Guava Compensation Scam: ਮੁਹਾਲੀ ਅਮਰੂਦ ਬਾਗ ਮੁਆਵਜ਼ੇ ਘਪਲੇ ਵਿੱਚ ਵਿਜੀਲੈਂਸ ਬਿਊਰੋ ਦੇ ਏਆਈਜੀ ਦੀ ਨਿਗਰਾਨੀ ਹੇਠ ਵਿਸ਼ੇਸ਼ ਟੀਮ ਜਾਂਚ ਕਰੇਗੀ।
Trending Photos
Guava Compensation Scam: ਮੁਹਾਲੀ ਅਮਰੂਦ ਬਾਗ ਮੁਆਵਜ਼ੇ ਘਪਲੇ ਵਿੱਚ ਵਿਜੀਲੈਂਸ ਬਿਊਰੋ ਦੇ ਏਆਈਜੀ ਦੀ ਨਿਗਰਾਨੀ ਹੇਠ ਵਿਸ਼ੇਸ਼ ਟੀਮ ਜਾਂਚ ਕਰੇਗੀ। ਵਿਜੀਲੈਂਸ 108 ਮੁਲਜ਼ਮਾਂ ਦੇ 118 ਬੈਂਕ ਅਕਾਊਂਟ ਅਤੇ ਜਾਇਦਾਦਾਂ ਦੀ ਜਾਂਚ ਕਰੇਗੀ। ਇਸ ਵਿੱਚ ਮੌਜੂਦਾ ਆਈਏਐਸ ਅਫਸਰਾਂ ਦੀਆਂ ਪਤਨੀਆਂ ਅਤੇ ਕਈ ਪੀਸੀਐਸ ਅਫਸਰ ਦੇ ਜਾਣਕਾਰਾਂ ਦੇ ਨਾਮ ਸ਼ਾਮਿਲ ਹਨ। ਸ਼ਿਕਾਇਤਕਰਤਾ ਸਤਨਾਮ ਦਾਊਂ ਨੇ ਕੱਲ੍ਹ ਇਸ ਮਾਮਲੇ ਵਿੱਚ ਮੁੱਖ ਮੰਤਰੀ ਅਤੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਕਿਹਾ ਸੀ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ। 137 ਕਰੋੜ ਰੁਪਏ ਦੇ ਘਪਲੇ ਵਿੱਚ ਦੋ ਆਈਏਐਸ ਅਧਿਕਾਰੀਆਂ ਦੀਆਂ ਪਤਨੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਕੁਝ ਸਮੇਂ ਬਾਅਦ ਈ.ਡੀ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ।
ਕਾਬਿਲੇਗੌਰ ਹੈ ਕਿ ਪਿਛਲੇ ਮਹੀਨੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਚੰਡੀਗੜ੍ਹ ਅਤੇ ਮੋਹਾਲੀ ਵਿੱਚ ਛਾਪੇਮਾਰੀ ਕੀਤੀ ਗਈ ਸੀ। ਇਹ ਛਾਪੇਮਾਰੀ ਕਈ ਆਈਏਐਸ ਅਫਸਰਾਂ, ਪ੍ਰਾਪਰਟੀ ਡੀਲਰ ਅਤੇ ਕਈ ਕਿਸਾਨਾਂ (ED Raids Houses Of Many IAS Officers In Chandigarh) ਸਮੇਤ 15 ਟਿਕਾਣਿਆਂ ‘ਤੇ ਹੋਈ ਦੱਸੀ ਜਾਂਦੀ ਹੈ। ਸੂਤਰਾਂ ਦੇ ਹਵਾਲੇ ਨਾਲ ਪਤਾ ਲੱਗਾ ਸੀ ਕਿ ਇਹ ਜਾਂਚ ਮੁਹਾਲੀ ਵਿੱਚ ਅਮਰੂਦ ਦੇ ਬਾਗ ਘੁਟਾਲੇ ਸਬੰਧੀ ਕੀਤੀ ਜਾ ਰਹੀ ਹੈ। ਹੁਣ ਤੱਕ ਪੰਜਾਬ ਵਿਜੀਲੈਂਸ ਇਸ ਦੀ ਜਾਂਚ ਕਰ ਰਹੀ ਸੀ। ਇਹ ਛਾਪੇਮਾਰੀ ਇਸ ਮਾਮਲੇ ਨਾਲ ਜੁੜੇ ਲੋਕਾਂ ਦੇ ਟਿਕਾਣਿਆਂ 'ਤੇ ਹੀ ਕੀਤੀ ਜਾ ਰਹੀ ਹੈ।
ਮਾਮਲਾ ਗ੍ਰੇਟਰ ਮੁਹਾਲੀ ਵਿਕਾਸ ਅਥਾਰਟੀ ਵੱਲੋਂ ਏਅਰਪੋਰਟ ਰੋਡ ’ਤੇ ਐਰੋਟ੍ਰੋਪੋਲਿਸ ਪ੍ਰਾਜੈਕਟ ਲਈ ਜ਼ਮੀਨ ਐਕਵਾਇਰ ਕਰਨ ਨਾਲ ਸਬੰਧਤ ਹੈ। ਐਕੁਆਇਰ ਕੀਤੀ ਜ਼ਮੀਨ ਦਾ ਮੁਆਵਜ਼ਾ ਗਮਾਡਾ ਵੱਲੋਂ ਲੈਂਡ ਪੂਲਿੰਗ ਨੀਤੀ ਅਨੁਸਾਰ ਦਿੱਤਾ ਗਿਆ ਸੀ। ਉਸ ਜ਼ਮੀਨ ਵਿੱਚ ਲਗਾਏ ਗਏ ਅਮਰੂਦ ਦੇ ਦਰੱਖਤਾਂ ਦੀ ਕੀਮਤ ਜ਼ਮੀਨ ਤੋਂ ਵੱਖਰੀ ਅਦਾ ਕੀਤੀ ਜਾਂਦੀ ਸੀ।
ਮੋਹਾਲੀ 'ਚ ਇੰਡਸਟਰੀਅਲ ਗਾਰਡਨ ਦੇ ਨਾਂ 'ਤੇ ਲਏ ਗਏ ਮੁਆਵਜ਼ੇ ਨੂੰ ਲੈ ਕੇ ਈਡੀ ਨੇ ਰਾਜੇਸ਼ ਧੀਮਾਨ ਦੀ ਫ਼ਿਰੋਜ਼ਪੁਰ ਸਥਿਤ ਸਰਕਾਰੀ ਰਿਹਾਇਸ਼ 'ਤੇ ਛਾਪਾ ਮਾਰਿਆ ਹੈ। ਦੱਸ ਦੇਈਏ ਕਿ ਉਹ ਮੋਹਾਲੀ 'ਚ ਗਮਾਡਾ ਦੇ ਡਾਇਰੈਕਟਰ ਸਨ, ਜਦੋਂ ਉਨ੍ਹਾਂ ਨੇ ਆਪਣੀ ਪਤਨੀ ਦੇ ਨਾਂ 'ਤੇ ਅਮਰੂਦ ਤੋਂ ਬਾਅਦ ਮੁਆਵਜ਼ਾ ਲਿਆ ਸੀ।
ਕੁਲੈਕਟਰ ਨੇ ਮੁਲਾਂਕਣ ਰਿਪੋਰਟ ਤਿਆਰ ਕੀਤੀ ਸੀ
ਫਲਦਾਰ ਦਰੱਖਤਾਂ ਦੀ ਕੀਮਤ ਬਾਗਬਾਨੀ ਵਿਭਾਗ ਵੱਲੋਂ ਤੈਅ ਕੀਤੀ ਜਾਂਦੀ ਹੈ। ਇਸ ਤੋਂ ਬਾਅਦ, ਭੂਮੀ ਗ੍ਰਹਿਣ ਕੁਲੈਕਟਰ ਨੇ ਫਲਦਾਰ ਰੁੱਖਾਂ ਦੀ ਇੱਕ ਸਰਵੇਖਣ ਸੂਚੀ ਡਾਇਰੈਕਟਰ ਬਾਗਬਾਨੀ ਨੂੰ ਭੇਜੀ ਅਤੇ ਤਿਆਰ ਕੀਤੇ ਰੁੱਖਾਂ ਦੀ ਮੁਲਾਂਕਣ ਰਿਪੋਰਟ ਪ੍ਰਾਪਤ ਕੀਤੀ।