Punjab News: ਪੰਜਾਬ ਸਰਕਾਰ ਵੱਲੋਂ ਲਗਾਤਾਰ ਸਰਕਾਰੀ ਨੌਕਰੀਆਂ ਦੀਆਂ ਨਿਯੁਕਤੀਆਂ ਵੰਡੀਆਂ ਜਾ ਰਹੀਆਂ ਹਨ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾ ਰਿਹਾ ਹੈ। ਇਸ ਲੜੀ ਵਿੱਚ ਕੁਝ ਸਮਾਂ ਪਹਿਲਾਂ ਸਰਕਾਰ ਵੱਲੋਂ 8736 ਅਧਿਆਪਕਾਂ ਨੂੰ ਪੱਕਾ ਕਰ ਨਿਯੁਕਤੀ ਪੱਤਰ ਵੰਡੇ ਗਏ ਸਨ ਜਿਸ ਨੂੰ ਲੈ ਕੇ ਹੁਣ ਅਧਿਆਪਕਾਂ ਨੇ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ ਤੇ ਉਹਨਾਂ ਦਾ ਕਹਿਣਾ ਹੈ ਕਿ ਉਹਨਾਂ ਨੂੰ ਪੱਕੇ ਨਹੀਂ ਕੀਤਾ ਗਿਆ ਸਿਰਫ਼ ਤਨਖ਼ਾਹ ਵਧਾਈ ਗਈ ਹੈ। 


COMMERCIAL BREAK
SCROLL TO CONTINUE READING

ਇੰਨ੍ਹਾਂ ਹੀ ਨਹੀਂ ਉਹਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਕਈ ਵਾਰ ਉਹਨਾਂ ਨਾਲ ਮੀਟਿੰਗਆਂ ਕੀਤੀ ਗਈ ਪਰ ਮੀਟਿੰਗ ਸਿਰੇ ਨਹੀਂ ਚੜੀ। ਉਹਨਾਂ ਨੇ ਕਿਹਾ ਕਿ ਸਰਕਾਰ ਆਪਣੇ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ। ਉਹਨਾਂ ਨੇ ਕਿਹਾ ਕਿ ਸਾਡੇ ਕਈ ਅਧਿਆਪਕ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ ਅਤੇ ਜੇਕਰ ਸਰਕਾਰ ਨੇ ਸੁਣਵਾਈ ਨਾ ਕੀਤੀ ਤਾਂ 14 ਤਰੀਕ ਨੂੰ ਸੂਬਾ ਪੱਧਰੀ ਰੋਸ਼ ਪ੍ਰਦਰਸ਼ਨ ਕੀਤਾ ਜਾਵੇਗਾ। 


ਇਹ ਵੀ ਪੜ੍ਹੋ: Punjab News:  80,000 ਰੁਪਏ ਦੀ ਰਿਸ਼ਵਤ ਦੇ ਕੇਸ 'ਚ ਵਿਜੀਲੈਂਸ ਬਿਊਰੋ ਵੱਲੋਂ ਐਸਐਚਓ ਗ੍ਰਿਫਤਾਰ

ਉੱਥੇ ਹੀ ਆਮ ਆਦਮੀ ਪਾਰਟੀ ਦੇ ਪੰਜਾਬ ਬੁਲਾਰੇ ਨੇ ਕਿਹਾ ਕਿ ਸਰਕਾਰ ਆਪਣੇ ਵਾਅਦਿਆਂ ਨੂੰ ਪੂਰਾ ਕਰ ਰਹੀ ਹੈ ਅਤੇ ਅਧਿਆਪਕਾਂ ਨੂੰ ਹਰ ਹਾਲ ਵਿੱਚ ਪੱਕਾ ਕੀਤਾ ਜਾਵੇਗਾ। ਉਹਨਾਂ ਨੇ ਕਿਹਾ ਕਿ ਸਰਕਾਰ ਦੀ ਮਨਸ਼ਾ ਸਾਫ ਹੈ । ਅਧਿਆਪਕ ਪ੍ਰਦਰਸ਼ਨ ਕਰਨ ਦੀ ਬਜਾਏ ਸਰਕਾਰ ਨਾਲ ਗੱਲਬਾਤ ਕਰਨ ਤਾਂ ਜੋ ਉਹਨਾਂ ਦਾ ਮਸਲਾ ਹੱਲ ਕੀਤਾ ਜਾ ਸਕੇ।


ਇਹ ਵੀ ਪੜ੍ਹੋ:  Manpreet Singh Badal News: ਵਿਜੀਲੈਂਸ ਟੀਮ ਪਹੁੰਚੀ ਮਨਪ੍ਰੀਤ ਬਾਦਲ ਦੇ ਗੰਨਮੈਨ ਦੇ ਘਰ, ਕਿਸੇ ਨੇ ਨਹੀਂ ਖੋਲ੍ਹਿਆ ਦਰਵਾਜ਼ਾ