Teacher Protest: ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਨੇ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ
Advertisement
Article Detail0/zeephh/zeephh2064180

Teacher Protest: ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਨੇ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ

Teacher Protest: ਕੰਪਿਊਟਰ ਅਧਿਆਪਕਾਂ ਪੂਰੇ ਪੰਜਾਬ ਭਰ ਵਿੱਚ ਕੰਪਿਊਟਰ ਅਧਿਆਪਕ ਪੱਕਾ ਕਰਨ ਦੀ ਮੰਗ, ਛੇਵਾਂ ਪੇਅ ਕਮਿਸ਼ਨ ਲਾਗੂ ਕਰਨ ਅਤੇ  100 ਦੇ ਕਰੀਬ ਮ੍ਰਿਤਕ ਕੰਪਿਊਟਰ ਅਧਿਆਪਕਾਂ ਦੇ ਪਰਿਵਾਰਾਂ ਨੂੰ ਸੀ.ਐਸ.ਆਰ. ਤਹਿਤ ਲਾਭ ਅਤੇ ਹੱਕ ਦਿੱਤੇ ਜਾਣ ਦੀਆਂ ਮੰਗਾਂ ਨੂੰ ਲੈਕੇ ਪੰਜਾਬ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ।

Teacher Protest: ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਨੇ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ

Teacher Protest: ਕੰਪਿਊਟਰ ਅਧਿਆਪਕਾਂ ਵੱਲੋਂ ਅੱਜ ਪੰਜਾਬ ਭਰ ਵਿੱਚ ਦੇ ਮੁੱਖਮੰਤਰੀ ਤਲਾਸ਼ ਯਾਤਰਾ ਕੱਢੀ ਜਾ ਰਹੀ ਹੈ। ਜਿਸ ਦੇ ਤਹਿਤ ਜ਼ਿਲ੍ਹਾ ਬਰਨਾਲਾ ਦੇ ਕੰਪਿਊਟਰ ਅਧਿਆਪਕਾਂ ਵੱਲੋਂ ਰੋਸ ਮਾਰਚ ਕੱਢਿਆ ਗਿਆ, ਜਿਸ ਵਿੱਚ ਕੰਪਿਊਟਰ ਟੀਚਰਜ਼ ਯੂਨੀਅਨ ਦੇ ਪੰਜਾਬ ਭਰ ਦੇ ਸਾਰੇ ਆਗੂ ਨੇ ਵੀ ਹਿੱਸਾ ਲਿਆ।

ਜੇ ਗੱਲ ਕਰੀਏ ਕੰਪਿਊਟਰ ਅਧਿਆਪਕਾਂ ਦੀ ਮੰਗਾਂ ਦੀ ਤਾਂ ਪੂਰੇ ਪੰਜਾਬ ਭਰ ਵਿੱਚ ਕੰਪਿਊਟਰ ਅਧਿਆਪਕ ਪੱਕਾ ਕਰਨ ਦੀ ਮੰਗ, ਛੇਵਾਂ ਪੇਅ ਕਮਿਸ਼ਨ ਲਾਗੂ ਕਰਨ ਅਤੇ  100 ਦੇ ਕਰੀਬ ਮ੍ਰਿਤਕ ਕੰਪਿਊਟਰ ਅਧਿਆਪਕਾਂ ਦੇ ਪਰਿਵਾਰਾਂ ਨੂੰ ਸੀ.ਐਸ.ਆਰ. ਤਹਿਤ ਲਾਭ ਅਤੇ ਹੱਕ ਦਿੱਤੇ ਜਾਣ ਦੀਆਂ ਮੰਗਾਂ ਨੂੰ ਲੈਕੇ ਪੰਜਾਬ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ। ਜਿਸ ਦੇ ਤਹਿਤ ਅੱਜ ਬਰਨਾਲਾ ਵਿੱਚ ਵੀ ਅਧਿਆਪਕਾਂ ਨੇ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ। ਕੰਪਿਊਟਰ ਅਧਿਆਪਕਾਂ ਨੇ 21 ਜੂਨ ਨੂੰ ਚੰਡੀਗੜ੍ਹ ਵਿਖੇ ਪੰਜਾਬ ਪੱਧਰੀ ਰੈਲੀ ਕਰਨ ਦਾ ਵੀ ਐਲਾਨ ਕੀਤਾ।

ਇਹ ਵੀ ਪੜ੍ਹੋ: Punjab News: CM ਮਾਨ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ, ਸਿੱਧੂ 'ਤੇ ਸੀਐੱਮ ਦਾ ਪਲਟਵਾਰ

 

ਉਧਰ ਕੰਪਿਊਟਰ ਅਧਿਆਪਕਾਂ ਨੇ ਆਪਣਾ ਗੁੱਸਾ ਜ਼ਾਹਿਰ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਮਿਲਣ ਤੱਕ ਉਨ੍ਹਾਂ ਦੀ ਭਾਲ ਜਾਰੀ ਰਹੇਗੀ ਅਤੇ ਵਾਰ-ਵਾਰ ਮੀਟਿੰਗਾਂ ਦਾ ਸਮਾਂ ਦੇ ਕੇ ਪੰਜਾਬ ਦੇ ਮੁੱਖ ਮੰਤਰੀ ਮੀਟਿੰਗਾਂ ਤੋਂ ਗੈਰਹਾਜ਼ਰ ਰਹਿ ਕੇ ਉਨ੍ਹਾਂ ਦੀ ਮੁੱਖ ਮੰਗ ਦਾ ਹੱਲ ਨਹੀਂ ਕਰ ਰਹੇ। ਜਿਸ ਵਿੱਚ ਉਹਨਾਂ ਦੀ ਮੁੱਖ ਮੰਗ ਕੰਪਿਊਟਰ ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਹੁਕਮ ਹਨ। ਇਸ ਐਕਟ ਨੂੰ ਪੂਰਨ ਰੂਪ ਵਿੱਚ ਲਾਗੂ ਕਰਨਾ, 100 ਦੇ ਕਰੀਬ ਮ੍ਰਿਤਕ ਕੰਪਿਊਟਰ ਅਧਿਆਪਕਾਂ ਦੇ ਪਰਿਵਾਰਾਂ ਨੂੰ ਸੀ.ਐਸ.ਆਰ. ਤਹਿਤ ਲਾਭ ਅਤੇ ਹੱਕ ਦਿੱਤੇ ਜਾਣ, ਕੰਪਿਊਟਰ ਅਧਿਆਪਕਾਂ ਦਾ 6ਵਾਂ ਤਨਖਾਹ ਕਮਿਸ਼ਨ ਲਾਗੂ ਕਰਕੇ ਉਹਨਾਂ ਦੀ ਬਦਲੀ ਕੀਤੀ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਸਿੱਖਿਆ ਵਿਭਾਗ ਸਮੇਤ ਪੰਜਾਬ ਸਰਕਾਰ ਨਾਲ ਸਬੰਧਿਤ ਕਈ ਹੋਰ ਮੰਗਾਂ ਵੀ ਹਨ ਜਿਨ੍ਹਾਂ ਨੂੰ ਪੂਰਾ ਕਰਵਾਉਣ ਨੂੰ ਲੈ ਕੇ ਧਰਨੇ ਦਿੱਤੇ ਜਾ ਰਹੇ ਹਨ।ਅਧਿਆਪਕਾਂ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨ ਨਹੀਂ ਲੈਦੀ ਉਦੋਂ ਤੱਕ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ।

ਇਹ ਵੀ ਪੜ੍ਹੋ: Ludhiana News: 4 ਸਾਲ ਦੀ ਬੱਚੀ ਨਾਲ ਜਬਰ-ਜ਼ਨਾਹ ਕਰ ਕਤਲ ਕਰਨ ਵਾਲਾ ਮੁਲਜ਼ਮ ਕਾਬੂ

 

Trending news