Revenue Department Officer Strike: ਪੰਜਾਬ ਵਿੱਚ ਜਿਹੜੇ ਲੋਕਾਂ ਨੂੰ ਸੋਮਵਾਰ ਨੂੰ ਪੰਜਾਬ ਦੀਆਂ ਤਹਿਸੀਲਾਂ ਵਿੱਚ ਕੰਮਕਾਜ ਲਈ ਜਾਣਾ ਹੈ ਉਨ੍ਹਾਂ ਲਈ ਵੱਡੀ ਖਬਰ ਸਾਹਮਣੇ ਆ ਰਹੀ ਹੈ।
Trending Photos
Revenue Department Officer Strike: ਮੌੜ ਮੰਡੀ ਦੇ ਨਾਇਬ ਤਹਿਸੀਲਦਾਰ ਖਿਲਾਫ ਵਿਜੀਲੈਂਸ ਵੱਲੋਂ ਕੀਤੀ ਗਈ ਕਾਰਵਾਈ ਦੇ ਰੋਸ ਵਜੋਂ ਭਲਕੇ ਰੈਵੇਨਿਊ ਵਿਭਾਗ ਦੇ ਸਾਰੇ ਅਧਿਕਾਰੀ ਭਲਕੇ ਸਮੂਹਿਕ ਛੁੱਟੀ ਉਤੇ ਜਾਣਗੇ। ਪੰਜਾਬ ਰੈਵਨਿਊ ਆਫ਼ਸਰ ਐਸੋਸੀਏਸ਼ਨ ਵੱਲੋਂ ਇਸ ਸਬੰਧੀ ਮੀਟਿੰਗ ਕਰਕੇ ਫੈਸਲਾ ਕੀਤਾ ਗਿਆ ਹੈ। ਐਸੋਸੀਏਸ਼ਨ ਵੱਲੋਂ ਦੋਸ਼ ਲਗਾਇਆ ਜਾ ਰਿਹਾ ਹੈ ਕਿ ਨਾਇਬ ਤਹਿਸੀਲਦਾਰ ਖਿਲਾਫ ਗੈਰ ਕਾਨੂੰਨੀ ਤਰੀਕੇ ਨਾਲ ਕਾਰਵਾਈ ਕੀਤੀ ਗਈ ਹੈ। ਭਲਕੇ ਤੋਂ ਪੰਜਾਬ ਦੇ ਰੈਵਨਿਊ ਅਫਸਰ ਸਮੂਹਿਕ ਛੁੱਟੀ ਉਤੇ ਜਾਣਗੇ।
ਜਾਣਕਾਰੀ ਅਨੁਸਾਰ ਪੰਜਾਬ ਭਰ 'ਚ ਸੋਮਵਾਰ ਤੋਂ ਰੈਵੇਨਿਊ ਵਿਭਾਗ ਦੇ ਸਾਰੇ ਅਫਸਰਾਂ ਨੇ ਸਮੂਹਿਕ ਛੁੱਟੀ 'ਤੇ ਜਾਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਐਲਾਨ ਕੀਤਾ ਕਿ ਰੋਸ ਵਜੋਂ ਕਲਮ ਛੋੜ ਹੜਤਾਲ ਕੀਤੀ ਜਾਵੇਗੀ। ਇਹ ਫ਼ੈਸਲਾ ਉਨ੍ਹਾਂ ਨੇ ਮੌੜ ਮੰਡੀ ਦੇ ਨਾਇਬ ਤਹਿਸੀਲਦਾਰ ਜਗਤਾਰ ਸਿੰਘ ਤੇ ਉਸ ਦੇ ਰੀਡਰ ਹਰਦੇਵ ਸਿੰਘ ਨੂੰ ਮੁਅੱਤਲ ਕਰਨ ਦੇ ਮਾਮਲੇ 'ਚ ਲਿਆ ਹੈ।
ਪੰਜਾਬ ਰੈਵੀਨਿਊ ਆਫਿਰਸਰਜ਼ ਐਸੋਸੀਏਸ਼ਨ ਦੇ ਕੋ-ਪ੍ਰੈਜ਼ੀਡੈਂਟ ਸੁਖਚਰਨ ਸਿੰਘ ਚੰਨੀ ਨੇ ਦੱਸਿਆ ਕਿ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ ਦੀ ਹੜਤਾਲ ਪਹਿਲਾਂ ਜ਼ਿਲ੍ਹਾ ਪੱਧਰੀ, ਫਿਰ ਜ਼ੋਨ ਪੱਧਰੀ ਤੇ ਸੋਮਵਾਰ ਯਾਨੀ ਕੱਲ੍ਹ ਤੋਂ ਪੰਜਾਬ ਪੱਧਰ 'ਤੇ ਜਾਰੀ ਰਹੇਗੀ। ਐਸੋਸੀਏਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਨਾਇਬ ਤਹਿਸੀਲਦਾਰ ਉਪਰ ਗਲਤ ਤਰੀਕੇ ਨਾਲ ਕਾਰਵਾਈ ਕੀਤੀ ਗਈ ਅਤੇ ਉਨ੍ਹਾਂ ਦੀ ਇੱਕ ਗੱਲ ਵੀ ਨਹੀਂ ਸੁਣੀ ਗਈ।
ਇਹ ਵੀ ਪੜ੍ਹੋ : Punjab News: ਸਿੱਖਿਆ ਮੰਤਰੀ ਨੇ ਅਧਿਆਪਕਾਂ ਦੀਆਂ ਬਦਲੀਆਂ ਬਾਰੇ ਦਿੱਤਾ ਵੱਡਾ ਬਿਆਨ; ਜਾਣੋ ਕੀ?
ਇਸ ਨੂੰ ਲੈ ਕੇ ਮਾਲ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਨਾਇਬ ਤਹਿਸੀਲਦਾਰ ਤੇ ਰੀਡਰ ਦਾ ਇੱਕ ਵਾਰ ਪੱਖ ਜ਼ਰੂਰ ਸੁਣਨਾ ਚਾਹੀਦਾ ਹੈ ਤੇ ਜੇਕਰ ਉਹ ਦੋਸ਼ੀ ਪਾਏ ਜਾਂਦੇ ਹਨ ਤਾਂ ਫਿਰ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਤਿੱਖਾ ਸੰਘਰਸ਼ ਵਿੱਢਣਗੇ।
ਇਹ ਵੀ ਪੜ੍ਹੋ : Jalandhar News: 2 ਘੰਟੇ ਤਾਰਾਂ 'ਤੇ ਲਟਕਦਾ ਰਿਹਾ ਲਾਈਨਮੈਨ: ਬਿਜਲੀ ਦਾ ਕਰੰਟ ਲੱਗਣ ਨਾਲ ਹੋਈ ਮੌਤ