Taran Taran News: ਪਰਿਵਾਰ ਦਾ ਕਹਿਣਾ ਹੈ ਕਿ ਲਖਵਿੰਦਰ ਸਿੰਘ 9 ਜੂਨ ਨੂੰ ਘਰੋਂ ਨਿਕਲਿਆ ਸੀ ਜਿਸ ਤੋਂ ਬਾਅਦ ਉਹ ਵਾਪਸ ਨਹੀਂ ਪਰਤਿਆ। ਜਿਸ ਸਬੰਧੀ ਉਨ੍ਹਾਂ ਥਾਣਾ ਝਬਾਲ ਦੇ ਇੰਚਾਰਜ ਕਸ਼ਮੀਰ ਸਿੰਘ ਕਾਕੀ ਨੂੰ ਸ਼ਿਕਾਇਤ ਕੀਤੀ ਪਰ ਕਸ਼ਮੀਰ ਸਿੰਘ ਨੇ ਉਨ੍ਹਾਂ ਨੂੰ ਲੱਭਣ ਲਈ ਕੋਈ ਕਾਰਵਾਈ ਨਹੀਂ ਕੀਤੀ ਸਗੋਂ ਪਰਿਵਾਰ ਨੇ ਦੁਰਵਿਵਹਾਰ ਕਰਦਾ ਰਿਹਾ।
Trending Photos
Taran Taran News (Manish Sharma): ਤਰਨ ਤਾਰਨ 'ਚ ਪੈਂਦੇ ਪਿੰਡ ਪੰਜਵੜ ਦੇ ਲਾਪਤਾ ਲਖਵਿੰਦਰ ਸਿੰਘ ਦੀ ਲਾਸ਼ ਨਹਿਰ 'ਚੋਂ ਮਿਲਣ ਨਾਲ ਇਲਾਕੇ 'ਚ ਸਨਸਨੀ ਫੈਲ ਗਈ ਹੈ। ਪਰਿਵਾਰ ਦਾ ਇਲਜ਼ਾਮ ਹੈ ਕਿ ਕਿਸੇ ਨੇ ਲਖਵਿੰਦਰ ਸਿੰਘ ਦਾ ਕਤਲ ਕਰਕੇ ਲਾਸ਼ ਨਹਿਰ ਵਿੱਚ ਸੁੱਟ ਦਿੱਤੀ ਸੀ। ਮ੍ਰਿਤਕ ਦੇ ਸਰੀਰ 'ਤੇ ਜ਼ਖ਼ਮਾਂ ਦੇ ਨਿਸ਼ਾਨ ਸਨ। ਪਰਿਵਾਰ ਵੱਲੋਂ ਇਨਸਾਫ ਦੀ ਮੰਗ ਨੂੰ ਲੈ ਕੇ ਖੇਮਕਰਨ ਅੰਮ੍ਰਿਤਸਰ ਰੋਡ 'ਤੇ ਸਥਿਤ ਝਬਾਲ ਚੌਕ 'ਚ ਲਾਸ਼ ਰੱਖ ਕੇ ਧਰਨਾ ਦਿੱਤਾ। ਅਤੇ ਮੰਗ ਕੀਤੀ ਹੈ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਥਾਣਾ ਇੰਚਾਰਜ ਕਸ਼ਮੀਰ ਸਿੰਘ ਨੂੰ ਤੁਰੰਤ ਮੁਅੱਤਲ ਕਰਕੇ ਕਾਰਵਾਈ ਕੀਤੀ ਜਾਵੇ।
ਪਰਿਵਾਰ ਦਾ ਕਹਿਣਾ ਹੈ ਕਿ ਲਖਵਿੰਦਰ ਸਿੰਘ 9 ਜੂਨ ਨੂੰ ਘਰੋਂ ਨਿਕਲਿਆ ਸੀ ਜਿਸ ਤੋਂ ਬਾਅਦ ਉਹ ਵਾਪਸ ਨਹੀਂ ਪਰਤਿਆ। ਜਿਸ ਸਬੰਧੀ ਉਨ੍ਹਾਂ ਥਾਣਾ ਝਬਾਲ ਦੇ ਇੰਚਾਰਜ ਕਸ਼ਮੀਰ ਸਿੰਘ ਕਾਕੀ ਨੂੰ ਸ਼ਿਕਾਇਤ ਕੀਤੀ ਪਰ ਕਸ਼ਮੀਰ ਸਿੰਘ ਨੇ ਉਨ੍ਹਾਂ ਨੂੰ ਲੱਭਣ ਲਈ ਕੋਈ ਕਾਰਵਾਈ ਨਹੀਂ ਕੀਤੀ ਸਗੋਂ ਪਰਿਵਾਰ ਨੇ ਦੁਰਵਿਵਹਾਰ ਕਰਦਾ ਰਿਹਾ। ਪਰਿਵਾਰ ਖੁਦ ਲਖਵਿੰਦਰ ਸਿੰਘ ਦੀ ਨੇੜੇ-ਤੇੜੇ ਦੇ ਪਿੰਡਾਂ ਵਿੱਚ ਭਾਲ ਕਰਦਾ ਰਿਹਾ।
ਇਸੇ ਦੌਰਾਨ ਉਨ੍ਹਾਂ ਨੂੰ ਕਿਸੇ ਨੇ ਸੂਚਨਾ ਦਿੱਤੀ ਕਿ ਨਜ਼ਦੀਕੀ ਨਹਿਰ ਵਿੱਚ ਇੱਕ ਵਿਅਕਤੀ ਦੀ ਲਾਸ਼ ਪਈ ਹੈ। ਜਦੋਂ ਉਹ ਮੌਕੇ 'ਤੇ ਪਹੁੰਚੇ ਤਾਂ ਦੇਖਿਆ ਕਿ ਲਾਸ਼ ਲਖਵਿੰਦਰ ਸਿੰਘ ਦੀ ਸੀ। ਥਾਣਾ ਇੰਚਾਰਜ ਦੀ ਲਾਪ੍ਰਵਾਹੀ ਕਾਰਨ ਪਿੰਡ ਦੇ ਲੋਕ ਅਤੇ ਪਰਿਵਾਰ ਗੁੱਸੇ 'ਚ ਆ ਗਏ ਅਤੇ ਉਨ੍ਹਾਂ ਨੇ ਖੇਮਕਰਨ ਅੰਮ੍ਰਿਤਸਰ ਰੋਡ 'ਤੇ ਸਥਿਤ ਝਬਾਲ ਚੌਕ 'ਚ ਲਾਸ਼ ਰੱਖ ਕੇ ਧਰਨਾ ਦਿੱਤਾ। ਪਰਿਵਾਰ ਨੇ ਮੰਗ ਕੀਤੀ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਥਾਣਾ ਇੰਚਾਰਜ ਕਸ਼ਮੀਰ ਸਿੰਘ ਨੂੰ ਤੁਰੰਤ ਮੁਅੱਤਲ ਕਰਕੇ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ: Chandigarh News: ਚੰਡੀਗੜ੍ਹ 'ਚ ਟਾਵਰ ‘ਤੇ ਚੜ੍ਹੇ ਨੌਜਵਾਨ ਨੂੰ ਪੁਲਿਸ ਨੇ ਹੇਠਾਂ ਉਤਾਰਿਆ
ਧਰਨੇ ਵਾਲੀ ਥਾਂਂ ਮੌਕੇ ’ਤੇ ਪੁੱਜੇ ਡੀਐਸਪੀ ਤਰਸੇਮ ਮਸੀਹ ਨੇ ਦੱਸਿਆ ਕਿ ਇਸ ਸਬੰਧੀ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਉੱਚ ਅਧਿਕਾਰੀਆਂ ਨੂੰ ਸਟੇਸ਼ਨ ਇੰਚਾਰਜ ਦੀ ਕਾਰਜ ਪ੍ਰਣਾਲੀ ਬਾਰੇ ਜਾਣੂ ਕਰਵਾਇਆ ਜਾਵੇਗਾ। ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।