Bram Shanker Jimpa: ਤਹਿਸੀਲਦਾਰਾਂ ਨੇ ਹੜਤਾਲ ਦਾ ਸੱਦਾ ਲਿਆ ਵਾਪਸ; ਬ੍ਰਮ ਸ਼ੰਕਰ ਜਿੰਪਾ ਨਾਲ ਮੀਟਿੰਗ ਮਗਰੋਂ ਲਿਆ ਫ਼ੈਸਲਾ
Bram Shanker Jimpa: ਮਾਲ ਅਧਿਕਾਰੀਆਂ ਵੱਲੋਂ 19 ਅਗਸਤ ਤੋਂ ਕੀਤੀ ਜਾਣ ਵਾਲੀ ਹੜਤਾਲ ਦਾ ਸੱਦਾ ਵਾਪਸ ਲੈ ਲਿਆ ਹੈ।
Bram Shanker Jimpa: ਮਾਲ ਅਧਿਕਾਰੀਆਂ ਵੱਲੋਂ 19 ਅਗਸਤ ਤੋਂ ਕੀਤੀ ਜਾਣ ਵਾਲੀ ਹੜਤਾਲ ਦਾ ਸੱਦਾ ਵਾਪਸ ਲੈ ਲਿਆ ਹੈ। ਚੰਡੀਗੜ੍ਹ ਵਿੱਚ ਪੰਜਾਬ ਰੈਵੇਨਿਊ ਆਫਿਸਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਤੇ ਵਿੱਤ ਕਮਿਸ਼ਨਰ (ਮਾਲ) ਕੇਏਪੀ ਸਿਨਹਾ ਨਾਲ ਮੀਟਿੰਗ ਦੌਰਾਨ ਜਾਇਜ਼ ਮੰਗਾਂ ਮੰਨ ਲੈਣ ਦੇ ਭਰੋਸੇ ਮਗਰੋਂ ਹੜਤਾਲ ਵਾਪਸ ਲੈ ਲਈ ਗਈ ਹੈ।
ਇਹ ਵੀ ਪੜ੍ਹੋ : Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਪੈਰਿਸ ਓਲੰਪਿਕ 'ਚ ਹਿੱਸਾ ਲੈ ਕੇ ਪਰਤੇ ਖਿਡਾਰੀਆਂ ਦਾ ਕੀਤਾ ਸਨਮਾਨ
ਜਾਣਕਾਰੀ ਮੁਤਾਬਕ ਮਾਲ ਅਫਸਰਾਂ, ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੇ 17 ਅਗਸਤ ਨੂੰ ਸਮੂਹਕ ਛੁੱਟੀ ਉਤੇ ਜਾਣ ਦਾ ਐਲਾਨ ਕੀਤਾ ਸੀ ਜਿਸ ਕਾਰਨ ਆਮ ਲੋਕਾਂ ਨੂੰ ਰਜਿਸਟਰੀਆਂ ਕਰਵਾਉਣ ਵਿੱਚ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਸੀ। ਐਸੋਸੀਏਸ਼ਨ ਦਾ ਕਹਿਣਾ ਸੀ ਕਿ ਬਕਾਈਆਂ ਮੰਗਾਂ ਨੂੰ ਲੈ ਕੇ ਵਿਰੋਧ ਕੀਤਾ ਜਾ ਰਿਹਾ ਹੈ। ਸਰਕਾਰ ਕੋਈ ਮੰਗਾਂ ਨੂੰ ਲੈ ਕੇ ਗੌਰ ਨਹੀਂ ਕਰ ਰਹੀ ਜਿਸ ਕਾਰਨ ਉਨ੍ਹਾਂ ਨੂੰ ਹੜਤਾਲ ਵਰਗਾ ਕਦਮ ਚੁੱਕਣਾ ਪੈ ਰਿਹਾ ਹੈ।
ਕਾਬਿਲੇਗੌਰ ਹੈ ਕਿ ਦੂਜੇ ਪਾਸੇ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਮਿਤੀ 27-07-2024 ਨੂੰ ਜ਼ਿਲ੍ਹਾ ਮੋਗਾ ਵਿੱਚ ਕੀਤੀ ਗਈ ਸੂਬਾ ਪੱਧਰੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਲਏ ਫ਼ੈਸਲੇ ਅਨੁਸਾਰ ਸਰਕਾਰ ਨੂੰ ਨੋਟਿਸ ਭੇਜ ਕੇ 16-08-2024 ਤੱਕ ਮੰਗਾਂ ਦੀ ਪੂਰਤੀ ਕਰਨ ਲਈ ਲਿਖਿਆ ਗਿਆ ਸੀ ਪਰ ਸਰਕਾਰ ਵੱਲੋਂ ਨਾ ਤਾਂ ਜੱਥੇਬੰਦੀ ਨੂੰ ਮੀਟਿੰਗ ਲਈ ਸੱਦਿਆ ਗਿਆ ਤੇ ਨਾ ਹੀ ਮੰਗਾਂ ਦੀ ਪੂਰਤੀ ਕੀਤੀ ਗਈ।
ਜਿਸ ਦੇ ਰੋਸ ਵਜੋਂ ਅਤੇ ਮੰਗਾਂ ਦੀ ਪੂਰਤੀ ਕਰਵਾਉਣ ਲਈ ਜੱਥੇਬੰਦੀ ਦੀ ਸੀਨੀਅਰ ਲੀਡਰਸ਼ਿਪ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ ਇਹ ਫ਼ੈਸਲਾ ਲਿਆ ਗਿਆ ਹੈ ਕਿ ਸਰਕਾਰ ਨੂੰ ਮਿਤੀ 04-09-2024 ਤੱਕ ਦਾ ਸਮਾਂ ਦਿੰਦੇ ਹੋਏ ਇੱਕ ਹੋਰ ਨੋਟਿਸ ਭੇਜਿਆ ਜਾਵੇਗਾ। ਇਸ ਸਾਰੇ ਸਮੇਂ ਦੌਰਾਨ ਮਿਤੀ 23-08-2024 ਨੂੰ ਸਮੁੱਚੇ ਪੰਜਾਬ ਦੇ ਡੀਸੀ ਦਫ਼ਤਰਾਂ ਦੇ ਕਰਮਚਾਰੀ ਸੂਬੇ ਭਰ ਵਿੱਚ ਡੀਸੀ ਦਫ਼ਤਰਾਂ ਦੇ ਮੇਨ ਗੇਟਾਂ ਤੇ ਗੇਟ ਰੈਲੀਆਂ ਕਰਨਗੇ। ਮਿਤੀ 26 ਅਤੇ 30 ਅਗਸਤ 2024 ਨੂੰ ਪੂਰੇ ਸੂਬੇ ਅੰਦਰ ਦੁਪਹਿਰ 12 ਵਜੇ ਤੋਂ 1:30 ਵਜੇ ਤੱਕ ਦਫ਼ਤਰਾਂ ਅੰਦਰ ਸੰਕੇਤਕ ਧਰਨੇ ਪ੍ਰਦਰਸ਼ਨ ਕਰਨਗੇ।
ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ