Bathinda News: ਪ੍ਰਾਈਵੇਟ ਇੰਸਟੀਟਿਊਟ ਦੇ ਅਧਿਆਪਕ ਨੇ ਵਿਦਿਆਰਥਣ ਨੂੰ ਭੇਜੇ ਅਸ਼ਲੀਲ ਮੈਸੇਜ; ਟੀਚਰ ਦਾ ਚਾੜਿਆ ਕੁਟਾਪਾ
Advertisement
Article Detail0/zeephh/zeephh2414961

Bathinda News: ਪ੍ਰਾਈਵੇਟ ਇੰਸਟੀਟਿਊਟ ਦੇ ਅਧਿਆਪਕ ਨੇ ਵਿਦਿਆਰਥਣ ਨੂੰ ਭੇਜੇ ਅਸ਼ਲੀਲ ਮੈਸੇਜ; ਟੀਚਰ ਦਾ ਚਾੜਿਆ ਕੁਟਾਪਾ

Bathinda News: ਅਸ਼ਲੀਲ ਸੰਦੇਸ਼ ਭੇਜਣ ਵਾਲੇ ਅਧਿਆਪਕ ਦੀ ਵਿਦਿਆਰਥਣ ਦੇ ਪਰਿਵਾਰਕ ਮੈਂਬਰਾਂ ਨੇ ਇੰਸਟੀਚਿਊਟ ਵਿੱਚ ਵੜ ਕੇ ਕੁੱਟਮਾਰ ਕੀਤੀ।

Bathinda News: ਪ੍ਰਾਈਵੇਟ ਇੰਸਟੀਟਿਊਟ ਦੇ ਅਧਿਆਪਕ ਨੇ ਵਿਦਿਆਰਥਣ ਨੂੰ ਭੇਜੇ ਅਸ਼ਲੀਲ ਮੈਸੇਜ; ਟੀਚਰ ਦਾ ਚਾੜਿਆ ਕੁਟਾਪਾ

Bathinda News (ਕੁਲਬੀਰ ਬੀਰਾ): ਬਠਿੰਡਾ ਦੇ ਮਾਡਲ ਟਾਊਨ ਫੇਸ ਇੱਕ ਵਿੱਚ ਚੱਲ ਰਹੇ ਪ੍ਰਾਈਵੇਟ ਇੰਸਟੀਟਿਊਟ ਵਿੱਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇੱਕ ਵਿਦਿਆਰਥਣ ਦੇ ਪਰਿਵਾਰਕ ਮੈਂਬਰਾਂ ਨੇ ਆ ਕੇ ਅਧਿਆਪਕ ਦੀ ਕੁੱਟਮਾਰ ਸ਼ੁਰੂ ਕਰ ਦਿੱਤੀ।  ਇੰਸਟੀਚਿਊਟ ਵਿੱਚ ਹੋਏ ਹੰਗਾਮੇ ਨੂੰ ਵੇਖਦੇ ਹੋਏ ਮੌਕੇ ਉਤੇ ਪੁਲਿਸ ਪਹੁੰਚੀ। ਵਿਦਿਆਰਥਣ ਦੇ ਪਿਤਾ ਰਕੇਸ਼ ਕੁਮਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਬੇਟੀ ਮੈਡੀਕਲ ਦੀ ਪੜ੍ਹਾਈ ਲਈ ਐਲਨ ਇੰਸਟੀਟਿਊਟ ਮਾਡਲ ਟਾਊਨ ਆਉਂਦੀ ਸੀ ਅਤੇ ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਦੀ ਲੜਕੀ ਮਾਨਸਿਕ ਤੌਰ ਉਤੇ ਪਰੇਸ਼ਾਨ ਚੱਲ ਰਹੀ ਸੀ।

ਲੜਕੀ ਜੋ ਹਰ ਵਾਰ ਪੜ੍ਹਾਈ ਵਿੱਚ ਟਾਪ ਕਰਦੀ ਸੀ ਉਸ ਦੀ ਪੜ੍ਹਾਈ ਵਿੱਚ ਤੇਜ਼ੀ ਨਾਲ ਗਿਰਾਵਟ ਆਈ ਜਦੋਂ ਉਨ੍ਹਾਂ ਵੱਲੋਂ ਕਾਰਨ ਜਾਨਣ ਦੀ ਕੋਸ਼ਿਸ਼ ਕੀਤੀ ਗਈ ਤਾਂ ਇਹ ਗੱਲ ਸਾਹਮਣੇ ਆਈ ਕਿ ਇੰਸਟੀਚਿਊਟ ਦੇ ਅਧਿਆਪਕ ਰਾਹੁਲ ਵੱਲੋਂ ਉਨ੍ਹਾਂ ਦੀ ਲੜਕੀ ਨੂੰ ਸੋਸ਼ਲ ਮੀਡੀਆ ਉਤੇ ਮੈਸਜ ਕੀਤੇ ਜਾ ਰਹੇ ਸਨ ਜਿਸ ਦੇ ਚੱਲਦੇ ਅੱਜ ਉਹ ਇੰਸਟੀਚਿਊਟ ਪਹੁੰਚੇ ਸਨ। ਉਨ੍ਹਾਂ ਨੇ ਕਿਹਾ ਕਿ ਅਜਿਹੇ ਟੀਚਰਾਂ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਜੋ ਆਪਣੇ ਵਿਦਿਆਰਥੀਆਂ ਨਾਲ ਅਜਿਹੀਆਂ ਹਰਕਤਾਂ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਉਹ ਅਧਿਆਪਕ ਰਾਹੁਲ ਖਿਲਾਫ ਕਾਨੂੰਨੀ ਕਾਰਵਾਈ ਕਰਵਾਉਣ ਲਈ ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਮੌਕੇ ਉਤੇ ਪੁਲਿਸ ਪਹੁੰਚੀ ਹੈ।

ਉਧਰ ਦੂਸਰੇ ਪਾਸੇ ਪ੍ਰਾਈਵੇਟ ਇੰਸਟੀਚਿਊਟ ਦੇ ਮਾਲਕ ਸੁਨੀਲ ਗੁਪਤਾ ਦਾ ਕਹਿਣਾ ਹੈ ਕਿ ਅੱਜ ਉਨ੍ਹਾਂ ਦੇ ਇੰਸਟੀਚਿਊਟ ਵਿੱਚ ਕੁਝ ਲੋਕ ਆਏ ਤੇ ਉਨਾਂ ਵੱਲੋਂ ਟੀਚਰ ਰਾਹੁਲ ਨਾਲ ਕੁੱਟਮਾਰ ਕੀਤੀ ਗਈ ਹੈ ਨਾ ਹੀ ਉਨ੍ਹਾਂ ਵੱਲੋਂ ਕੋਈ ਵੀ ਅਸ਼ਲੀਲ ਚੈਟ ਨਹੀਂ ਦਿਖਾਈ ਗਈ ਹੈ ਅਤੇ ਨਾ ਹੀ ਇੰਸਟੀਚਿਊਟ ਦੇ ਪ੍ਰਬੰਧਕਾਂ ਨੂੰ ਇਸ ਬਾਰੇ ਦੱਸਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਟੀਚਰ ਵੱਲੋਂ ਅਜਿਹੀ ਹਰਕਤ ਕੀਤੀ ਗਈ ਹੈ ਤਾਂ ਉਹ ਪਹਿਲ ਦੇ ਆਧਾਰ ਉਤੇ ਉਸਨੂੰ ਟਰਮੀਨੇਟ ਕਰਨਗੇ। ਫਿਲਹਾਲ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੌਕੇ ਉਤੇ ਪੁਲਿਸ ਵੀ ਪਹੁੰਚ ਚੁੱਕੀ ਹੈ।

ਇਹ ਵੀ ਪੜ੍ਹੋ : Punjab Assembly Monsoon Session Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

ਉਧਰ ਇਸ ਘਟਨਾ ਸਬੰਧੀ ਮੌਕੇ ਤੇ ਪਹੁੰਚੇ ਏਐਸਆਈ ਸੁਖਦਰਸ਼ਨ ਕੁਮਾਰ ਦਾ ਕਹਿਣਾ ਹੈ ਕਿ ਲੜਕੀ ਦੇ ਪਿਤਾ ਵੱਲੋਂ ਟੀਚਰ ਤੇ ਅਸ਼ਲੀਲ ਮੈਸੇਜ ਭੇਜਣ ਦਾ ਦੋਸ਼ ਲਾਇਆ ਗਿਆ ਹੈ। ਫਿਲਹਾਲ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਕਾਨੂੰਨ ਅਨੁਸਾਰ ਜੋ ਵੀ ਕਾਰਵਾਈ ਬਣੇਗੀ ਉਹ ਕੀਤੀ ਜਾਵੇਗੀ।

ਇਹ ਵੀ ਪੜ੍ਹੋ : Nabha News: ਵਿਧਾਨ ਸਭਾ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਦਾ ਪੁੱਤਰ ਸਕੂਲ ਚੋਂ ਹੋਇਆ ਲਾਪਤਾ

Trending news