Baghapurana Suicide News: ਸਰਕਾਰੀ ਸਕੂਲ 'ਚ ਤਾਇਨਾਤ ਅਧਿਆਪਕਾ ਨੇ ਕੀਤੀ ਖ਼ੁਦਕੁਸ਼ੀ, ਲੜਕੀ ਉਪਰ ਬਲੈਕਮੇਲ ਕਰਨ ਦੇ ਦੋਸ਼
Advertisement
Article Detail0/zeephh/zeephh2247889

Baghapurana Suicide News: ਸਰਕਾਰੀ ਸਕੂਲ 'ਚ ਤਾਇਨਾਤ ਅਧਿਆਪਕਾ ਨੇ ਕੀਤੀ ਖ਼ੁਦਕੁਸ਼ੀ, ਲੜਕੀ ਉਪਰ ਬਲੈਕਮੇਲ ਕਰਨ ਦੇ ਦੋਸ਼

Baghapurana Suicide News:  ਬਾਘਾਪੁਰਾਣਾ ਦੇ ਸਰਕਾਰੀ ਸਕੂਲ ਵਿੱਚ ਬਤੌਰ ਟੀਚਰ ਤਾਇਨਾਤ ਲੜਕੀ ਨੇ ਕੀਤੀ ਖ਼ੁਦਕੁਸ਼ੀ ਕਰ ਲਈ ਹੈ।

Baghapurana Suicide News: ਸਰਕਾਰੀ ਸਕੂਲ 'ਚ ਤਾਇਨਾਤ ਅਧਿਆਪਕਾ ਨੇ ਕੀਤੀ ਖ਼ੁਦਕੁਸ਼ੀ, ਲੜਕੀ ਉਪਰ ਬਲੈਕਮੇਲ ਕਰਨ ਦੇ ਦੋਸ਼

Baghapurana Suicide News:  ਜ਼ਿਲ੍ਹਾ ਮੁਕਤਸਰ ਦੇ ਕਸਬਾ ਬਾਘਾਪੁਰਾਣਾ ਦੇ ਸਰਕਾਰੀ ਸਕੂਲ ਵਿੱਚ ਬਤੌਰ ਟੀਚਰ ਤਾਇਨਾਤ ਲੜਕੀ ਨੇ ਕੀਤੀ ਖ਼ੁਦਕੁਸ਼ੀ ਕਰ ਲਈ। ਪੁਲਿਸ ਨੇ ਇਸ ਮਾਮਲੇ ਵਿੱਚ ਜਾਂਚ ਸ਼ੁਰੂ ਕਰ ਦਿੱਤੀ ਹੈ।

ਬਾਘਾਪੁਰਾਣਾ ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀਐਸਪੀ ਦਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਰਿਸ਼ਤੇਦਾਰਾਂ ਨੇ ਦੱਸਿਆ ਹੈ ਕਿ ਰਾਜਪਾਲ ਕੌਰ ਨੂੰ ਇੱਕ ਲੜਕੀ ਬਲੈਕਮੇਲ ਕਰਦੀ ਸੀ ਅਤੇ ਉਨ੍ਹਾਂ ਦੇ ਬਿਆਨਾਂ ਉਤੇ ਹੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : Karamjit Anmol Nominations : 'ਆਪ' ਫਰੀਦਕੋਟ ਤੋਂ ਲੋਕ ਸਭਾ ਉਮੀਦਵਾਰ ਕਰਮਜੀਤ ਅਨਮੋਲ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇ

ਉਨ੍ਹਾਂ ਪ੍ਰੈਸ ਨੂੰ ਦੱਸਿਆ ਕਿ ਰਿਸ਼ਤੇਦਾਰਾਂ ਨੇ ਦੱਸਿਆ ਹੈ ਕਿ ਰਾਜਪਾਲ ਕੌਰ ਨੂੰ ਮੋਨਾ ਨਾ ਦੀ ਲੜਕੀ ਬਲੈਕਮੇਲ ਕਰਦੀ ਸੀ ਅਤੇ ਪਰਿਵਾਰ ਮੁਤਾਬਕ ਮੋਨਾ ਨਾਲ ਕੁਝ ਸਮਾਂ ਪਹਿਲਾਂ ਰਾਜ਼ੀਨਾਮਾ ਹੋ ਗਿਆ ਸੀ ਕਿ ਉਹ ਰਾਜਪਾਲ ਨੂੰ ਦੁਬਾਰਾ ਕਦੇ ਬਲੈਕਮੇਲ ਨਹੀਂ ਕਰੇਗੀ ਪਰ ਉਸ ਦੇ ਫੋਨ ਅਜੇ ਵੀ ਰਾਜਪਾਲ ਨੂੰ ਆਏ ਹੋਏ ਹਨ। ਡੀਐਸਪੀ ਮੁਤਾਬਕ ਅਗਲੀ ਜਾਂਚ ਕੀਤੀ ਜਾ ਰਹੀ ਹੈ।

 ਪ੍ਰਾਈਵੇਟ ਕਾਲਜ ਵਿੱਚ ਤਾਇਨਾਤ ਲੈਕਚਰਾਰ ਨੇ ਕੀਤੀ ਖ਼ੁਦਕੁਸ਼ੀ

ਦੂਜੇ ਪਾਸੇ ਕੁਰਾਲੀ ਦੇ ਵਾਰਡ ਨੰਬਰ ਸੱਤ ਵਿੱਚ ਇੱਕ ਵਿਆਹੁਤਾ ਵੱਲੋਂ ਸਹੁਰੇ ਘਰ ਵਿੱਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਲੜਕੀ ਨਵਨੀਤ ਕੌਰ ਦਾ ਕੁਝ ਸਮਾਂ ਪਹਿਲਾਂ ਹੀ ਕੁਲਵਿੰਦਰ ਸਿੰਘ ਨਾਲ ਵਿਆਹ ਹੋਇਆ ਸੀ। ਕੁਲਵਿੰਦਰ ਸਿੰਘ ਆਸਟ੍ਰੇਲੀਆ ਰਹਿ ਰਿਹਾ ਹੈ। ਮ੍ਰਿਤਕ ਲੜਕੀ ਇਕ ਪ੍ਰਾਈਵੇਟ ਕਾਲਜ ਵਿੱਚ ਲੈਕਚਰਾਰ ਵਜੋਂ ਸੇਵਾਵਾਂ ਦੇ ਰਹੀ ਸੀ।

ਮ੍ਰਿਤਕ ਲੜਕੀ ਦੀ ਮਾਤਾ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਨਵਨੀਤ ਕੌਰ ਦੀ ਸੱਸ ਅਕਸਰ ਉਸ ਨਾਲ ਲੜਦੀ ਰਹਿੰਦੀ ਸੀ ਅਤੇ ਉਸਦਾ ਪਤੀ ਵੀ ਉਸ ਨੂੰ ਫੋਨ ਉੱਤੇ ਪਰੇਸ਼ਾਨ ਕਰਦਾ ਰਹਿੰਦਾ ਸੀ। ਮ੍ਰਿਤਕ ਲੜਕੀ ਦੀ ਮਾਤਾ ਅਤੇ ਪਿਤਾ ਵੱਲੋਂ ਸਹੁਰਾ ਪਰਿਵਾਰ ਉੱਤੇ ਮਾਰਨ ਦੇ ਦੋਸ਼ ਲਗਾਏ ਹਨ। ਮ੍ਰਿਤਕ ਲੜਕੀ ਦਾ ਤਕਰੀਬਨ ਡੇਢ ਕੁ ਸਾਲ ਪਹਿਲਾਂ ਕੁਲਵਿੰਦਰ ਸਿੰਘ ਨਾਲ ਵਿਆਹ ਹੋਇਆ ਸੀ ਅਤੇ ਕੁਲਵਿੰਦਰ ਸਿੰਘ ਕੁਝ ਸਮਾਂ ਬਾਅਦ ਹੀ ਆਸਟ੍ਰੇਲੀਆ ਚਲਾ ਗਿਆ ਸੀ। ਪੁਲਿਸ ਵੱਲੋਂ ਮ੍ਰਿਤਕ ਲੜਕੀ ਦੇ ਮਾਤਾ ਪਿਤਾ ਦੇ ਬਿਆਨਾਂ ਦੇ ਆਧਾਰ ਉਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ : Punjab Election Commission: ਪੰਜਾਬ ਚੋਣ ਕਮਿਸ਼ਨ ਨੇ ਕਾਂਗਰਸ ਦੇ ਉਮੀਦਵਾਰ ਚਰਨਜੀਤ ਚੰਨੀ ਦੇ ਖਿਲਾਫ ਕਾਰਵਾਈ ਲਈ ਮੁੱਖ ਚੋਣ ਕਮਿਸ਼ਨ ਨੂੰ ਲਿਖਿਆ

Trending news