Punjab News: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਗ੍ਰਾਮ ਪੰਚਾਇਤ ਦੀਆਂ ਚੋਣਾਂ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ, ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਉਪ ਮੁੱਖ ਕਾਰਜਕਾਰੀ ਅਫ਼ਸਰ, ਜ਼ਿਲ੍ਹਾ ਪ੍ਰੀਸ਼ਦ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਕੀਤੀ।


COMMERCIAL BREAK
SCROLL TO CONTINUE READING

ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕਰਦਿਆਂ ਪ੍ਰਸ਼ਾਸਨਿਕ ਸਕੱਤਰ ਦਿਲਰਾਜ ਸਿੰਘ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਜਲਦ ਤੋਂ ਜਲਦ ਚੋਣਾਂ ਦੀਆਂ ਤਿਆਰੀਆਂ ਮੁਕੰਮਲ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ। ਇਸ ਦੌਰਾਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਨੇ ਪੰਚਾਇਤੀ ਚੋਣਾਂ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ।


ਇਹ ਵੀ ਪੜ੍ਹੋ: Jammu and Kashmir Election: ਜੰਮੂ ਅਤੇ ਕਸ਼ਮੀਰ ਵਿੱਚ ਅੱਜ 26 ਸੀਟਾਂ 'ਤੇ ਵੋਟਿੰਗ, ਵੱਖਵਾਦੀ ਨੇਤਾਵਾਂ ਸਮੇਤ 239 ਉਮੀਦਵਾਰ ਮੈਦਾਨ 'ਚ


ਮੀਟਿੰਗ ਵਿੱਚ ਸੰਯੁਕਤ ਵਿਕਾਸ ਕਮਿਸ਼ਨਰ ਅਮਿਤ ਕੁਮਾਰ, ਪੇਂਡੂ ਵਿਕਾਸ ਤੇ ਪੰਚਾਇਤਾਂ ਦੇ ਡਾਇਰੈਕਟਰ ਪਰਮਜੀਤ ਸਿੰਘ, ਜਾਇੰਟ ਡਾਇਰੈਕਟਰ ਜਤਿੰਦਰ ਸਿੰਘ ਬਰਾੜ ਹਾਜ਼ਰ ਸਨ।


ਇਹ ਵੀ ਪੜ੍ਹੋ: Garhshankar News: ਹਸਪਤਾਲ 'ਚ ਜੱਚਾ-ਬੱਚਾ ਦੀ ਮੌਤ, ਪਰਿਵਾਰ ਨੇ ਡਾਕਟਰਾਂ 'ਤੇ ਲਗਾਏ ਅਣਗਹਿਲੀ ਵਰਤਣ ਦੇ ਇਲਜ਼ਾਮ