Tarn Taran News: ਭਾਰਤ `ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, BSF ਨੇ ਪਾਕਿਸਤਾਨੀ ਨੂੰ ਗੋਲੀ ਮਾਰ ਕੇ ਕੀਤਾ ਢੇਰ
Tarn Taran News: ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਸ਼ੁੱਕਰਵਾਰ ਤੜਕੇ ਤਰਨਤਾਰਨ `ਚ ਪਾਕਿਸਤਾਨ ਨਾਲ ਲੱਗਦੀ ਸਰਹੱਦ `ਤੇ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਗੋਲੀ ਮਾਰ ਦਿੱਤੀ। ਬੀਐਸਐਫ ਦੇ ਜਵਾਨਾਂ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਥਾਨਕ ਪੁਲਿਸ ਹਵਾਲੇ ਕਰ ਦਿੱਤਾ।
Tarn Taran News: ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਤੜਕੇ ਤਰਨਤਾਰਨ 'ਚ ਪਾਕਿਸਤਾਨ ਨਾਲ ਲੱਗਦੀ ਸਰਹੱਦ 'ਤੇ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਗੋਲੀ ਮਾਰ ਦਿੱਤੀ। ਬੀਐਸਐਫ ਦੇ ਜਵਾਨਾਂ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਥਾਨਕ ਪੁਲਿਸ ਹਵਾਲੇ ਕਰ ਦਿੱਤਾ। ਬੀਐਸਐਫ ਦੇ ਬੁਲਾਰੇ ਅਨੁਸਾਰ 11 ਅਗਸਤ ਦੀ ਸਵੇਰ ਨੂੰ ਤਰਨਤਾਰਨ ਜ਼ਿਲ੍ਹੇ ਵਿੱਚ ਪਾਕਿਸਤਾਨ ਨਾਲ ਲੱਗਦੀ ਸਰਹੱਦ ਨਾਲ ਲੱਗਦੀ ਕੰਡਿਆਲੀ ਤਾਰ ਦੇ ਅੱਗੇ ਫੋਰਸ ਦੇ ਜਵਾਨ ਗਸ਼ਤ ਕਰ ਰਹੇ ਸਨ।
ਇਸ ਦੌਰਾਨ ਜਵਾਨਾਂ ਨੇ ਪਾਕਿਸਤਾਨ ਵਾਲੇ ਪਾਸਿਓਂ ਇਕ ਵਿਅਕਤੀ ਨੂੰ ਉਨ੍ਹਾਂ ਵੱਲ ਵਧਦੇ ਦੇਖਿਆ। ਉਨ੍ਹਾਂ ਨੇ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਉਹ ਆਦਮੀ ਬਿਨਾਂ ਰੁਕੇ ਜਾਰੀ ਰਿਹਾ। ਆਪਣੇ ਆਪ 'ਤੇ ਖਤਰੇ ਨੂੰ ਦੇਖਦੇ ਹੋਏ ਜਵਾਨਾਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ: TarnTaran Violence: ਤਰਨਤਾਰਨ ਦੇ ਪਿੰਡ ਕੋਟ ਧਰਮਚੰਦ 'ਚ ਹਿੰਸਾ, ਕਈ ਘਰਾਂ 'ਚ ਕੀਤੀ ਭੰਨਤੋੜ
ਮਿਲੀ ਜਾਣਕਾਰੀ ਦੇ ਮੁਤਾਬਿਕ ਅੱਜ ਸਵੇਰੇ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਠੇਕਲਾਂ ਨੇੜੇ ਸਰਹੱਦੀ ਵਾੜ ਦੇ ਸਾਹਮਣੇ ਬੀਐਸਐਫ ਦੇ ਜਵਾਨਾਂ ਵੱਲੋਂ ਪਾਕਿਸਤਾਨੀ ਘੁਸਪੈਠੀਏ ਦੀ ਸ਼ੱਕੀ ਹਰਕਤ ਦੇਖੀ ਗਈ। ਜਿਸ ਤੋਂ ਬਾਅਦ ਸੈਨਿਕਾਂ ਨੇ ਉਸ ਨੂੰ ਚੇਤਾਵਨੀ ਦਿੱਤੀ ਪਰ ਉਹ ਨਹੀਂ ਰੁਕਿਆ। ਸੀਮਾ ਸੁਰੱਖਿਆ ਬਲ ਨੇ ਉਸ 'ਤੇ ਗੋਲੀ ਚਲਾ ਦਿੱਤੀ, ਜਿਸ ਨਾਲ ਉਹ ਮੌਕੇ 'ਤੇ ਹੀ ਮਾਰਿਆ ਗਿਆ।
ਇਹ ਵੀ ਪੜ੍ਹੋ: Fraud Case: 30 ਲੱਖ ਰੁਪਏ ਬਿਆਨਾ ਲੈ ਕੇ ਜ਼ਮੀਨ ਦੀ ਰਜਿਸਟਰੀ ਕਰਵਾਉਣ ਤੋਂ ਮੁਕਰਿਆ; ਮਾਮਲਾ ਦਰਜ
ਇਕ ਅਧਿਕਾਰੀ ਨੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਸਵੇਰੇ ਪਿੰਡ ਥੇਕਲਾਂ ਨੇੜੇ ਇੱਕ ਵਿਅਕਤੀ ਦੀ ਸ਼ੱਕੀ ਹਰਕਤ ਵੇਖੀ। ਜਵਾਨਾਂ ਨੇ ਘੁਸਪੈਠੀਏ ਨੂੰ ਲਲਕਾਰਿਆ ਪਰ ਉਹ ਨਹੀਂ ਰੁਕਿਆ ਅਤੇ ਅੱਗੇ ਵਧਦਾ ਰਿਹਾ। ਅਧਿਕਾਰੀ ਨੇ ਦੱਸਿਆ ਕਿ ਖਤਰੇ ਨੂੰ ਭਾਂਪਦਿਆਂ ਬੀਐਸਐਫ ਦੇ ਜਵਾਨਾਂ ਨੇ ਗੋਲੀ ਚਲਾ ਦਿੱਤੀ।
ਤਰਨਤਾਰਨ, ਪੰਜਾਬ ਵਿੱਚ ਪਿਛਲੇ ਹਫ਼ਤੇ ਪਾਕਿਸਤਾਨ ਤੋਂ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਸੀ। ਬੀਐਸਐਫ ਨੇ ਕਸਬਾ ਖਾਲੜਾ ਨੇੜੇ ਕੌਮਾਂਤਰੀ ਸਰਹੱਦ ’ਤੇ ਕੰਡਿਆਲੀ ਤਾਰ ਪਾਰ ਕਰਨ ਦੀ ਕੋਸ਼ਿਸ਼ ਕਰ ਰਹੇ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਮੁਕਾਇਆ ਸੀ। ਇਸ ਦੇ ਨਾਲ ਹੀ ਕੁਝ ਮਹੀਨੇ ਪਹਿਲਾਂ ਸਰਹੱਦ ਨੇੜਿਓਂ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ।