸ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਫਿਰੌਤੀ ਮੰਗਣ ਵਾਲੇ ਪੰਕਜ ਬਜਾਜ ਵਾਸੀ ਵਾਰਡ ਨੰਬਰ 6 ਖੇਮਕਰਨ, ਸ਼ਮਸ਼ੇਰ ਸਿੰਘ ਉਰਫ ਸ਼ੇਰਾ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਵਾਸੀ ਪ੍ਰੇਮ ਨਗਰ ਵਾਰਡ ਨੰਬਰ 5 ਨੂੰ ਗ੍ਰਿਫਤਾਰ ਕਰ ਲਿਆ। ਕਾਬੂ ਕੀਤੇ ਮੁਲਜ਼ਮਾਂ ਖ਼ਿਲਾਫ਼ ਥਾਣਾ ਖੇਮਕਰਨ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ।
ਇਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਖਿਡੌਣਾ ਪਿਸਤੌਲ, ਇੱਕ ਨੰਬਰੀ ਹੀਰੋ ਡੀਲਕਸ ਮੋਟਰਸਾਈਕਲ ਅਤੇ ਚਾਰ ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ। ਦੱਸ ਦਈਏ ਕਿ ਮੁਲਜ਼ਮਾਂ ਵਿੱਚੋਂ ਇੱਕ ਪੰਕਜ ਬਜਾਜ ਕਮਿਸ਼ਨ ਏਜੰਟ ਅਮਿਤ ਕੁਮਾਰ ਦੇ ਕੋਲ ਬੁੱਕਕੀਪਰ ਦਾ ਕੰਮ ਕਰਦਾ ਸੀ।
ਇਸ ਤੋਂ ਬਾਅਦ ਉਸ ਨੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਸੀ ਤੇ ਹੁਣ ਉਹ ਆਪਣੇ ਦੋਸਤਾਂ ਨਾਲ ਮਿਲ ਕੇ ਏਜੰਟ ਅਮਿਤ ਕੁਮਾਰ ਨੂੰ ਵਿਦੇਸ਼ੀ ਨੰਬਰਾਂ ਤੋਂ ਫੋਨ ਕਰਕੇ ਉਸ ਤੋਂ ਫਿਰੌਤੀ ਦੀ ਮੰਗ ਕਰ ਰਿਹਾ ਸੀ। ਐਸਐਸਪੀ ਨੇ ਦੱਸਿਆ ਕਿ ਤਿੰਨਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਨ੍ਹਾਂ ਦਾ ਪੁਲਿਸ ਰਿਮਾਂਡ ਲਿਆ ਜਾਵੇਗਾ।
ਇਹ ਵੀ ਪੜ੍ਹੋ : Parminder Singh Dhindsa: ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਢੀਂਡਸਾ ਪਰਿਵਾਰ ਹੋਇਆ ਨਾਰਾਜ਼, ਪਾਰਟੀ ਆਗੂਆਂ ਨਾਲ ਕਰ ਰਹੇ ਮੀਟਿੰਗ