Tarn Taran News: ਕੌਮਾਂਤਰੀ ਸਰਹੱਦ ’ਤੇ ਬੀਐੱਸਐੱਫ ਨੇ ਪਾਕਿਸਤਾਨੀ ਘੁਸਪੈਠੀਆ ਕੀਤਾ ਢੇਰ
Advertisement
Article Detail0/zeephh/zeephh2381404

Tarn Taran News: ਕੌਮਾਂਤਰੀ ਸਰਹੱਦ ’ਤੇ ਬੀਐੱਸਐੱਫ ਨੇ ਪਾਕਿਸਤਾਨੀ ਘੁਸਪੈਠੀਆ ਕੀਤਾ ਢੇਰ

Tarn Taran Sahib: ਬੀਐਸਐਫ ਜਵਾਨਾਂ ਦੀ ਚਿਤਾਵਨੀ ਦੇ ਬਾਵਜੂਦ ਘੁਸਪੈਠੀਏ ਨਹੀਂ ਰੁਕਿਆ, ਜਿਸ ਤੋਂ ਬਾਅਦ ਗੋਲੀਬਾਰੀ ਵਿੱਚ ਉਹ ਮਾਰਿਆ ਗਿਆ। ਘੁਸਪੈਠੀਏ ਦੀ ਪਛਾਣ ਅਤੇ ਮਨੋਰਥ ਦਾ ਪਤਾ ਨਹੀਂ ਲੱਗ ਸਕਿਆ। 

Tarn Taran News: ਕੌਮਾਂਤਰੀ ਸਰਹੱਦ ’ਤੇ ਬੀਐੱਸਐੱਫ ਨੇ ਪਾਕਿਸਤਾਨੀ ਘੁਸਪੈਠੀਆ ਕੀਤਾ ਢੇਰ

Tarn Taran Sahib: ਤਰਤ ਤਾਰਨ ਜ਼ਿਲ੍ਹੇ ’ਚ ਕੌਮਾਂਤਰੀ ਸਰਹੱਦ ’ਤੇ ਬੀਐੱਸਐੱਫ ਦੀ ਕਾਰਵਾਈ ’ਚ ਪਾਕਿਸਤਾਨੀ ਘੁਸਪੈਠੀਆ ਮਾਰਿਆ ਗਿਆ। ਬੀਐਸਐਫ ਅਧਿਕਾਰੀ ਨੇ ਦੱਸਿਆ ਕਿ ਜਵਾਨਾਂ ਨੇ ਦੇਰ ਰਾਹਤ ਪਿੰਡ ਖਾਲੜਾ ਦੀ ਪੀਰ ਬਾਬਾ ਪੋਸਟ ਨੇੜੇ ਕੁਝ ਸ਼ੱਕੀ ਗਤੀਵਿਧੀਆਂ ਦੇਖੀਆਂ। ਉਨ੍ਹਾਂ ਕਿਹਾ ਕਿ ਜਵਾਨਾਂ ਨੇ ਘੁਸਪੈਠੀਏ ਨੂੰ ਰੁਕਣ ਲਈ ਕਿਹਾ ਪਰ ਉਸ ਨੇ ਨਹੀਂ ਸੁਣਿਆ ਅਤੇ ਅੱਗੇ ਵਧਦਾ ਰਿਹਾ। ਉਨ੍ਹਾਂ ਕਿਹਾ ਕਿ ਖ਼ਤਰੇ ਨੂੰ ਮਹਿਸੂਸ ਕਰਦੇ ਹੋਏ ਬਲਾਂ ਨੇ ਗੋਲੀਬਾਰੀ ਕੀਤੀ, ਜਿਸ ਨਾਲ ਘੁਸਪੈਠੀਏ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਬੀਐਸਐਫ ਜਵਾਨਾਂ ਦੀ ਚਿਤਾਵਨੀ ਦੇ ਬਾਵਜੂਦ ਘੁਸਪੈਠੀਏ ਨਹੀਂ ਰੁਕਿਆ, ਜਿਸ ਤੋਂ ਬਾਅਦ ਗੋਲੀਬਾਰੀ ਵਿੱਚ ਉਹ ਮਾਰਿਆ ਗਿਆ। ਘੁਸਪੈਠੀਏ ਦੀ ਪਛਾਣ ਅਤੇ ਮਨੋਰਥ ਦਾ ਪਤਾ ਨਹੀਂ ਲੱਗ ਸਕਿਆ। ਅਧਿਕਾਰੀਆਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਘੁਸਪੈਠੀਆ ਭਾਰਤ-ਪਾਕਿਸਤਾਨ ਸਰਹੱਦ ਦੀ ਜ਼ੀਰੋ ਲਾਈਨ ਪਾਰ ਕਰ ਰਿਹਾ ਸੀ, ਜੋ ਕਿ ਸਰਹੱਦੀ ਪ੍ਰੋਟੋਕੋਲ ਦੀ ਉਲੰਘਣਾ ਸੀ।

ਇਹ ਵੀ ਪੜ੍ਹੋ: Punjab Weather Update: ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੇ ਕਈ ਜ਼ਿਲ੍ਹਿਆ ਵਿੱਚ ਭਾਰੀ ਮੀਂਹ ਪੈਣ ਦੀ ਚਿਤਾਵਨੀ

ਸਰਹੱਦ ’ਤੇ ਬੀ.ਐਸ.ਐਫ਼. ਵਲੋਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਫ਼ਿਲਹਾਲ ਬੀ.ਐਸ.ਐਫ਼. ਨੇ ਪਾਕਿਸਤਾਨੀ ਘੁਸਪੈਠੀਆ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ।

ਇਹ ਵੀ ਪੜ੍ਹੋ:

Trending news