Tarn Taran News: ਤਰਨਤਾਰਨ ਪੁਲਿਸ ਨੂੰ ਮਿਲੀ ਸਫਲਤਾ, 2 ਸਮੱਗਲਰਾਂ ਨੂੰ ਕੀਤਾ ਕਾਬੂ, ਹੈਰੋਇਨ ਵੀ ਬਰਾਮਦ
Tarn Taran News: ਇਸ ਤੋਂ ਇਲਾਵਾ ਪਿੱਛਾ ਕਰਦੇ ਹੋਏ 1 ਤਸਕਰ ਨੂੰ ਇੱਕ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ, ਜਿਸ ਵਿੱਚ ਉਸਦੀ ਲੱਤ ਜ਼ਖਮੀ ਹੋ ਗਈ ਸੀ। ਹੁਣ ਉਸ ਖਿਲਾਫ NDPS ਐਕਟ ਦੇ ਤਹਿਤ ਐੱਫ. ਪੀ.ਐਸ.ਚੋਹਲਾ ਸਾਹਿਬ ਵਿਖੇ ਦਰਜ ਕੀਤਾ ਗਿਆ।
Tarn Taran News: ਭਾਰਤ-ਪਾਕਿ ਸਰਹੱਦ ਤੋਂ ਆਏ ਦਿਨ ਡਰੋਨ ਅਤੇ ਹੈਰੋਇਨ ਨਾਲ ਜੁੜੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਅੱਜ ਤਾਜਾ ਮਾਮਲਾ ਤਰਨਤਾਰਨ ਤੋਂ ਸਾਹਮਣੇ ਆਇਆ ਹੈ। ਇਸ ਵਿਚਾਲੇ ਅੱਜ ਬੇਹੱਦ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।
ਦੱਸ ਦਈਏ ਕਿ ਤਰਨਤਾਰਨ ਪੁਲਿਸ ਨੂੰ ਅੱਜ ਵੱਡੀ ਸਫਲਤਾ ਮਿਲੀ ਹੈ ਦਰਅਸਲ ਤਰਨਤਾਰਨ ਪੁਲਿਸ ਨੇ ਭਾਰਤ-ਪਾਕਿ ਸਰਹੱਦ 'ਤੇ 40 ਕਿਲੋਮੀਟਰ ਤੱਕ ਪਿੱਛਾ ਕਰਕੇ 2 ਬਦਨਾਮ ਸਮੱਗਲਰਾਂ ਨੂੰ ਕਾਬੂ ਕੀਤਾ ਅਤੇ 2 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਤੋਂ ਇਲਾਵਾ ਪਿੱਛਾ ਕਰਦੇ ਹੋਏ 1 ਤਸਕਰ ਨੂੰ ਇੱਕ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ, ਜਿਸ ਵਿੱਚ ਉਸਦੀ ਲੱਤ ਜ਼ਖਮੀ ਹੋ ਗਈ ਸੀ। ਹੁਣ ਉਸ ਖਿਲਾਫ NDPS ਐਕਟ ਦੇ ਤਹਿਤ ਐੱਫ. ਪੀ.ਐਸ.ਚੋਹਲਾ ਸਾਹਿਬ ਵਿਖੇ ਦਰਜ ਕੀਤਾ ਗਿਆ। ਇਸ ਬਾਰੇ ਜਾਣਕਾਰੀ ਪੰਜਾਬ ਦੇ DGP ਗੌਰਵ ਯਾਦਵ ਨੇ ਟਵੀਟ ਰਾਹੀਂ ਦਿੱਤੀ ਹੈ।
DGP ਗੌਰਵ ਯਾਦਵ ਦਾ ਟਵੀਟ
ਇਹ ਵੀ ਪੜ੍ਹੋ: Ludhiana News: ਲੁਧਿਆਣਾ ਦੀ ਹੌਜ਼ਰੀ ਫੈਕਟਰੀ 'ਚ ਲੱਗੀ ਭਿਆਨਕ ਅੱਗ, 3 ਲੋਕ ਝੁਲਸੇ
ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਵੀ ਭਾਰਤੀ ਸਰਹੱਦ ਤੋਂ ਇੱਕ ਪਾਕਿਸਤਾਨੀ ਨਾਗਰਿਕ ਫੜਿਆ ਗਿਆ ਸੀ। ਇਸ ਤੋਂ ਬਾਅਦ ਹੁਣ ਜਾਂਚ ਤੋਂ ਬਾਅਦ ਉਸ ਵਿਅਕਤੀ ਨੂੰ ਛੱਡ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਫੜੇ ਗਏ ਪਾਕਿਸਤਾਨੀ ਨਾਗਰਿਕ ਨੂੰ ਸੀਮਾ ਸੁਰੱਖਿਆ ਬਲ (ਬੀਐਸਐਫ) (BSF) ਨੇ ਪਾਕਿ ਰੇਂਜਰਾਂ ਦੇ ਹਵਾਲੇ ਕਰ ਦਿੱਤਾ। ਉਹ ਗਲਤੀ ਨਾਲ ਸਰਹੱਦ ਪਾਰ ਕਰ ਗਿਆ ਸੀ। ਇਹ ਘਟਨਾ ਫਿਰੋਜ਼ਪੁਰ ਸੈਕਟਰ ਦੇ ਨਾਲ ਲੱਗਦੇ ਸਰਹੱਦੀ (India-Pak Border) ਪਿੰਡ ਹਜ਼ਾਰਾ ਸਿੰਘ ਵਾਲਾ ਨੇੜੇ ਵਾਪਰੀ ਸੀ।
ਇਹ ਵੀ ਪੜ੍ਹੋ: Punjab News: ਭਾਰਤੀ ਸਰਹੱਦ 'ਚ ਦਾਖਲ ਹੋਇਆ ਪਾਕਿਸਤਾਨੀ ਨਾਗਰਿਕ; ਜਾਣੋ ਕਿਵੇਂ